ਅੰਮ੍ਰਿਤਸਰ 19 ਮਾਰਚ (    ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ ਸ. ਬਲਜੀਤ ਸਿੰਘ ਜਲਾਲਉਸਮਾ ਦੇ ਪਿਤਾ ਸ. ਅਮਰ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਜਲਾਲਉਸਮਾ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਇਥੋਂ ਜਾਰੀ ਪ੍ਰੈਸ ਬਿਆਨ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ. ਅਮਰ ਸਿੰਘ ਨੇਕ ਨੀਯਤ ਤੇ ਸਾਫ-ਸੁਥਰੇ ਅਕਸ ਵਾਲੀ ਸਖਸ਼ੀਅਤ ਦੇ ਮਾਲਕ ਸਨ।ਉਹ ਹਮੇਸ਼ਾ ਹੀ ਪੰਥ ਕਾਰਜਾਂ ‘ਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਸਨ।ਉਨ੍ਹਾਂ ਵੱਲੋਂ ਦਿੱਤੇ ਚੰਗੇ ਸੰਸਕਾਰਾਂ ਸਦਕਾ ਹੀ ਉਨ੍ਹਾਂ ਦੇ ਸਪੁੱਤਰ ਸ. ਬਲਜੀਤ ਸਿੰਘ ਜਲਾਲਉਸਮਾ ਬਤੌਰ ਵਿਧਾਇਕ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਲਕਾ ਜੰਡਿਆਲਾ ਗੁਰੂ ਦੇ ਵਾਸੀਆਂ ਦੀ ਸੇਵਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਪ੍ਰਮੇਸ਼ਵਰ ਦਾ ਭਾਣਾ ਹੈ ਤੇ ਮੌਤ ਇਕ ਅਟੱਲ ਸੱਚਾਈ ਹੈ।ਉਹ ਸ. ਅਮਰ ਸਿੰਘ ਦੇ ਸੰਸਕਾਰ ਸਮੇਂ ਖੁਦ ਵੀ ਹਾਜ਼ਰ ਹੋਣਾ ਚਾਹੁੰਦੇ ਸਨ, ਪਰ ਕੁਝ ਜ਼ਰੂਰੀ ਪੰਥਕ ਰੁਝੇਵਿਆ ਕਰਕੇ ਸ਼ਾਮਲ ਨਹੀਂ ਹੋ ਸਕੇ।

ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਸ. ਅਮਰਜੀਤ ਸਿੰਘ ਬੰਡਾਲਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਤੇ ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਨੇ ਸ. ਬਲਜੀਤ ਸਿੰਘ ਜਲਾਲਉਸਮਾ ਤੇ ਪਰਿਵਾਰ ਨਾਲ ਅਫਸੋਸ ਕੀਤਾ ਅਤੇ ਸ. ਅਮਰ ਸਿੰਘ ਦੀ ਮ੍ਰਿਤਕ ਦੇਹ ‘ਤੇ ਦੋਸ਼ਾਲਾ ਪਾਇਆ।

ਸ. ਅਮਰ ਸਿੰਘ ਦਾ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਜਲਾਲਉਸਮਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।ਇਸ ਮੌਕੇ ਸ. ਮੁਖਤਾਰ ਸਿੰਘ ਮੈਨੇਜਰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ, ਸ. ਸਤਨਾਮ ਸਿੰਘ ਐਡੀਸ਼ਨਲ ਮੈਨੇਜਰ ਤੇ ਸ. ਮੇਜਰ ਸਿੰਘ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ।