ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 21 ਸਤੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਬਨਾਉਣ ਦੇ ਫੈਂਸਲੇ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੁਆਰਾ ਵਰੋਸਾਏ ਅੰਮ੍ਰਿਤਸਰ ਵਰਗੇ ਪਵਿੱਤਰ ਸ਼ਹਿਰ ਨੂੰ ਕੇਂਦਰ ਸਰਕਾਰ ਨੇ ਸਮਾਰਟ ਸਿਟੀ ਦਾ ਦਰਜਾ ਦਿਵਾਉਣ ਲਈ ਸ਼ਲਾਘਾਯੋਗ ਕਦਮ ਪੁੱਟਿਆ ਹੈ।ਉਨ੍ਹਾਂ ਕਿਹਾ ਕਿ ਇਹ ਉਹ ਪਾਵਨ ਨਗਰੀ ਹੈ ਜਿੱਥੋਂ ਗੁਰਬਾਣੀ ਦੇ ਓਟ ਆਸਰੇ ਨਾਲ ਸੱਚ, ਨੇਕੀ, ਹਮਦਰਦੀ, ਮਿਲਣਸਾਰਤਾ, ਪਰਉਪਕਾਰਤਾ, ਸੇਵਾ ਸਿਮਰਨ ਤੇ ਸਰਬੱਤ ਦੇ ਭਲੇ ਦੇ ਬੇਮਿਸਾਲ ਗੁਣ ਅਮਲੀ ਤੌਰ ‘ਤੇ ਪ੍ਰਫੁੱਲਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਨੇ ਇਸ ਅਸਥਾਨ ਪੁਰ ਹਰ ਧਰਮ, ਜਾਤੀ, ਨਸਲ ਅਤੇ ਖਿੱਤੇ ਦੇ ਲੋਕਾਂ ਨੂੰ ਵਸਾਇਆ।ਉਨ੍ਹਾਂ ਕਿਹਾ ਕਿ ਇਸ ਅਸਥਾਨ ਪੁਰ ਹਰ ਯਾਤਰੂ ਪੈਰ ਧਰਦਿਆਂ ਹੀ ਆਪਣੇ ਆਪ ਨੂੰ ‘ਪ੍ਰੀਤਮ ਕੇ ਦੇਸ਼’ ਦਾ ਵਾਸੀ ਅਨੁਭਵ ਕਰਦਾ ਹੈ।ਉਨ੍ਹਾਂ ਕਿਹਾ ਕਿ ਸਿਫ਼ਤੀ ਦੇ ਘਰ ਸ੍ਰੀ ਅੰਮ੍ਰਿਤਸਰ ਵਿੱਚ ਹਰ ਵਿਅਕਤੀ ਦੀ ਇੱਛਾ ਹੁੰਦੀ ਹੈ ਕਿ ਉਹ ਜ਼ਿੰਦਗੀ ਵਿੱਚ ਘੱਟੋ-ਘੱਟ ਇਕ ਵਾਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰੇ।
ਉਨ੍ਹਾਂ ਕਿਹਾ ਕਿ ਸ੍ਰੀ ਅੰਮ੍ਰਿਤਸਰ ਦੇ ਸਮਾਰਟ ਸਿਟੀ ਬਨਣ ਨਾਲ ਸਪੋਰਟਸ ਹੱਬ, ਕੈਨਾਲ ਰਿਜੂਵਿਨੇਸ਼ਨ, ੨੪ ਘੰਟੇ ਪਾਣੀ ਦੀ ਸਪਲਾਈ, ਸੀਵਰੇਜ ਵਿਵਸਥਾ, ਬਰਸਾਤੀ ਪਾਣੀ ਦੀ ਨਿਕਾਸੀ, ਟਰਾਂਸਪੋਰਟ, ਬਿਜਲੀ ਦੀ ਅੰਡਰ-ਗਰਾਉਂਡ ਫਿਟਿੰਗ, ਸਟਰੀਟ ਲਾਈਟਾਂ, ਸੋਲਰ ਊਰਜਾ ਪੈਨਲ ਅਤੇ ਈ ਸਕੂਲ ਬਨਣਗੇ ਅਤੇ ਸਿਹਤ ਪ੍ਰਤੀ ਮੈਸੇਜ ਅਲਰਟ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਨਾਲ ਅੰਮ੍ਰਿਤਸਰ ਸ਼ਹਿਰ ਨੁੰ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਹੋਣ ਦੇ ਨਾਲ-ਨਾਲ ਯਾਤਰੂਆਂ ਦੀ ਆਮਦ ਵੱਧਣ ਨਾਲ ਵਪਾਰ ਵਿੱਚ ਵੀ ਵਾਧਾ ਹੋਵੇਗਾ।ਉਨ੍ਹਾਂ ਸ੍ਰੀ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸ਼ਹਿਰਾਂ ਵਿਚ ਸ਼ਾਮਿਲ ਕਰਨ ਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।