ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਾਬਾ ਲੱਖਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਘਰ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਲੱਖਾ ਸਿੰਘ ਜੀ ਨੇ ਆਪਣੇ ਜੀਵਨ ਕਾਲ ਵਿੱਚ ਅਨੇਕਾਂ ਗੁਰੂ ਘਰਾਂ ਦੀ ਸੇਵਾ ਕਰਵਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਰੱਬੀ ਰੂਹਾਂ ਦੇ ਵਿਛੋੜਾ ਦੇ ਜਾਣ ਤੇ ਸੰਸਾਰ ਨੂੰ ਇੱਕ ਨਾ ਪੂਰਿਆ ਜਾਣ ਵਾਲਾ ਘਾਟਾ ਪੈਂਦਾ ਹੈ। ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ। ਉਨ੍ਹਾਂ ਕਿਹਾ ਮੇਰੀ ਅਰਦਾਸ ਹੈ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਬਾਬਾ ਲੱਖਾ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।