5-04-2016-1
ਅੰਮ੍ਰਿਤਸਰ 5 ਅਪ੍ਰੈਲ (      ) ਜਥੇਦਾਰ ਹਰੀ ਸਿੰਘ ਜ਼ੀਰਾ ਹਲਕਾ ਐਮ ਐਲ ਏ ਦੀ ਅਗਵਾਈ ਵਿੱਚ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਤੇ ਨਗਦ ਰਾਸ਼ੀ ਸਮੇਤ ਵੱਡੀ ਮਾਤਰਾ ਵਿੱਚ ਲੰਗਰ ਲਈ ਰਸਦਾਂ ਭੇਟ ਕੀਤੀਆਂ।
ਜਥੇਦਾਰ ਹਰੀ ਸਿੰਘ ਜ਼ੀਰਾ ਨੇ ਕਿਹਾ ਕਿ ਬੀਬੀ ਸੁਰਿੰਦਰ ਕੌਰ ਬਾਦਲ ਦੀ ਪ੍ਰੇਰਨਾ ਸਦਕਾ ਜ਼ੀਰਾ ਦੀਆਂ ਸੰਗਤਾਂ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਕੀਤੀ ਹੈ।ਉਨ੍ਹਾਂ ਕਿਹਾ ਕਿ ਜ਼ੀਰਾ ਦੀਆਂ ਸੰਗਤਾਂ ਧੰਨਤਾਯੋਗ ਹਨ ਜਿਨ੍ਹਾਂ ਨੂੰ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਉਹ ਵੱਡਭਾਗੇ ਹੁੰਦੇ ਹਨ ਜਿਨ੍ਹਾਂ ਨੂੰ ਗੁਰੂ-ਘਰ ਦੇ ਲੰਗਰ ਵਿੱਚ ਆਪਣੀ ਦੱਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਲੰਗਰ ਦੀ ਸੇਵਾ ਵਿੱਚ ਹਿੱਸਾ ਪਾਉਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਵਾਸਤੇ ਆਟਾ ੧੩੩ ਕੁਇੰਟਲ, ਦੁੱਧ ੪੫ ਕੁਇੰਟਲ, ਚਾਵਲ ੧੭ ਕੁਇੰਟਲ, ਦਾਲ ੮ ਕੁਇੰਟਲ, ਪਿਆਜ਼ ੮ ਕੁਇੰਟਲ, ਖੰਡ ੭ ਕੁਇੰਟਲ, ਆਲੂ ੭ ਕੁਇੰਟਲ ਤੇ ਪਨੀਰ ੫ ਕੁਇੰਟਲ ਆਦਿ ਰਸਦਾਂ ਭੇਟ ਕਰਨ ਤੋਂ ਇਲਾਵਾ ਨਗਦ ਰਾਸ਼ੀ ਦਿੱਤੀ ਗਈ ਹੈ।ਇਸ ਮੌਕੇ ਸ. ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਥੇਦਾਰ ਹਰੀ ਸਿੰਘ ਜ਼ੀਰਾ ਅਤੇ ਉਨ੍ਹਾਂ ਨਾਲ ਆਈਆਂ ਸੰਗਤਾਂ ਨੂੰ ਗੁਰੂ-ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਗੁਰਮੀਤ ਸਿੰਘ ਬੂਹ ਤੇ ਬੀਬੀ ਜਸਵਿੰਦਰ ਕੌਰ ਜ਼ੀਰਾ ਮੈਂਬਰ ਸ਼੍ਰੋਮਣੀ ਕਮੇਟੀ, ਸ. ਅਵਤਾਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਫਿਰੋਜ਼ਪੁਰ, ਸ. ਕਾਰਜ ਸਿੰਘ ਆਹਲਾ, ਸ. ਸੁਖਦੇਵ ਸਿੰਘ ਲੋਹਕਾ, ਸ. ਕੁਲਦੀਪ ਸਿੰਘ ਬੰਬ ਤੇ ਸ. ਮਨਜੀਤ ਸਿੰਘ ਚੇਅਰਮੈਨ, ਸ. ਸਤਨਾਮ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਸ. ਦਰਸ਼ਨ ਸਿੰਘ ਪ੍ਰਧਾਨ ਮੱਖੂ, ਸ. ਜਤਿੰਦਰ ਸਿੰਘ ਤੇ ਸ. ਹਰਜਿੰਦਰ ਸਿੰਘ ਐਡੀਸ਼ਨਲ ਮੈਨੇਜਰ ਆਦਿ ਹਾਜ਼ਰ ਸਨ।