ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਸ਼ਨਿਚਰਵਾਰ, ੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੧੯ ਅਪ੍ਰੈਲ, ੨੦੨੫ (ਅੰਗ: ੫੯੨)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

logoਅੰਮ੍ਰਿਤਸਰ 13 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗਾ ਦੇ ਪਿੰਡ ਜਨੇਰ ਵਿੱਚ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਲਾਗੇ, ਤਲਵੰਡੀ ਸਾਬੋ ਦੇ ਪਿੰਡ ਨੰਗਲਾ, ਬਰੇਟਾ ਦੇ ਗੋਬਿੰਦਪੁਰਾ ਸਥਿਤ ਨੌਵੇਂ ਅਤੇ ਦਸਵੇਂ ਗੁਰੂ ਸਾਹਬਿ ਦੀ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਗੇਟ ਨੇੜਿਓਂ ਅਤੇ ਰਾਮਪੁਰਾ ਫੂਲ ਦੇ ਪਿੰਡ ਚਾਉਕੇ ਵਿਖੇ ਗੁਰਬਾਣੀ ਦੇ ਪਾਵਨ ਗੁਟਕਿਆਂ ਤੇ ਧਾਰਮਿਕ ਪੋਥੀਆਂ ਦੀ ਹੋਈ ਘੋਰ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ।

ਉਨ੍ਹਾਂ ਕਿਹਾ ਕਿ ਬਾਰ-ਬਾਰ ਐਸੀਆਂ ਘਟਨਾਵਾਂ ਨੂੰ ਅੰਜ਼ਾਮ ਦੇਣਾ ਦੇਸ਼ ਦੀ ਅਮਨ-ਸ਼ਾਂਤੀ ਦੀ ਸਥਿਤੀ ਨੂੰ ਖਤਰੇ ਵਿੱਚ ਪਾਉਣਾ ਹੈ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਹਿਰਦੇ ਪਹਿਲਾਂ ਹੀ ਸੁਲਘ ਰਹੇ ਨੇ, ਪਰ ਸ਼ਰਾਰਤੀ ਅਨਸਰ ਸ਼ਰੇਆਮ ਐਸੀਆਂ ਘਿਨਾਉਣੀਆਂ ਘਟਨਾਵਾਂ ਕਰਕੇ ਪਤਾ ਨਹੀਂ ਕੀ ਦੱਸਣਾ ਚਾਹੁੰਦੇ ਹਨ।ਉਨ੍ਹਾਂ ਕਿਹਾ ਕਿ ਜੇ ਪੁਲੀਸ ਪ੍ਰਸ਼ਾਸਨ ਸਖ਼ਤੀ ਨਾਲ ਨਿਪਟੇ ਤਾਂ ਇਹ ਹਿਰਦੇ-ਵੇਦਕ ਘਟਨਾਵਾਂ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਬਹੁਤ ਜਲਦ ਫੜ੍ਹ ਕੇ ਕਾਨੂੰਨ ਅਨੁਸਾਰ ਸਜ਼ਾ ਦੇ ਸਕਦੀ ਹੈ।ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਦੇ ਪਾਵਨ ਗੁਟਕਿਆਂ ਤੇ ਪੋਥੀਆਂ ਦੀ ਨਿੱਤ ਦਿਨ ਹੋ ਰਹੀ ਬੇਅਦਬੀ ਨੂੰ ਤੁਰੰਤ ਰੋਕੇ ਤੇ ਦੋਸ਼ੀਆਂ ਨੂੰ ਫੜ੍ਹ ਕੇ ਸਖ਼ਤ ਸਜ਼ਾਵਾਂ ਦੇਵੇ।

ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਵਾਰੀ ਸਿਰ 24 ਘੰਟੇ ਉਨ੍ਹਾਂ ਇਕੱਲੀਆਂ ਦੁਕੱਲੀਆਂ ਥਾਵਾਂ ਤੇ ਪਹਿਰਾ ਦੇਣ ਜਿੱਥੇ-ਜਿੱਥੇ ਇਹ ਘਟਨਾਵਾਂ ਵਾਪਰਨ ਦਾ ਖਦਸ਼ਾ ਹੈ।ਉਨ੍ਹਾਂ ਇਹ ਵੀ ਕਿਹਾ ਕਿ ਹਰ ਗੁਰਸਿੱਖ ਮਾਈ, ਭਾਈ ਅਤੇ ਨੌਜਵਾਨ ਆਪਣੇ ਘਰਾਂ ਵਿੱਚ ਰੱਖੇ ਗੁਰਬਾਣੀ ਦੇ ਗੁਟਕਾ ਸਾਹਿਬ ਤੇ ਪੋਥੀਆਂ ਨੂੰ ਬੱਚਿਆਂ ਦੀ ਪਹੁੰਚ ਤੋਂ ਦੂਰ ਰੱਖਣ ਤਾਂ ਕਿ ਉਹ ਅਨਜਾਣੇ ਵਿੱਚ ਉਨ੍ਹਾਂ ਦੀ ਬੇਅਦਬੀ ਨਾ ਕਰਨ।ਪਿੰਡਾਂ, ਸ਼ਹਿਰਾਂ ਦੀਆਂ ਸੇਵਾ-ਸੁਸਾਇਟੀਆਂ ਇਸ ਕਾਰਜ ਲਈ ਅੱਗੇ ਆਉਣ ਅਤੇ ਗੁਰੂ-ਘਰਾਂ ਦੀ ਨਿਗਰਾਨੀ ਲਾਜ਼ਮੀ ਬਣਾਉਣ।