8ਅੰਮ੍ਰਿਤਸਰ  ਜੁਲਾਈ (  ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਵਿਦਵਾਨ ਅਤੇ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਗਤਕਾ ਡਾ. ਮਨਮੋਹਨ ਸਿੰਘ ਭਾਗੋਵਾਲੀਆ ਵੱਲੌਂ ਸਾਕਾ ਸਰਹਿੰਦ ਦੇ ਸਬੰਧ ਵਿੱਚ ਰਿਕਾਰਡ ਕਰਵਾਈ ਗਈ ਪਲੇਠੀ ਡੀ.ਵੀ.ਡੀ. ‘ਖੂਨੀ ਸਾਕਾ’ ਲੋਕ ਅਰਪਣ ਕੀਤੀ।
ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਭਾਗੋਵਾਲੀਆ ਵੱਲੋਂ ਖੋਜ ਉਪਰੰਤ ਡੀ.ਵੀ ਡੀ. ਤਿਆਰ ਕੀਤੀ ਗਈ ਹੈ ਜਿਸ ਵਿੱਚ ਕਈ ਅਜਿਹੇ ਇਤਿਹਾਸਕ ਹਵਾਲੇ ਸ਼ਾਮਲ ਕੀਤੇ ਗਏ ਹਨ ਜਿਨ੍ਹਾਂ ਤੋਂ ਪਹਿਲਾ ਕਦੇ ਵੀ ਇਤਿਹਾਸਕ ਪੱਖ ਵਿੱਚ ਪਰਦਾ ਨਹੀਂ ਚੁੱਕਿਆ ਗਿਆ।ਉਨ੍ਹਾਂ ਦੱਸਿਆ ਕਿ ਇਸ ਵਿੱਚ ਵਿਸ਼ੇਸ਼ ਤੌਰ ਤੇ ਭਾਈ ਮੌਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਬਿਆਨ ਕੀਤਾ ਗਿਆ ਹੈ ਅਤੇ ਜਲਦ ਹੀ ਇਸ ਦੀ ਕਿਤਾਬ ਵੀ ਛਪਵਾ ਕੇ ਸੰਗਤਾਂ ਦੀ ਝੋਲੀ ਪਾਈ ਜਾਵੇਗੀ।ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਰੂਪ ਸਿੰਘ ਸਕੱਤਰ, ਸ. ਬਲਵਿੰਦਰ ਸਿੰਘ ਜੌੜਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ.ਸਤਿੰਦਰ ਸਿੰਘ ਨਿਜੀ ਸਹਾਇਕ, ਸ. ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਹਾਜ਼ਰ ਸਨ।