ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਨੇ ਗੁਰੂ ਘਰਾਂ ਦੀ ਯਾਤਰਾ ਲਈ ਮੁਹੱਈਆ ਕਰਵਾਏ ਸਾਧਨ

ਅੰਮ੍ਰਿਤਸਰ, ੨੪ ਦਸੰਬਰ- ਮੱਧ ਪ੍ਰਦੇਸ਼ ‘ਚ ਪੈਂਦੇ ਭੋਪਾਲ ਤੋਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਦੇ ਦੋ ਸੌ ਮੈਂਬਰਾਂ ਦੇ ਇਕ ਜਥੇ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਅਤੇ ਹਰਿਆਣਾ ਵਿਚ ਪੈਂਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਲਈ ਰਵਾਨਾ ਕੀਤਾ ਗਿਆ। ਗਿਆਨੀ ਦਲੀਪ ਸਿੰਘ ਦੀ ਅਗਵਾਈ ਵਿਚ ਇਥੇ ਪਹੁੰਚੇ ਇਨ੍ਹਾਂ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਬੱਸਾਂ ਰਾਹੀਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਰਵਾਨਾ ਕੀਤਾ। ਸ. ਜੌੜਾਸਿੰਘਾ ਨੇ ਦੱਸਿਆ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਭਾਈਚਾਰੇ ਦੀ ਮੱਦਦ ਲਈ ਵਚਨਬਧ ਹੈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਕਲੀਗਰ ਅਤੇ ਵਣਜਾਰੇ ਸਿੱਖਾਂ ਨੂੰ ਸਿੱਖ ਵਿਰਸੇ ਅਤੇ ਕਦਰਾਂ-ਕੀਮਤਾਂ ਨਾਲ ਜੋੜੀ ਰੱਖਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਇਲਾਵਾ ਪੰਜਾਬ ‘ਚ ਪੈਂਦੇ ਗੁਰ-ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਯਾਤਰਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖਾਂ ਦੇ ਜਥੇ ਲਈ ਟਰੇਨ ਦੀਆਂ ਟਿਕਟਾਂ ਦਾ ਪ੍ਰਬੰਧ ਕਰਨ ਦੇ ਨਾਲ-ਨਾਲ ਸਥਾਨਕ ਪੱਧਰ ‘ਤੇ ਗੁਰਧਾਮਾਂ ਦੇ ਦਰਸ਼ਨਾਂ ਸਮੇਂ ਬੱਸਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪੁੱਜੇ ਜਥੇ ਵਿਚ ਦੋ ਸੌ ਤੋਂ ਵੱਧ ਸੰਗਤਾਂ ਸ਼ਾਮਲ ਹਨ, ਜਿਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਗੋਇੰਦਵਾਲ ਸਿੰਘ, ਸ੍ਰੀ ਤਰਨ ਤਾਰਨ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਨਾਢਾ ਸਾਹਿਬ ਪੰਜਕੂਲਾ (ਹਰਿਆਣਾ) ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ (ਹਰਿਆਣਾ) ਦੇ ਦਰਸ਼ਨ ਕਰਵਾਏ ਜਾਣਗੇ। ਇਸ ਦੌਰਾਨ ਸਿਕਲੀਗਰ ਸਿੱਖ ਜਥੇ ਦੇ ਆਗੂਆਂ ਨੇ ਗੁਰ-ਅਸਥਾਨਾਂ ਦੇ ਦਰਸ਼ਨਾਂ ਲਈ ਦਿੱਤੇ ਸਹਿਯੋਗ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇ ਨਾਲ ਪਹੁੰਚੇ ਸ. ਹਰਵਿੰਦਰ ਸਿੰਘ, ਸ. ਕਿਰਪਾਲ ਸਿੰਘ, ਸ. ਜੋਗਿੰਦਰ ਸਿੰਘ, ਬੀਬੀ ਅਮਰਜੀਤ ਕੌਰ, ਬੀਬੀ ਜਸਬੀਰ ਕੌਰ, ਬੀਬੀ ਹਰਕੀਰਤ ਕੌਰ ਤੋਂ ਇਲਾਵਾ ਸ. ਰੇਸ਼ਮ ਸਿੰਘ ਜੌੜਾ ਅਤੇ ਮੌਜੂਦ ਸਨ।