ਅੰਮ੍ਰਿਤਸਰ 14 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਕਮੇਟੀ ਦੇ ਚਾਚਾ ਡਾ. ਜਗਤਾਰ ਸਿੰਘ ਭਾਟੀਆ (੫੫) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।  
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਡਾ. ਜਗਤਾਰ ਸਿੰਘ ਭਾਟੀਆ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ, ਪਰ ਪਰਮਾਤਮਾ ਦਾ ਹੁਕਮ ਅਟੱਲ ਹੈ, ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਡਾ. ਜਗਤਾਰ ਸਿੰਘ ਭਾਟੀਆ ਦੇ ਅਕਾਲ ਚਲਾਣੇ ਨਾਲ ਪਰਿਵਾਰ, ਸਮਾਜ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਡਾ. ਜਗਤਾਰ ਸਿੰਘ ਭਾਟੀਆ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਡਾ. ਜਗਤਾਰ ਸਿੰਘ ਭਾਟੀਆ ਦੇ ਦਿਹਾਂਤ ‘ਤੇ ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਸ. ਮਨਜੀਤ ਸਿੰਘ, ਸ. ਅਵਤਾਰ ਸਿੰਘ ਤੇ ਸ. ਦਿਲਜੀਤ ਸਿੰਘ ਬੇਦੀ ਸਕੱਤਰ ਨੇ ਵੀ ਡੂੰਘਾ ਦੁੱਖ ਪ੍ਰਗਟ ਕੀਤਾ ਹੈ।