ਅੰਮ੍ਰਿਤਸਰ : 28 ਜੂਨ (        ) ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ‘ਟੌਹੜਾ’ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਹੋਰ ਚੰਗੇ ਤੇ ਵਧੀਆ ਤਰੀਕੇ ਨਾਲ ਚਲਾਉਣ ਲਈ ਇਕ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ੍ਰ: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਇਹ ਸਬ-ਕਮੇਟੀ ਕਾਲਜ ਨੂੰ ਸੁਚਾਰੂ ਵਿਊਂਤਬੰਦੀ ਨਾਲ ਚਲਾਉਣ ਅਤੇ ਸਮੇਂ-ਸਮੇਂ ਸੇਧਾਂ ਦੇਣ ਲਈ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬ-ਕਮੇਟੀ ਵਿੱਚ ਸ੍ਰ: ਰਜਿੰਦਰ ਸਿੰਘ ‘ਮਹਿਤਾ’ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਡਾ: ਬਲਕਾਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ, ਸ੍ਰ: ਪ੍ਰਿਥੀਪਾਲ ਸਿੰਘ ਕਪੂਰ ਸਾਬਕਾ ਪ੍ਰੋ:ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ: ਸਰਬਜਿੰਦਰ ਸਿੰਘ ਮੁਖੀ ਭਾਈ ਗੁਰਦਾਸ ਜੀ ਚੇਅਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ: ਗੁਰਮੋਹਨ ਸਿੰਘ ਵਾਲੀਆ ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ, ਡਾ: ਬਲਵੰਤ ਸਿੰਘ ‘ਢਿੱਲੋਂ’ ਪ੍ਰੋਫੈਸਰ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਕੋ-ਆਰਡੀਨੇਟਰ ਵਜੋਂ ਸਕੱਤਰ ਧਰਮ ਪ੍ਰਚਾਰ ਕਮੇਟੀ ਦੇ ਨਾਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਹ ਸਬ-ਕਮੇਟੀ ਕਾਲਜ ਦੀਆਂ ਗਤੀਵਿਧੀਆਂ ਬਾਰੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਕੇ ਆਪਣੀ ਰੀਪੋਰਟ ਪੇਸ਼ ਕਰੇਗੀ।