ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਐਤਵਾਰ, ੮ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੦ ਅਪ੍ਰੈਲ, ੨੦੨੫ (ਅੰਗ: ੬੬੬)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

17.12.15-3ਅੰਮ੍ਰਿਤਸਰ : 17 ਦਸੰਬਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਮਨਜੀਤ ਸਿੰਘ ਸਕੱਤਰ ਦੀ ਸੁਚੱਜੀ ਅਗਵਾਈ ਵਿੱਚ ਪ੍ਰਚਾਰਕਾਂ ਦੀ ਵਿਸੇਸ਼ ਇਕੱਤਰਤਾ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ।ਜਿਸ ਵਿੱਚ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਸਕੂਲਾਂ ਦੇ ਧਾਰਮਿਕ ਅਧਿਆਪਕ ਸ਼ਾਮਿਲ ਹੋਏ।
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਨੇ ਕਿਹਾ ਕਿ ੨੬ ਜਨਵਰੀ ੨੦੧੬ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਮੇਂ ਪ੍ਰਚਾਰਕ ਤੇ ਅਧਿਆਪਕ ਵੱਧ ਤੋਂ ਵੱਧ ਬੱਚੇ-ਬੱਚੀਆਂ ਤੇ ਸੰਗਤਾਂ ਨੂੰ ਪ੍ਰੇਰ ਕੇ ਅੰਮ੍ਰਿਤਪਾਨ ਕਰਵਾਉਣ।ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਕਿਹਾ ਕਿ ਪ੍ਰਚਾਰਕ ਸਾਹਿਬਾਨ ਸੰਸਥਾ ਦੇ ਅੰਬੈਸਡਰ ਹੁੰਦੇ ਹਨ, ਜਿਨ੍ਹਾਂ ਰਾਹੀਂ ਸੰਸਥਾ ਦਾ ਚੰਗਾ ਅਕਸ ਸੰਗਤਾਂ ਸਾਹਮਣੇ ਪਹੁੰਚਦਾ ਹੈ।ਉਨ੍ਹਾਂ ਕਿਹਾ ਕਿ ਪ੍ਰਚਾਰਕ ਸਾਹਿਬਾਨ ਤੇ ਅਧਿਆਪਕਾਂ ਨੂੰ ਸਿੱਖੀ ਦੇ ਪ੍ਰਚਾਰ-ਪ੍ਰਸਾਰ ਵਿੱਚ ਇਕ ਸੁਹਿਰਦ ਪ੍ਰਚਾਰਕ ਦੇ ਤੌਰ ਤੇ ਵਿਚਰਨਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਖਸ਼ੀਅਤ ਅਤੇ ਰਹਿਣੀ-ਬਹਿਣੀ ਦਾ ਪ੍ਰਭਾਵ ਸੰਗਤਾਂ ਤੇ ਸਕੂਲਾਂ ਦੇ ਬੱਚੇ-ਬੱਚੀਆਂ ਤੇ ਪੈਂਦਾ ਹੈ।ਅਗਰ ਉਹ ਇਕ ਸੁਚੱਜੇ ਤੇ ਪ੍ਰਭਾਵਸ਼ਾਲੀ ਪ੍ਰਚਾਰਕ ਤੇ ਅਧਿਆਪਕ ਸਾਬਤ ਹੋਣਗੇ ਤਾਂ ਉਨ੍ਹਾਂ ਵੱਲੋਂ ਤਿਆਰ-ਬਰ-ਤਿਆਰ ਵਿਅਕਤੀ ਸਿੱਖੀ ਵਿੱਚ ਪ੍ਰਪੱਕ ਹੋਣਗੇ।
ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਧਰਮ ਪ੍ਰਚਾਰ ਲਹਿਰ ਵਿੱਚ ਤੇਜੀ ਲਿਆਉਣ ਲਈ ਸਕੂਲੀ ਵਿਦਿਆਰਥੀਆਂ ਵਿੱਚ ਸਿੱਖ ਇਤਿਹਾਸ ਤੇ ਗੁਰਬਾਣੀ ਕੰਠ ਲਹਿਰ ਸ਼ੁਰੂ ਕਰਨ ਦਾ ਪ੍ਰੋਗਰਾਮ ਦਿੱਤਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਮੇਂ-ਸਮੇਂ ਸੁੰਦਰ ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ ਤੇ ਸਿੱਖ ਇਤਿਹਾਸ ਸਬੰਧੀ ਬੱਚੇ-ਬੱਚੀਆਂ ਨੂੰ ਜਾਣੂੰ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ।ਉਸੇ ਲੀਹ ਨੂੰ ਅੱਗੇ ਤੋਰਦਿਆਂ ਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ ਕਰਨ ਦੇ ਉਪਰਾਲਿਆਂ ਨਾਲ ਅੱਜ ਇਹ ਇਕੱਤਰਤਾ ਬੁਲਾਈ ਗਈ ਹੈ।ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਤੇ ਸ. ਸਤਬੀਰ ਸਿੰਘ ਓ ਐਸ ਡੀ ਨੇ ਵੀ ਇਕੱਤਰਤਾ ਨੂੰ ਸੰਬੋਧਨ ਕੀਤਾ।ਸ. ਭੂਰਾਕੋਹਨਾ ਨੇ ਗੁਰਬਾਣੀ ਕੰਠ ਲਹਿਰ ਤਹਿਤ ਸਮੁੱਚੇ ਪੰਜਾਬ ਦੇ ਸਕੂਲਾਂ ਨੂੰ ੯ ਜੋਨਾਂ ਵਿੱਚ ਵੰਡ ਕੇ ਉਨ੍ਹਾਂ ਵਿੱਚ ਸਿੱਖ ਇਤਿਹਾਸ, ਗੁਰਬਾਣੀ ਕੰਠ ਲਹਿਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ।
ਪਹਿਲੇ ਜੋਨ ਵਿੱਚ ਅੰਮ੍ਰਿਤਸਰ, ਦੂਸਰੇ ਜੋਨ ਵਿੱਚ ਤਰਨ-ਤਾਰਨ, ਤੀਸਰੇ ਜੋਨ ਵਿੱਚ ਗੁਰਦਾਸਪੁਰ, ਚੌਥੇ ਜੋਨ ਵਿੱਚ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ ਤੇ ਫਰੀਦਕੋਟ, ਪੰਜਵੇਂ ਜੋਨ ਵਿੱਚ ਮੋਗਾ, ਸੰਗਰੂਰ, ਬਰਨਾਲਾ ਤੇ ਪਟਿਆਲਾ, ਛੇਵੇਂ ਜੋਨ ਵਿੱਚ ਲੁਧਿਆਣਾ, ਸਤਵੇਂ ਜੋਨ ਵਿੱਚ ਹੁਸ਼ਿਆਰਪੁਰ ਤੇ ਕਪੂਰਥਲਾ, ਅੱਠਵੇਂ ਜੋਨ ਵਿੱਚ ਰੋਪੜ ਅਤੇ ਨੌਵੇਂ ਜੋਨ ਵਿੱਚ ਬਠਿੰਡਾ ਤੇ ਮਾਨਸਾ ਦੇ ਸਕੂਲਾਂ ਨੂੰ ਸ਼ਾਮਿਲ ਕੀਤਾ ਗਿਆ।ਇਨ੍ਹਾਂ ਵੱਖ-ਵੱਖ ਜੋਨਾਂ ਦੇ ਇੰਚਾਰਜ ਤੇ ਸਹਾਇਕ ਇੰਚਾਰਜ ਵੀ ਨਿਯੁਕਤ ਕੀਤੇ ਗਏ।ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਦੇ ਨਾਲ ਪਹਿਲਾਂ ਦੀ ਤਰ੍ਹਾਂ ਵੱਖ-ਵੱਖ ਜ਼ਿਲ੍ਹਿਆ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਇੰਚਾਰਜ ਭਾਈ ਸਰਵਨ ਸਿੰਘ ਪ੍ਰਚਾਰਕ ਤੇ ਇਨ੍ਹਾਂ ਨਾਲ ਚਾਰ ਸਹਾਇਕ ਇੰਚਾਰਜ ਲਗਾਏ ਗਏ।