ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸੋਮਵਾਰ, ੨੨ ਹਾੜ (ਸੰਮਤ ੫੫੮ ਨਾਨਕਸ਼ਾਹੀ) ੦੬ ਜੁਲਾਈ, ੨੦੨੬ (ਅੰਗ: ੭੨੯)

1-12-2015-3ਅੰਮ੍ਰਿਤਸਰ 1 ਦਸੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਬੰਧਕੀ ਨੁਕਤਾ ਨਿਗਾਹ ਨੂੰ ਮੁੱਖ ਰੱਖਦਿਆਂ ਉੱਚ ਅਧਿਕਾਰੀਆਂ ਦੀਆਂ ਤਬਦੀਲੀਆਂ ਕੀਤੀਆਂ ਹਨ।ਉਨ੍ਹਾਂ ਸ. ਸੁਖਦੇਵ ਸਿੰਘ ਭੂਰਾਕੋਹਨਾ ਦੀ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਕੁਲਵਿੰਦਰ ਸਿੰਘ ‘ਰਮਦਾਸ’ ਦੀ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਤਬਦੀਲੀ ਕੀਤੀ ਹੈ।ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੀਆਂ ਨਿਯੁਕਤੀਆਂ ਮੁਤਾਬਿਕ ਅਹੁਦਿਆਂ ਤੇ ਬਿਠਾਉਣ ਸਮੇਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਉਨ੍ਹਾਂ ਕਿਹਾ ਮੈਨੂੰ ਯਕੀਨ ਹੈ ਕਿ ਇਹ ਅਧਿਕਾਰੀ  ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਸੌਂਪੀਆ ਜ਼ਿੰਮੇਵਾਰੀਆਂ ਤਹਿਤ ਆਪਣੇ-ਆਪਣੇ ਅਹੁਦਿਆਂ ਅਧੀਨ ਆਉਂਦੇ ਵਿਭਾਗ ਸੁਚਾਰੂ ਢੰਗ ਨਾਲ ਚਲਾਉਣਗੇ।
ਇਸ ਮੌਕੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਕੱਤਰ ਸਿੰਘ, ਸ. ਜਗਜੀਤ ਸਿੰਘ ਤੇ ਸ. ਬਲਵਿੰਦਰ ਸਿੰਘ ਮੀਤ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਸਤਨਾਮ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਮਲ ਸਿੰਘ, ਸ. ਕੁਲਦੀਪ ਸਿੰਘ ਇੰਚਾਰਜ, ਸ. ਜੱਸਾ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਸ. ਮੁਖਤਾਰ ਸਿੰਘ ਕੋਹਾੜਕਾ ਖਜ਼ਾਨਚੀ, ਸ. ਜਤਿੰਦਰ ਸਿੰਘ, ਸ. ਲਖਬੀਰ ਸਿੰਘ ਤੇ ਸ. ਗੁਰਾ ਸਿੰਘ ਵਧੀਕ ਮੈਨੇਜਰ ਆਦਿ ਹਾਜ਼ਰ ਸਨ।