9-11-2015-3ਅੰਮ੍ਰਿਤਸਰ 9 ਨਵੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸੰਗਰੂਰ, ਪਟਿਆਲਾ, ਬਠਿੰਡਾ, ਮੁਹਾਲੀ, ਰੂਪਨਗਰ, ਸ੍ਰੀ ਫਤਹਿਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਜਲੰਧਰ ਆਦਿ ਜ਼ਿਲ੍ਹਿਆਂ ਦੇ ਅੰਤ੍ਰਿੰਗ ਕਮੇਟੀ ਮੈਂਬਰਾਂ ਅਤੇ ਕਮੇਟੀ ਮੈਂਬਰਾਂ ਨਾਲ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਚੰਡੀਗੜ੍ਹ ਅਤੇ ਗੁਰਦੁਆਰਾ ਸ੍ਰੀ ਸੁਖਚੈਣਆਣਾ ਸਾਹਿਬ ਫਗਵਾੜਾ ਵਿਖੇ ਇਕੱਤਰਤਾ ਕੀਤੀ।ਇਕੱਤਰਤਾ ਵਿੱਚ ਉਨ੍ਹਾਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।
ਉਨ੍ਹ੍ਹਾਂ ਚਿੰਤਾ ਜਾਹਰ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਜੁਗੋ ਜੁਗ ਅਟੱਲ ਜਾਗਤਿ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਜੋ ਘਟਨਾਵਾਂ ਵਾਪਰ ਰਹੀਆਂ ਹਨ ਅਤਿ ਦੁਖਦਾਈ ਹਨ।ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਗੁਰੂ ਦੋਖੀ ਸ਼ਰਾਰਤੀ ਅਨਸਰ ਇਨ੍ਹਾਂ ਹਿਰਦੇਵੇਦਕ ਘਟਨਾਵਾਂ ਨੂੰ ਨਿਤ ਦਿਨ ਅੰਜ਼ਾਮ ਦੇ ਰਹੇ ਹਨ ਉਨ੍ਹਾਂ ਦੀ ਤੁਰੰਤ ਭਾਲ ਕਰਕੇ ਨੱਥ ਪਾਈ ਜਾਵੇ ਤਾਂ ਕਿ ਦੇਸ਼-ਵਿਦੇਸ਼ ਵਿੱਚ ਵੱਸ ਰਹੇ ਸਿੱਖਾਂ ਦੇ ਹਿਰਦੇ ਸ਼ਾਂਤ ਹੋ ਸਕਣ।ਉਨ੍ਹਾਂ ਸਮੁੱਚੇ ਪੰਜਾਬ ਦੇ ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕ ਕਮੇਟੀਆਂ ਤੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਗੁਰਦੁਆਰਾ ਸਾਹਿਬਾਨ ਦੀ ਰਾਖੀ ਕਰਨ।ਉਨ੍ਹਾਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬੰਦੀ ਛੋੜ ਦਿਵਸ (ਦੀਵਾਲੀ) ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਕੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਅਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀਆਂ ਰਹਿਮਤਾਂ ਦੇ ਪਾਤਰ ਬਣਨ।ਉਨ੍ਹਾਂ ਕਿਹਾ ਕਿ ਕੁਝ ਸਿਆਸੀ ਦਲ ਜੋ ਸੰਗਤਾਂ ਵੱਲੋਂ ਨਕਾਰੇ ਗਏ ਸਨ ਆਪਣੇ ਨਿਜੀ ਮੁਫਾਦ ਦੀ ਪੂਰਤੀ ਲਈ ਸੰਗਤਾਂ ਨੂੰ ਗੁੰਮਰਾਹ ਕਰਕੇ ਆਪਣੇ ਇਕੱਠ ਨੂੰ ਸਰਬੱਤ ਖਾਲਸਾ ਦਾ ਨਾਮ ਦੇ ਰਹੇ ਹਨ ਜੋ ਗਲਤ ਹੈ।ਉਨ੍ਹਾਂ ਕਿਹਾ ਕਿ ਸਰਬੱਤ ਖਾਲਸਾ ਸਿੱਖਾਂ ਲਈ ਬਹੁਤ ਅਹਿਮਤ ਵਾਲਾ ਇਕੱਠ ਹੁੰਦਾ ਹੈ ਜੋ ਜਥੇਦਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੀ ਬੁਲਾਇਆ ਜਾ ਸਕਦਾ ਹੈ।ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਲੋਕਾਂ ਦੀਆਂ ਕੋਝੀਆਂ ਚਾਲਾਂ ਤੋਂ ਸੁਚੇਤ ਰਹਿਣ ਕਿਉਂਕਿ ਇਨ੍ਹਾਂ ਲੋਕਾਂ ਦਾ ਏਜੰਡਾ ਕੌਮ ਦੇ ਸਰਵਉੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਹਿਮੀਅਤ ਨੂੰ ਘਟਾਉਣ ਤੇ ਸਿੱਖ ਸੰਸਥਾਵਾਂ ਨੂੰ ਖਤਮ ਕਰਨ ਵਾਲਾ ਹੈ।
ਇਸ ਮੌਕੇ ਸ. ਕਰਮਜੀਤ ਸਿੰਘ ਪੱਖੋਵਾਲ, ਜਥੇਦਾਰ ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ (ਰੋਪੜ), ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੰਗਲਾ, ਸ. ਨਿਰਮਲ ਸਿੰਘ ਘਰਾਚੋ, ਸ. ਰਾਮਪਾਲ ਸਿੰਘ ਬਹਿਣੀਵਾਲ, ਮਲਕੀਤ ਸਿੰਘ ਚੰਗਲ (ਸੰਗਰੂਰ), ਸ. ਜਰਨੈਲ ਸਿੰਘ ਕਰਤਾਰਪੁਰ, ਸ. ਜਸਮੇਰ ਸਿੰਘ ਲਾਛੜੂ, ਸ. ਨਿਰਮਲ ਸਿੰਘ ਹਰਿਆਓ, ਸ. ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਲਾਭ ਸਿੰਘ, ਸ. ਸਵਿੰਦਰ ਸਿੰਘ ਸੱਭਰਵਾਲ ਤੇ ਬੀਬੀ ਹਰਦੀਪ ਕੌਰ (ਪਟਿਆਲਾ), ਬੀਬੀ ਮਨਜੀਤ ਕੌਰ ਕਮਾਲਪੁਰ, ਸ. ਨਿਰਮੈਲ ਸਿੰਘ ਜੌਲਾਕਲਾਂ (ਮੁਹਾਲੀ), ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖਾਲਸਾ ਸ੍ਰੀ ਫਤਹਿਗੜ੍ਹ ਸਾਹਿਬ, ਬੀਬੀ ਗੁਰਿੰਦਰ ਕੌਰ (ਫਰੀਦਕੋਟ), ਸ. ਮੋਹਣ ਸਿੰਘ ਬੰਗੀ, ਸ. ਅਮਰੀਕ ਸਿੰਘ ਕੋਟਸ਼ਮੀਰ, ਸ. ਗੁਰਤੇਜ ਸਿੰਘ ਚੱਠਾ, ਸ. ਅਮਰੀਕ ਸਿੰਘ, ਬੀਬੀ ਜੋਗਿੰਦਰ ਕੌਰ ਬਲੋਆਣਾ (ਬਠਿੰਡਾ), ਸ. ਹਰਿੰਦਰ ਸਿੰਘ ਰਣੀਨਾ (ਮੋਗਾ), ਸ. ਗੁਰਪ੍ਰੀਤ ਸਿੰਘ ਝੱਬਰ, ਸ. ਗੁਰਜੀਤ ਸਿੰਘ ਰਾਏਪੁਰ ਤੇ ਸ. ਮਿੱਠੂ ਸਿੰਘ ਕਾਹਣੇਕੇ (ਮਾਨਸਾ) ਮੈਂਬਰ ਸ਼੍ਰੋਮਣੀ ਕਮੇਟੀ, ਸ. ਅਵਤਾਰ ਸਿੰਘ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਆਦਿ ਹਾਜ਼ਰ ਸਨ।