11-03-2015-3ਅੰਮ੍ਰਿਤਸਰ 11 ਮਾਰਚ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਲਿਖੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਹਿੰਦੀ ਪੁਸਤਕ ‘ਪੰਥ ਸੇਵਕ’ ਸ਼੍ਰੋਮਣੀ ਕਮੇਟੀ ਦੇ ਸਕੱਤਰੇਤ ਵਿਖੇ ਲੋਕ ਅਰਪਣ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਨਾਨਕ ਪਾਤਸ਼ਾਹ ਦੁਆਰਾ ਬਖ਼ਸ਼ੀ ਸਿੱਖੀ ਜੀਵਨ ਨੂੰ ਹਰ ਪਾਸੇ ਫੈਲਾਉਣ ਦੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਅ ਰਹੀ ਹੈ।ਉਨ੍ਹਾਂ ਕਿਹਾ ਕਿ ਸ. ਰੂਪ ਸਿੰਘ ਨੇ ਪਹਿਲਾਂ ਵੀ ਬਹੁਤ ਸਾਰੀਆਂ ਧਾਰਮਿਕ ਪੁਸਤਕਾਂ ਪਾਠਕਾਂ ਦੀ ਝੋਲੀ ਪਾਈਆਂ ਹਨ।ਉਨ੍ਹਾਂ ਕਿਹਾ ਕਿ ਹਥਲੀ ਪੁਸਤਕ ‘ਪੰਥ ਸੇਵਕ’ ਜੋ ਹਿੰਦੀ ਭਾਸ਼ਾ ਵਿੱਚ ਹੈ।ਇਸ ਪੁਸਤਕ ਵਿੱਚ ਸ. ਰੂਪ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੁਣ ਤੱਕ ਦੇ ਹੋਏ ਪ੍ਰਧਾਨ ਸਾਹਿਬਾਨ ਦੇ ਜੀਵਨ ਤੇ ਚਾਨਣਾ ਪਾਇਆ ਗਿਆ ਹੈ ਜੋ ਬਹੁਤ ਸ਼ਲਾਘਾਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸ. ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼ ਸ਼੍ਰੋਮਣੀ ਕਮੇਟੀ ਵੱਲੋਂ ‘ਜੀਵਨ ਬਿਊਰਾ ਮੈਂਬਰ ਸਾਹਿਬਾਨ’ ਕਿਤਾਬਚਾ ਪ੍ਰਕਾਸ਼ਿਤ ਕਰਵਾਇਆ ਗਿਆ ਹੈ।ਹਥਲੀ ਪੁਸਤਕ ਨੂੰ ਅਗਲੀ ਕੜੀ ਵਜੋਂ ਜਾਣਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ੨੪੪ ਪੰਨਿਆਂ ਦੀ ਇਸ ਪੁਸਤਕ ਨੂੰ ਪੜ੍ਹਣ ਨਾਲ ਹੁਣ ਤੱਕ ਦੇ ਸਾਰੇ ਸ਼੍ਰੋਮਣੀ ਕਮੇਟੀ ਪ੍ਰਧਾਨਾਂ ਦੇ ਜੀਵਨ ਬਾਰੇ ਜਾਣਕਾਰੀ ਮਿਲੇਗੀ।ਇਸ ਪੁਸਤਕ ਦੀ ਪਹਿਲੀ ਕਾਪੀ ਵਿਦੇਸ਼ੋਂ ਪੁੱਜੇ ਸੱਜਨਾਂ ਨੂੰ ਭੇਟ ਕੀਤੀ ਗਈ ਹੈ।
ਪੁਸਤਕ ਦੇ ਲੋਕ ਅਰਪਣ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ  ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਦਿ ਹਾਜ਼ਰ ਸਨ।ਇਸ ਸਮੇਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸ. ਰਘਬੀਰ ਸਿੰਘ ਸੁਭਾਨਪੁਰ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨਿਊਯਾਰਕ, ਸ. ਹਿੰਮਤ ਸਿੰਘ ਪ੍ਰਧਾਨ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੇ ਸ. ਹਰਬਖ਼ਸ਼ ਸਿੰਘ ਨੂੰ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਯਾਦਗਾਰੀ ਤਸਵੀਰ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਇਥੇ ਦੱਸਣਯੋਗ ਹੈ ਕਿ ਸ. ਰੂਪ ਸਿੰਘ ਵੱਲੋਂ ਪੰਜਾਬੀ ਵਿੱਚ ‘ਪੰਥ ਸੇਵਕ’ ਪੁਸਤਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪਾਸੋਂ ਲੋਕ ਅਰਪਣ ਕਰਵਾਈ ਗਈ ਸੀ ਹੁਣ ਇਸ ਦਾ ਹਿੰਦੀ ਅਨੁਵਾਦ ਪਾਠਕਾਂ ਦੀ ਮੰਗ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ।