asinghਅੰਮ੍ਰਿਤਸਰ 1 ਮਾਰਚ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਪਟਨਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਦਿਹਾੜਾ ਮਨਾਉਣ ਲਈ 100 ਕਰੋੜ ਰੁਪਏ ਦੇ ਫੰਡ ਦੀ ਵਿਵਸਥਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਦਾ ਧੰਨਵਾਦ ਕੀਤਾ ਹੈ।
ਉਨ੍ਹਾਂ ਖਾਸ ਕਰ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬਜਟ ਵਿੱਚ 100 ਕਰੋੜ ਰੁਪਏ ਦਾ ਫੰਡ ਰੱਖਣ ਤੇ ਦੇਸ਼-ਵਿਦੇਸ਼ ਵਿੱਚ ਵਸਦੇ ਸਿੱਖਾਂ ਦੇ ਮਨਾ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਦਸਮ ਪਿਤਾ ਨੇ ਪਹਿਲਾਂ ਤਿਲਕ ਜੰਜੂ ਦੀ ਰੱਖਿਆ ਖਾਤਿਰ ਆਪਣੇ ਪਿਤਾ ਦੀ ਕੁਰਬਾਨੀ ਦਿੱਤੀ ਤੇ ਫੇਰ ‘ਮੈਂ ਉੱਜੜਾਂ ਮੇਰਾ ਪੰਥ ਵਸੇ’ ਦੇ ਸਿਧਾਂਤਾਂ ਤੇ ਪਹਿਰਾ ਦੇਂਦਿਆਂ ਆਪਣੇ ਜਾਨ ਤੋਂ ਵੀ ਪਿਆਰੇ ਚਾਰੋਂ ਲਾਲ, ਮਾਤਾ ਗੁਜਰੀ ਜੀ ਤੇ ਸਾਰਾ ਪ੍ਰੀਵਾਰ ਕੌਮ ਤੋਂ ਕੁਰਬਾਨ ਕਰ ਦਿੱਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੇਵਲ ਸਿੱਖਾਂ ਦੇ ਹੀ ਨਹੀਂ ਬਲਕਿ ਪੂਰੀ ਦੁਨੀਆਂ ਦੇ ਸਰਬ-ਸਾਂਝੇ ਗੁਰੂ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਅਤਿਅੰਤ ਸ਼ਲਾਘਾਯੋਗ ਹੈ, ਪਰ ਇਸ ਅਰਧ ਸ਼ਤਾਬਦੀ ਨੂੰ ਵੀ ਨਾਦੇੜ ਸ੍ਰੀ ਹਜ਼ੂਰ ਸਾਹਿਬ ਵਾਂਗ ਖੁੱਲੇ ਬਜਟ ਵਿੱਚ ਵਿਵਸਥਾ ਕਰਨੀ ਚਾਹੀਦੀ ਸੀ।ਉਨ੍ਹਾਂ ਕਿਹਾ ਕਿ ਇਹ ਬਜਟ 350 ਸੌ ਕਰੋੜ ਰੁਪਏ ਹੋਣਾ ਚਾਹੀਦਾ ਸੀ।