ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮੰਗਲਵਾਰ, ੨੪ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੬ ਮਈ, ੨੦੨੫   (ਅੰਗ: ੬੫੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ, 15 ਸਤੰਬਰ- ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਜੋ ਕਿ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਵੀ ਹੈ, ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਦਾਖਲ ਹੋਏ ਕਰਮਜੀਤ ਸਿੰਘ ਗਿੱਲ ਵੱਲੋਂ ਜ਼ਮਾਨਤ ਲਈ ਦਿੱਤੀ ਗਈ ਦਰਖ਼ਾਸਤ ਸਥਾਨਕ ਜ਼ਿਲ੍ਹਾ ਸੈਸ਼ਨ ਜੱਜ ਡੀ. ਐਸ. ਰਲਹਨ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਅਦਾਲਤ ਵਿਚ ਕਰਮਜੀਤ ਸਿੰਘ ਗਿੱਲ ਦੇ ਵਕੀਲਾਂ ਨੇ ਇਹ ਦਲੀਲਾਂ ਦਿੱਤੀਆਂ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਉਹ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ। ਦੂਸਰੇ ਪਾਸੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼, ਜਿਸ ਵਿਚ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਧਾਰਾ 153-ਏ ਅਧੀਨ ਕੇਸ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਸਰਕਾਰੀ ਵਕੀਲ ਅੰਜੂ ਸ਼ਰਮਾ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਭਗਵੰਤ ਸਿਆਲਕਾ ਤੇ ਸ. ਮਨਜੀਤ ਸਿੰਘ ਛੀਨਾ ਪੇਸ਼ ਹੋਏ, ਇਨ੍ਹਾਂ ਦੇ ਨਾਲ ਸਹਾਇਕ ਵਜੋਂ ਸ. ਸਵੈਜੀਤ ਸਿੰਘ ਸਿਆਲਕਾ, ਸ੍ਰੀ ਰੋਹਿਤ ਸ਼ਰਮਾ, ਸ. ਸੁਖਰਾਜ ਸਿੰਘ ਮਾਨ ਅਤੇ ਸ. ਗੁਰਪ੍ਰੀਤ ਸਿੰਘ ਬਾਸਰਕੇ ਨੇ ਪੇਸ਼ ਹੋ ਕੇ ਦਲੀਲ ਦਿੱਤੀ ਕਿ ਕਥਿਤ ਦੋਸ਼ੀ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ ਬਲਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲਾ ਕੇਕ ਉਨ੍ਹਾਂ ਦੇ ਜਨਮ ਦਿਨ ਉੱਤੇ ਕੱਟਿਆ ਸੀ, ਜਿਸ ਮਗਰੋਂ ਇਨ੍ਹਾਂ ਨੂੰ ਧਮਕੀਆਂ ਵੀ ਮਿਲੀਆਂ ਅਤੇ ਪੁਲਿਸ ਨੇ ਇਨ੍ਹਾਂ ਨੂੰ ਸੁਰੱਖਿਆ ਦਿੱਤੀ। ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖ਼ਲ ਹੋਇਆ, ਪਰ ਮਗਰੋਂ ਇਹ ਉਕਤ ਟੀ-ਸ਼ਰਟ ਜਿਸ ਉੱਤੇ ਜਗਦੀਸ਼ ਟਾਈਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖ਼ਲ ਹੋਇਆ ਤੇ ਤਸਵੀਰਾਂ ਖਿੱਚੀਆਂ, ਜੋ ਬਾਅਦ ਵਿਚ ਇਸਨੇ ਸੋਸ਼ਲ ਮੀਡੀਆ ਉੱਤੇ ਪਾਈਆਂ। ਇਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਵੀ ਨਹੀਂ ਪੁੱਜਾ, ਸੋ ਇਸ ਤੋਂ ਸਪੱਸ਼ਟ ਹੈ ਕਿ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਕਥਿਤ ਦੋਸ਼ੀ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।