ਸ਼੍ਰੋਮਣੀ ਕਮੇਟੀ ਉੱਚ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ

8-9-copyਅੰਮ੍ਰਿਤਸਰ ੮ ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਤਨੀ ਬੀਬੀ ਰਾਜ ਕੌਰ (੬੫) ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਬੀਬੀ ਰਾਜ ਕੌਰ ਨੇ ਗੁਰੂ ਨਾਲ ਆਪਣੀ ਪ੍ਰੀਤ ਨੂੰ ਆਖਰੀ ਸੁਆਸਾਂ ਤੀਕ ਨਿਭਾਇਆ ਹੈ ਜਿਨ੍ਹਾਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਘਰ, ਪਰਿਵਾਰ ਤੇ ਪੰਥ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਬੀਬੀ ਰਾਜ ਕੌਰ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਬੀਬੀ ਰਾਜ ਕੌਰ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦ ਗੰਜ ਨੇੜੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਉਨ੍ਹਾਂ ਦੀ ਚਿਖਾ ਨੂੰ ਅਗਨੀ ਦੇਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।ਬੀਬੀ ਰਾਜ ਕੌਰ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਡਾ: ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਨੇ ਪਾਇਆ।ਬੀਬੀ ਰਾਜ ਕੌਰ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ੍ਰ: ਅਜੈਬ ਸਿੰਘ ਨੇ ਦਿੱਤੀ।ਬੀਬੀ ਰਾਜ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਿਤੀ ੧੭ ਸਤੰਬਰ ਨੂੰ ਦੁਪਹਿਰ ੧੨ ਤੋਂ ੨ ਵਜੇ ਤੀਕ ਡੇਰਾ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ ਵਿਖੇ ਪਾਏ ਜਾਣਗੇ।
ਬੀਬੀ ਰਾਜ ਕੌਰ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ, ਸ੍ਰ: ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਸੰਤੋਖ ਸਿੰਘ, ਸ. ਰਣਜੀਤ ਸਿੰਘ, ਸ. ਬਿਜੈ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸਮੁੱਚੇ ਸ਼੍ਰੋਮਣੀ ਕਮੇਟੀ ਸਟਾਫ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ. ਸਕੱਤਰ ਸਿੰਘ ਮੀਤ ਸਕੱਤਰ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ (ਸੁੱਖਾ ਜੀ), ਬਾਬਾ ਮੇਜਰ ਸਿੰਘ, ਬਾਬਾ ਗੁਰਪਿੰਦਰਪਾਲ ਸਿੰਘ, ਬਾਬਾ ਲੱਖਾ ਸਿੰਘ, ਸੰਤ ਬਾਬਾ ਮੱਖਣ ਸਿੰਘ, ਸੰਤ ਬਾਬਾ ਅਨੂਪ ਸਿੰਘ, ਬਾਬਾ ਹਰੀ ਸਿੰਘ ਨਾਨਕਸਰ ਵਾਲੇ, ਬਾਬਾ ਦਰਸ਼ਨ ਸਿੰਘ ਮੜੀਆਂ ਵਾਲੇ, ਸ. ਗੁਰਿੰਦਰ ਸਿੰਘ, ਸ. ਰਘੁਬੀਰ ਸਿੰਘ ਤੇ ਸ. ਮਨਜਿੰਦਰ ਸਿੰਘ ਮੰਡ ਮੈਨੇਜਰ, ਸ. ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ. ਗੁਰਪ੍ਰਤਾਪ ਸਿੰਘ ਟਿੱਕਾ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਸ. ਅਮਰਬੀਰ ਸਿੰਘ ਢੋਟ ਕੌਂਸਲਰ ਆਦਿ ਹਾਜ਼ਰ ਸਨ।