ਅੰਮ੍ਰਿਤਸਰ 3 ਅਕਤੂਬਰ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਵਾਲਿਆਂ ਨੂੰ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਸੌਂਪੀ ਗਈ ਸੀ ਜੋ ਇਮਾਰਤਾਂ ਦੀ ਸੇਵਾ ਮੁਕੰਮਲ ਹੋ ਗਈ ਹੈ।ਉਨ੍ਹਾਂ ਦਾ ਉਦਘਾਟਨ ੪ ਅਕਤੂਬਰ ਨੂੰ ਸਵੇਰੇ ੧੧ ਵਜੇ ਹੋਵੇਗਾ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦਫ਼ਤਰ ਤੋਂ ਜਾਰੀ ਲਿਖਤੀ ਬਿਆਨ ਵਿੱਚ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਇਮਾਰਤਾਂ ੪ ਅਕਤੂਬਰ ੨੦੧੬ ਨੂੰ ਗੁਰਦੁਆਰਾ ਸਾਹਿਬ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਡੇਰਾ ਗੋਵਿੰਦਵਾਲ ਸਾਹਿਬ ਵੱਲੋਂ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਠੱਠਾ ਵਿਖੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਤਿਆਰ ਕੀਤਾ ਗਿਆ ਹੈ।ਇਸ ਦੇ ਇਲਾਵਾ ਦੂਰ-ਦੁਰਾਂਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਛਬੀਲ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਬੀਬੀਆਂ ਤੇ ਵੀਰਾਂ ਲਈ ਬਾਥਰੂਮ ਤੇ ਪਖਾਨਿਆਂ ਦੀ ਸੇਵਾ ਵੀ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਉਦਘਾਟਨ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ੪ ਅਕਤੂਬਰ ੨੦੧੬ ਨੂੰ ਦੁਪਹਿਰ ੧੧ ਵਜੇ ਕਰਨਗੇ।ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਗੁਰਦੁਆਰਾ ਸਾਹਿਬ ਦੇ ਬਾਹਰਵਾਰ ਦਰਸ਼ਨੀ ਡਿਓੜੀ ਉਸਾਰੀ ਜਾਵੇਗੀ ਜਿਸ ਦਾ ਨੀਂਹ ਪੱਥਰ ਵੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਰੱਖਣਗੇ।