ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ੨੮ ਦਸੰਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

ਸ੍ਰੀ ਫ਼ਤਹਿਗੜ੍ਹ ਸਾਹਿਬ 26 ਦਸੰਬਰ – ਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬ-ਏ-ਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੇ-ਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ ੨੮ ਦਸੰਬਰ ੨੦੧੫ ਨੂੰ ਪੈਣਗੇ।ਇਸ ਮੌਕੇ ਰਾਗੀ ਜਥਿਆ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਰਦਾਸ ਉਪਰੰਤ ਹੁਕਮਨਾਮਾ ਗਿਆਨੀ ਹਰਪਾਲ ਸਿੰਘ ਜੀ ਹੈੱਡ ਗ੍ਰੰਥੀ ਨੇ ਲਿਆ।

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਛੋਟੀ ਉਮਰ ਵਿੱਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਨੇ ਗੁਰੂ ਪਿਤਾ ਤੋਂ ਅੰਮ੍ਰਿਤ ਪਾਨ ਕਰਕੇ ਸਿੱਖੀ ਕੇਸਾਂ ਸੁਆਸਾਂ ਸੰਗ ਨਿਭਾਈ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਦਾ ਇਹ ਸਮਾਂ ਭਾਵਕ ਤੇ ਵਿਰਾਗਮਈ ਵਿਵਸਥਾ ਵਿੱਚ ਹੁੰਦਾ ਹੈ।ਉਨ੍ਹਾਂ ਕਿਹਾ ਕਿ ਛੋਟੀਆਂ ਜ਼ਿੰਦਾਂ ਅਤੇ ਮਾਤਾ ਜੀ ਦੀ ਯਾਦ ਵਿੱਚ ਹਰ ਸਾਲ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਕਰਵਾਏ ਜਾਂਦੇ ਹਨ। ਇਸੇ ਸੰਦਰਭ ਵਿੱਚ ਅੱਜ ਤੋਂ ਹੀ ਗੁਰਦੁਆਰਾ ਠੰਡਾ ਬੁਰਜ ਸਾਹਿਬ ਜੀ ਸਾਹਮਣੇ ਟੋਡਰ ਮੱਲ ਦੀਵਾਨ ਹਾਲ ਵਿਖੇ ਦਿਨ-ਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ।ਜਿਸ ਵਿੱਚ ਪੰਥ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਇਲਾਹੀ ਬਾਣੀ ਦੇ ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।

ਉਨ੍ਹਾਂ ਦੱਸਿਆ ਕਿ ੨੭ ਦਸੰਬਰ ਰਾਤ ੯ ਵਜੇ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ੨੮ ਦਸੰਬਰ ਨੂੰ ਸਵੇਰੇ ੯ ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਦੁਪਹਿਰ ੧੨ ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪਹੁੰਚੇਗਾ ਤੇ ਕੀਰਤਨ ਸੋਹਿਲੇ ਦੇ ਪਾਠ ਉਪਰੰਤ ਸਮਾਪਤੀ ਹੋਵੇਗੀ।ਉਨ੍ਹਾਂ ਕਿਹਾ ਕਿ ਇਸੇ ਦਿਨ ਦੁਪਹਿਰ ੧੨ ਵਜੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੀਆਂ ਬਣਨ।ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਦਿਹਾੜੇ ਦੇ ਸਬੰਧ ਵਿੱਚ ੨੯ ਦਸੰਬਰ ਤੱਕ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਦੀ ਅਦੁੱਤੀ ਕਥਾ ਗਿਆਨੀ ਹਰਪਾਲ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਕਰਨਗੇ।

ਇਸ ਮੌਕੇ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਸਕੱਤਰ ਸਿੰਘ ਤੇ ਸ. ਹਰਜੀਤ ਸਿੰਘ ਮੀਤ ਸਕੱਤਰ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਜੋਤੀ ਸਰੂਪ, ਸ. ਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ, ਸ. ਇੰਦਰ ਮੋਹਣ ਸਿੰਘ ਅਨਜਾਣ’ ਇੰਚਾਰਜ ਪਬਲੀਸਿਟੀ, ਸ. ਚਾਨਣ ਸਿੰਘ ਇੰਚਾਰਜ, ਸ. ਅਮਰਜੀਤ ਸਿੰਘ ਅਕਾਊਟੈਂਟ, ਸ. ਅਰਵਿੰਦਰ ਸਿੰਘ ਸਾਸਨ ਏ ਪੀ ਆਰ ਓ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।