16-04-2015-2
ਅੰਮ੍ਰਿਤਸਰ 16 ਅਪ੍ਰੈਲ ( ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਿਤੀ ੧੭, ੧੮ ਅਤੇ ੧੯ ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਮਨਾਉਣ ਲਈ ਲੋੜੀਂਦੇ ਪ੍ਰਬੰਧ ਕਰਨ ਹਿੱਤ ਨੀਯਤ ਸਬ-ਕਮੇਟੀਆਂ ਦੀਆਂ ਇਕੱਤਰਤਾਵਾਂ ਸ. ਰਜਿੰਦਰ ਸਿੰਘ ਮਹਿਤਾ ਤੇ ਸ੍ਰ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਹੇਠ ਮਾਤਾ ਨਾਨਕੀ ਨਿਵਾਸ ਦੇ ਇਕੱਤਰਤਾ ਹਾਲ ਵਿੱਚ ਹੋਈਆਂ ਜਿਸ ਵਿੱਚ “ਸ੍ਰੀ ਅਨੰਦਪੁਰ ਸਾਹਿਬ ਵਿਰਾਸਤ ਅਤੇ ਸੰਦੇਸ਼” ਵਿਸ਼ੇ ‘ਤੇ ਸੈਮੀਨਾਰ ਕਰਵਾਏ ਜਾਣ ਦਾ ਫੈਸਲਾ ਕੀਤਾ ਗਿਆ।ਇਹ ਸੈਮੀਨਾਰ ੧੦ ਜੂਨ ਨੂੰ ਵਿਰਾਸਤ-ਏ ਖ਼ਾਲਸਾ ਵਿਖੇ ਕਰਵਾਇਆ ਜਾਵੇਗਾ।ਇਸ ਤੋਂ ਇਲਾਵਾ ੩੫੦ ਸਾਲਾ ਸਥਾਪਨਾ ਦਿਵਸ ਸਬੰਧੀ ਵੱਡੇ ਪੱਧਰ ‘ਤੇ ਹੋਰਡਿੰਗ ਬੋਰਡ, ਫਲੈਕਸ ਬੋਰਡ ਤੇ ਬੈਨਰ ਤਿਆਰ ਕਰਵਾ ਕੇ ਧਾਰਮਿਕ ਤੇ ਜਨਤਕ ਸਥਾਨਾਂ ‘ਤੇ ਲਗਾ ਕੇ ਸੰਗਤਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਸ਼ਤਾਬਦੀ ਸਬੰਧੀ ਵਧੀਆ ਪੰਡਾਲ ਤਿਆਰ ਕਰਵਾਏ ਜਾਣਗੇ।ਪੇਪਰ ਡੈਕੋਰੇਸ਼ਨ ਤੇ ਦੀਪਮਾਲਾ ਵੀ ਕਰਵਾਈ ਜਾਵੇਗੀ।
ਹੋਈਆਂ ਇਕੱਤਰਤਾਵਾਂ ਸਬੰਧੀ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕੱਤਰਤਾਵਾਂ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸਿੱਖ ਇਤਿਹਾਸ ਨੂੰ ਰੂਪਮਾਨ ਕਰਦੀਆਂ ‘ਸ਼ਮਸ਼ੇਰ ਖਾਲਸਾ’, ‘ਚਾਰ ਸਹਿਬਜ਼ਾਦੇ’ ਅਤੇ ‘ਦਸਤਾਰ ਮਹਾਨ ਹੈ ਸਿੱਖੀ ਦੀ ਸ਼ਾਨ ਹੈ’ ਧਾਰਮਿਕ ਫਿਲਮਾਂ ਆਦਿ ਵਿਖਾਈਆਂ ਜਾਣ ਅਤੇ ੧੫ ਜੂਨ ਤੋਂ ੨੦ ਜੂਨ ਤੀਕ ਸਿੱਖ ਇਤਿਹਾਸ ਨੂੰ ਦਰਸਾਉਂਦੀ ਚਿੱਤਰ ਪ੍ਰਦਰਸ਼ਨੀ, ਪੁਸਤਕ ਪ੍ਰਦਰਸ਼ਨੀ ਦਸਮੇਸ਼ ਹਾਲ ਵਿੱਚ ਲਗਾਈਆਂ ਜਾਣ।ਇਸ ਤੋਂ ਇਲਾਵਾ ੧੭ ਜੂਨ ਨੂੰ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਕੀ, ਕਬੱਡੀ ਦੇ ਸ਼ੋਅ ਮੈਚ ਅਤੇ ਯੁੱਧ ਕਲਾ ਦਾ ਪ੍ਰਤੀਕ ਗੱਤਕਾ ਮੁਕਾਬਲੇ ਕਰਵਾਏ ਜਾਣਗੇ।