ਅੰਮ੍ਰਿਤਸਰ 18 ਮਾਰਚ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ ਸਤਿਕਾਰ ਯੋਗ ਮਾਤਾ ਬੀਬੀ ਮਹਿੰਦਰ ਕੌਰ ਗਰੇਵਾਲ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਥੋਂ ਜਾਰੀ ਪ੍ਰੈੱਸ ਨੋਟ ‘ਚ ਉਨ੍ਹਾਂ ਕਿਹਾ ਕਿ ਬੀਬੀ ਜੀ ਗੁਰੂ ਘਰ ਦੇ ਪ੍ਰੇਮੀ ਤੇ ਧਾਰਮਿਕ ਬਿਰਤੀ ਵਾਲੇ ਸਨ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਸ. ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ।ਉਨ੍ਹਾਂ ਕਿਹਾ ਕਿ ਅਰਦਾਸ ਹੈ ਅਕਾਲ ਪੁਰਖ ਬੀਬੀ ਮਹਿੰਦਰ ਕੌਰ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।