ਤਰਨ-ਤਾਰਨ ਜ਼ਿਲ੍ਹੇ ਦੇ ਇੰਚਾਰਜ ਭਾਈ ਹੀਰਾ ਸਿੰਘ ਤੇ ਉਨ੍ਹਾਂ ਨਾਲ ਚਾਰ ਸਹਾਇਕ ਇੰਚਾਰਜ, ਗੁਰਦਾਸਪੁਰ ਦੇ ਇੰਚਾਰਜ ਭਾਈ ਬਲਵੰਤ ਸਿੰਘ ਐਨੋਕੋਟ ਦੇ ਨਾਲ ਚਾਰ ਸਹਾਇਕ ਇੰਚਾਰਜ, ਪਠਾਨਕੋਟ ਦੇ ਇੰਚਾਰਜ ਭਾਈ ਅਮਰੀਕ ਸਿੰਘ ਚਿੱਟੀ ਨਾਲ ਚਾਰ ਸਹਾਇਕ ਇੰਚਾਰਜ, ਕਪੂਰਥਲਾ ਦੇ ਇੰਚਾਰਜ ਭਾਈ ਹਰਜੀਤ ਸਿੰਘ ਨਾਲ ਇਕ ਸਹਾਇਕ ਇੰਚਾਰਜ, ਰੋਪੜ ਦੇ ਇੰਚਾਰਜ ਭਾਈ ਲਵਪ੍ਰੀਤ ਸਿੰਘ ਨਾਲ ਇਕ ਸਹਾਇਕ ਇੰਚਾਰਜ, ਮੋਹਾਲੀ ਦੇ ਇੰਚਾਰਜ ਭਾਈ ਰਾਜਪਾਲ ਸਿੰਘ, ਹੁਸ਼ਿਆਰਪੁਰ ਦੇ ਇੰਚਾਰਜ ਭਾਈ ਕਲਿਆਣ ਸਿੰਘ ਨਾਲ ਇਕ ਸਹਾਇਕ ਇੰਚਾਰਜ, ਜਲੰਧਰ ਦੇ ਇੰਚਾਰਜ ਭਾਈ ਜਸਵਿੰਦਰ ਸਿੰਘ ਛਾਪਾ ਨਾਲ ਇਕ ਸਹਾਇਕ ਇੰਚਾਰਜ, ਲੁਧਿਆਣਾ ਦੇ ਇੰਚਾਰਜ ਭਾਈ ਅਜੀਤ ਸਿੰਘ ਨਾਲ ਦੋ ਸਹਾਇਕ ਇੰਚਾਰਜ, ਨਵਾਂ ਸ਼ਹਿਰ ਦੇ ਇੰਚਾਰਜ ਭਾਈ ਪਲਵਿੰਦਰ ਸਿੰਘ, ਫਤਹਿਗੜ੍ਹ ਸਾਹਿਬ ਦੇ ਇੰਚਾਰਜ ਭਾਈ ਅਵਤਾਰ ਸਿੰਘ ਹੱਲੋਵਾਲੀ, ਪਟਿਆਲਾ ਦੇ ਇੰਚਾਰਜ ਭਾਈ ਬਲਦੇਵ ਸਿੰਘ ਨਾਲ ਇਕ ਸਹਾਇਕ ਇੰਚਾਰਜ, ਬਠਿੰਡਾ, ਮਾਨਸਾ, ਬਰਨਾਲਾ ਤੇ ਸੰਗਰੂਰ ਦੇ ਇੰਚਾਰਜ ਭਾਈ ਦਿਲਬਾਗ ਸਿੰਘ, ਮੁਕਤਸਰ ਸਾਹਿਬ ਦੇ ਇੰਚਾਰਜ ਭਾਈ ਸੁਖਰਾਜ ਸਿੰਘ ਤਾਮਕੋਟ ਨਾਲ ਇਕ ਸਹਾਇਕ ਇੰਚਾਰਜ, ਮੋਗਾ ਦੇ ਇੰਚਾਰਜ ਭਾਈ ਲਖਵੀਰ ਸਿੰਘ, ਫਿਰੋਜ਼ਪੁਰ ਦੇ ਇੰਚਾਰਜ ਭਾਈ ਦਇਆ ਸਿੰਘ ਨਾਲ ਇਕ ਸਹਾਇਕ ਇੰਚਾਰਜ ਤੇ ਫਾਜ਼ਿਲਕਾ ਦੇ ਇੰਚਾਰਜ ਭਾਈ ਸੁਰਜੀਤ ਸਿੰਘ ਨਾਲ ਇਕ ਸਹਾਇਕ ਇੰਚਾਰਜ ਲਗਾਇਆ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸੰਤੋਖ ਸਿੰਘ, ਸ. ਜਗਜੀਤ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸ. ਗੁਰਿੰਦਰਪਾਲ ਸਿੰਘ ਠਰੂ ਇੰਚਾਰਜ, ਸ. ਤੇਜਿੰਦਰ ਸਿੰਘ ਪੱਡਾ ਇੰਚਾਰਜ ਧਾਰਮਿਕ ਪ੍ਰੀਖਿਆ ਦੇ ਇਲਾਵਾ ਵੱਖ-ਵੱਖ ਸਕੂਲਾਂ ਦੇ ਧਾਰਮਿਕ ਅਧਿਆਪਕ ਤੇ ਪ੍ਰਚਾਰਕ ਸਾਹਿਬਾਨ ਹਾਜ਼ਰ ਸਨ।