ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ 25 ਦਸੰਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ. ਦਿਆਲ ਸਿੰਘ ਕੋਲਿਆਂਵਾਲੀ ਅੰਤ੍ਰਿੰਗ ਕਮੇਟੀ ਮੈਂਬਰ ਦੇ ਛੋਟੇ ਭਰਾ ਸ. ਕਰਨੈਲ ਸਿੰਘ ਕੋਲਿਆਂਵਾਲੀ ਅਤੇ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੇ ਮਾਤਾ ਬੀਬੀ ਗੁਰਮੀਤ ਕੌਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸ. ਕਰਨੈਲ ਸਿੰਘ ਕੋਲਿਆਂਵਾਲੀ ਤੇ ਬੀਬੀ ਗੁਰਮੀਤ ਕੌਰ ਸਾਊ ਸੁਭਾਅ ਦੇ ਮਾਲਿਕ ਤੇ ਪ੍ਰਮਾਤਮਾ ਨੂੰ ਮੰਨਣ ਵਾਲੇ ਸਨ, ਪਰ ਪਰਮਾਤਮਾ ਦਾ ਭਾਣਾ ਅਟੱਲ ਹੈ, ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ. ਕਰਨੈਲ ਸਿੰਘ ਕੋਲਿਆਂਵਾਲੀ ਤੇ ਬੀਬੀ ਗੁਰਮੀਤ ਕੌਰ ਦੇ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਸ. ਕਰਨੈਲ ਸਿੰਘ ਤੇ ਬੀਬੀ ਗੁਰਮੀਤ ਕੌਰ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਪਿੱਛੇ ਪ੍ਰੀਵਾਰ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।