ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ 8 ਜਨਵਰੀ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੇ ਸੂਬੇ ਨਿਊਜਰਸੀ ਦੇ ਟਾਊਨ ਗਲੈਨਰਾਕ ਵਿੱਚ ਰਹਿਣ ਵਾਲੇ ਭਾਰਤੀ ਮੂਲ ਦੇ ਸਿੱਖ ਸ. ਗੁਰਬੀਰ ਸਿੰਘ ਗਰੇਵਾਲ ਨੂੰ ਬਰਗਨ ਕਾਊਂਟੀ ਦੀ ਅਦਾਲਤ ਵਿੱਚ ਸਰਕਾਰੀ ਵਕੀਲ ਬਣਾਉਣ ‘ਤੇ ਵਧਾਈ ਦਿੱਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਗੁਰਬੀਰ ਸਿੰਘ ਗਰੇਵਾਲ ਨੂੰ ਸਰਕਾਰੀ ਵਕੀਲ ਦੇ ਅਹੁਦੇ ਤੇ ਬਿਰਾਜਮਾਨ ਕਰਨ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਅਹੁਦੇ ਤੋਂ ਪਹਿਲਾ ਸ. ਗੁਰਬੀਰ ਸਿੰਘ ਗਰੇਵਾਲ ਸਾਊਥ ਏਸ਼ੀਆ ਬਾਰ ਐਸੋਸੀਏਸ਼ਨ ਨਿਊਯਾਰਕ ਦੇ ਪ੍ਰਧਾਨ ਅਤੇ ਨਿਊਜਰਸੀ ਏਸ਼ੀਅਨ ਅਮਰੀਕਨ ਕਾਨੂੰਨੀ ਸਲਾਹਕਾਰਾਂ ਦੇ ਮੈਂਬਰ ਵੀ ਰਹਿ ਚੁੱਕੇ ਹਨ ਜੋ ਬਹੁਤ ਪ੍ਰਸੰਸਾਯੋਗ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਵਿਸ਼ਵ ਪੱਧਰ ਤੇ ਆਪਣੀ ਮਿਹਨਤ ਸਦਕਾ ਪੰਜਾਬ ਅਤੇ ਪੰਜਾਬੀਅਤ ਦਾ ਪੂਰੀ ਦੁਨੀਆਂ ਵਿੱਚ ਨਾਮ ਰੌਸ਼ਨ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਬੇਸ਼ੱਕ ਸਿੱਖ ਕੌਮ ਘੱਟ ਗਿਣਤੀ ਵਜੋਂ ਜਾਣੀ ਜਾਂਦੀ ਹੈ, ਪਰ ਇਨ੍ਹਾਂ ਦੀ ਕਾਰਗੁਜ਼ਾਰੀ ਨੇ ਦੁਨੀਆਂ ਵਿੱਚ ਇਨ੍ਹਾਂ ਦੇ ਅਕਸ ਨੂੰ ਵੱਡੇ ਪੱਧਰ ‘ਤੇ ਉਭਾਰਿਆ ਹੈ।