ਅੰਮ੍ਰਿਤਸਰ : ੧ ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰ: ਤਾਰਾ ਸਿੰਘ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਨਣ ਤੇ ਵਧਾਈ ਦਿੱਤੀ ਹੈ। ਉਨ੍ਹਾਂ ਸ੍ਰ: ਤਾਰਾ ਸਿੰਘ ਨੂੰ ਵਧਾਈ ਦੇਂਦਿਆਂ ਇਹ ਆਸ ਪ੍ਰਗਟਾਈ ਕਿ ਉਹ ਸਿੱਖਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੰਗਾ ਤਾਲਮੇਲ ਤੇ ਸੁਖਾਵੇਂ ਸਬੰਧ ਬਨਾਉਣਗੇ।