ਅੰਮ੍ਰਿਤਸਰ 5 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕੀ ਸੂਬੇ ਕੈਲੀਫੋਰਨੀਆ ਵਿੱਚ ਇੱਕ ਸਿੱਖ ਵਿਅਕਤੀ ਨੂੰ ਕਿਸੇ ਅਮਰੀਕੀ ਵੱਲੋਂ ਜਾਨੋ ਮਾਰਨ ਦੀ ਧਮਕੀ ਦੇਣ ਅਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਲੇਫੋਰਨੀਆ ਸਟੇਟ ਨੇ ਸਖ਼ਤ ਕਦਮ ਚੁੱਕਦਿਆਂ ਘੱਟ ਗਿਣਤੀ ਸਿੱਖਾਂ ਅਤੇ ਮੁਸਲਮਾਨਾ ਨੂੰ ਸੁਰੱਖਿਅਤ ਮਾਹੌਲ ਦਿਵਾਉਣ ਲਈ ਕਾਨੂੰਨ ਪਾਸ ਕੀਤਾ ਹੈ ਪਰ ਦੂਸਰੇ ਪਾਸੇ ਅਜੇ ਵੀ ਅਮਰੀਕੀ ਸਟੇਟ ਕੈਲੀਫੋਰਨੀਆਂ ਦੇ ਲੋਕਾਂ ਦੁਆਰਾ ਦਿਨ-ਬ-ਦਿਨ ਸਿੱਖ ਬੇਇੱਜਤ ਹੋ ਕੇ ਨਸਲੀ ਵਿਤਕਰਿਆਂ ਦਾ ਸ਼ਿਕਾਰ ਹੋ ਰਹੇ ਹਨ।ਉਨ੍ਹਾਂ ਅਮਰੀਕਾ ਦੀ ਕੈਲੀਫੋਰਨੀਆਂ ਸਟੇਟ ਦੇ ਗਵਰਨਰ ਨੂੰ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰਿਆਂ ਨੂੰ ਤੁਰੰਤ ਰੋਕਣ ਲਈ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ਾਂ ਵਿੱਚ ਸਿੱਖਾਂ ਤੇ ਹੋ ਰਹੇ ਨਸਲੀ ਵਿਤਕਰਿਆਂ ਕਾਰਣ ਸਿੱਖਾਂ ਦੀ ਪਹਿਚਾਣ ਸਬੰਧੀ ਦਸਤਾਵੇਜ ਜਾਰੀ ਕੀਤੀ ਗਏ ਹਨ ਜੋ ਜਲਦੀ ਹੀ ਅਮਰੀਕਾ ਸਮੇਤ ਬਾਕੀ ਮੁਲਕਾਂ ਦੀਆਂ ਅੰਬੈਸੀਆਂ ਵਿੱਚ ਪਹੁੰਚਾ ਦਿੱਤੇ ਜਾਣਗੇ ਤਾਂ ਜੋ ਵਿਦੇਸ਼ੀ ਨਾਗਰਿਕ ਸਿੱਖਾਂ ਦੀ ਪਹਿਚਾਣ ਤੋਂ ਭਲੀ-ਭਾਂਤ ਜਾਣੂੰ ਹੋ ਸਕਣ।