9-09-2016-1ਅੰਮ੍ਰਿਤਸਰ 9 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਤਰਲੋਚਨ ਸਿੰਘ (੮੦) ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਤਰਲੋਚਨ ਸਿੰਘ ਲੰਮੇ ਸਮੇਂ ਤੋਂ ਦਮਦਮੀ ਟਕਸਾਲ ਨਾਲ ਜੁੜੇ ਹੋਏ ਸਨ ਤੇ ਉਹ ਆਖਰੀ ਸੁਆਸਾਂ ਤੀਕ ਰਹਿਤ-ਬਹਿਤ ਵਿੱਚ ਪ੍ਰਪੱਕ ਰਹੇ ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਪਰਿਵਾਰ, ਸਮਾਜ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਜਥੇਦਾਰ ਤਰਲੋਚਨ ਸਿੰਘ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਜਥੇਦਾਰ ਤਰਲੋਚਨ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਪਾਤਾਲਪੁਰੀ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਕਰ ਦਿੱਤਾ ਗਿਆ।ਉਨ੍ਹਾਂ ਦੀ ਚਿਖਾ ਨੂੰ ਅਗਨੀ ਦੇਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।ਜਥੇਦਾਰ ਤਰਲੋਚਨ ਸਿੰਘ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਪਾਇਆ।ਜਥੇਦਾਰ ਤਰਲੋਚਨ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਦਿੱਤੀ।ਜਥੇਦਾਰ ਤਰਲੋਚਨ ਸਿੰਘ ਨਮਿਤ ਅਰਦਾਸ ਸਮਾਗਮ ਮਿਤੀ ੧੭ ਸਤੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਧੁੰਮਾ ਨੇੜੇ ਰਾਜਪੁਰਾ (ਪਟਿਆਲਾ) ਵਿਖੇ ਹੋਵੇਗਾ।
ਜਥੇਦਾਰ ਤਰਲੋਚਨ ਸਿੰਘ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੰਤੋਖ ਸਿੰਘ, ਸ. ਰਣਜੀਤ ਸਿੰਘ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੁੱਚੇ ਸ਼੍ਰੋਮਣੀ ਕਮੇਟੀ ਸਟਾਫ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।
ਅੰਤਿਮ ਯਾਤਰਾ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਕਮੇਟੀ ਮੈਂਬਰ, ਸ. ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਸ. ਭਗਵੰਤ ਸਿੰਘ ਸਿਆਲਕਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਹਰਜਿੰਦਰ ਸਿੰਘ ਧਾਮੀ, ਸ. ਸਤਵਿੰਦਰ ਸਿੰਘ ਟੌਹੜਾ ਤੇ ਬੀਬੀ ਰਣਜੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਲਬੀਰ ਸਿੰਘ ੯੬ਵੇਂ ਕਰੌੜੀ ਮੁੱਖੀ ਬੁੱਢਾ ਦਲ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਨਾਗਰ ਸਿੰਘ ਹਰੀਆ ਵੇਲਾ, ਬਾਬਾ ਬੰਤਾ ਸਿੰਘ ਮੁੰਡਾਪਿੰਡ, ਬਾਬਾ ਚਰਨਜੀਤ ਸਿੰਘ ਜਸੋਵਾਲ, ਸੰਤ ਬਾਬਾ ਭਾਗ ਸਿੰਘ, ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ ਚੌਕ, ਬਾਬਾ ਬਲਬੀਰ ਸਿੰਘ ਟਿੱਬਾ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬਾ, ਬਾਬਾ ਜਰਨੈਲ ਸਿੰਘ, ਬਾਬਾ ਬਿਕਰਮ ਸਿੰਘ, ਬਾਬਾ ਬਲਵਿੰਦਰ ਸਿੰਘ ਫਿਰੋਜ਼ਪੁਰ, ਬਾਬਾ ਲੱਖਾ ਸਿੰਘ, ਬਾਬਾ ਤੀਰਥ ਸਿੰਘ, ਬਾਬਾ ਪ੍ਰੀਤਮ ਸਿੰਘ, ਬਾਬਾ ਸਰੂਪ ਸਿੰਘ, ਬਾਬਾ ਮਨਜੀਤ ਸਿੰਘ ਹਰਖੋਵਾਲ, ਬਾਬਾ ਗੁਰਭੇਜ ਸਿੰਘ, ਬਾਬਾ ਦਿਲਬਾਗ ਸਿੰਘ ਮਣਕੂਮਾਜਰਾ ਤੇ ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਗੜ੍ਹ ਆਦਿ ਹਾਜ਼ਰ ਸਨ।