ਇਸੇ ਸਥਾਨ ਪੁਰ ਹੀ ੧੮ ਜੂਨ ਨੂੰ ਯੁਵਕ ਮੇਲਾ ਵੀ ਕਰਵਾਇਆ ਜਾਵੇਗਾ।ਇਸੇ ਦਿਨ ਚਰਨ ਗੰਗਾ ਸਟੇਡੀਅਮ ਵਿਖੇ ਨਿਹੰਗ ਸਿੰਘ ਦਲਾਂ ਦੇ ਘੋੜ ਸਵਾਰਾਂ ਦੀਆਂ ਘੋੜ ਦੌੜਾਂ ਹੋਣਗੀਆਂ ਅਤੇ ਰਾਤ ਨੂੰ ਤਖ਼ਤ ਸਾਹਿਬ ਦੇ ਸਾਹਮਣੇ ਆਤਿਸ਼ਬਾਜੀ ਵੀ ਹੋਵੇਗੀ।ਉਨ੍ਹਾਂ ਹੋਰ ਦੱਸਿਆ ਕਿ ੧੭, ੧੮ ਅਤੇ ੧੯ ਜੂਨ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ-ਸੰਚਾਰ ਹੋਵੇਗਾ ਅਤੇ ਕਿਲ੍ਹਾ ਅਨੰਦਗੜ੍ਹ ਵਿਖੇ ਲਾਈਟ ਐਂਡ ਸਾਉਂਡ ਪ੍ਰੋਗਰਾਮ ਕਰਵਾਏ ਜਾਣਗੇ।ਸ਼ਤਾਬਦੀ ਸਮਾਗਮਾਂ ਸਮੇਂ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ ੧੫੦੦੦ ਬੱਚਿਆਂ ਵੱਲੋਂ ਸਿੱਖੀ ਸਰੂਪ ਵਿੱਚ ਵਾਪਸ ਆਉਣ ਦਾ ਪ੍ਰਣ ਕੀਤਾ ਗਿਆ ਉਨ੍ਹਾਂ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ।
ਇਕੱਤਰਤਾ ਵਿੱਚ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਨਿਰਮੈਲ ਸਿੰਘ ਜੌਲਾਂ ਅੰਤ੍ਰਿੰਗ ਮੈਂਬਰ, ਸ. ਅਮਰਜੀਤ ਸਿੰਘ ਚਾਵਲਾ ਤੇ ਸ. ਦਲਜੀਤ ਸਿੰਘ ਭਿੰਡਰ ਮੈਂਬਰ ਸ਼੍ਰੋਮਣੀ ਕਮੇਟੀ, ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾ ਤੇ ਸ. ਰਣਜੀਤ ਸਿੰਘ ਐਡੀ: ਸਕੱਤਰ, ਸ. ਸਤਬੀਰ ਸਿੰਘ ਤੇ ਸ. ਤਰਲੋਚਨ ਸਿੰਘ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ ਤੇ ਸ. ਜਗੀਰ ਸਿੰਘ ਮੀਤ ਸਕੱਤਰ, ਡਾ. ਪ੍ਰਿਥੀਪਾਲ ਸਿੰਘ ਕਪੂਰ ਤੇ ਡਾ. ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ, ਸ. ਕਸ਼ਮੀਰ ਸਿੰਘ ਪਿੰ੍ਰਸੀਪਲ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਸ. ਸੁਖਵਿੰਦਰ ਸਿੰਘ ਮੈਨੇਜਰ, ਸ. ਰਣਬੀਰ ਸਿੰਘ ਐਡੀ: ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਸਿਮਰਜੀਤ ਸਿੰਘ ਸੰਪਾਦਕ ਗੁਰਮਤਿ ਪ੍ਰਕਾਸ਼, ਸ. ਨਿਰਵੈਲ ਸਿੰਘ, ਸ. ਹਰਜੀਤ ਸਿੰਘ ਲਾਲੂ ਘੁੰਮਣ, ਸ. ਬਲਵਿੰਦਰ ਸਿੰਘ ਉਬੋਕੇ ਤੇ ਸ. ਗੁਰਨਾਮ ਸਿੰਘ ਇੰਚਾਰਜ ਆਦਿ ਹਾਜ਼ਰ ਸਨ।