DSC_0192 copyਅੰਮ੍ਰਿਤਸਰ : 28 ਮਈ (        )  ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਜਨਾਬ ਫਾਰੁਖ਼ ਅਬਦੁੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਪ੍ਰੀਕਰਮਾਂ ਕਰਦੇ ਸਮੇਂ ਸੂਚਨਾ ਅਧਿਕਾਰੀ ਸ੍ਰ: ਜਸਵਿੰਦਰ ਸਿੰਘ ਕੋਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਪ੍ਰੀਕਰਮਾਂ ਵਿੱਚ ਸਥਿਤ ਇਤਿਹਾਸਕ ਅਸਥਾਨਾ ਦੇ ਇਤਿਹਾਸ ਦੀ ਜਾਣਕਾਰੀ ਲਈ।
ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਸਾਂਝੀਵਾਲਤਾ ਦੇ ਇਸ ਮੁਕੱਦਸ ਅਸਥਾਨ ਤੇ ਜ਼ਿੰਦਗੀ ਵਿੱਚ ਜਾਣੇ ਅਨਜਾਣੇ ਵਿੱਚ ਹੋਈਆਂ ਭੁੱਲਾਂ ਦੀ ਮੁਆਫ਼ੀ ਮੰਗਣ ਆਇਆ ਹਾਂ। ਉਨ੍ਹਾਂ ਕਿਹਾ ਕਿ ਇਹ ਉਹ ਅਸਥਾਨ ਹੈ ਜਿਥੋਂ ਜੋ ਮੰਗੋ ਉਹੀ ਮਿਲਦਾ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ੧੯੮੪ ਸਮੇਂ ਜੋ ਕੁਝ ਸਿੱਖ@ਾਂ ਨਾਲ ਵਾਪਰਿਆ ਉਹ ਬਹੁਤ ਹੀ ਦੁੱਖਦਾਈ ਸੀ ਜਿਸ ਤੇ ਮਲ੍ਹਮ ਲਗਾਉਣੀ ਸੌਖੀ ਨਹੀਂ, ਪਰ ਫਿਰ ਵੀ ਅੰਦਰ ਧੁਖਦੀ ਇਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਰਗਾ ਕੋਈ ਹੋਰ ਮੁਲਕ ਨਹੀਂ ਜਿੱਥੇ ਸਾਰੇ ਧਰਮਾਂ ਦੇ ਲੋਕ ਵਸਦੇ ਹੋਣ। ਉਨ੍ਹਾਂ ਕਿਹਾ ਕਿ ਹਰ ਧਰਮ ਸਤਿਕਾਰਯੋਗ ਹੈ ਤੇ ਸਾਨੂੰ ਸਭ ਨੂੰ ਆਪਸੀ ਭਾਈਚਾਰਜ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਏਥੇ ਆਪਣੇ ਦੇਸ਼ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਦੀ ਅਰਦਾਸ ਕਰਕੇ ਚੱਲਿਆ ਹਾਂ। ਉਨ੍ਹਾਂ ਕਿਹਾ ਕਿ ਜਦ ਵੀ ਮੇਰਾ ਦੇਸ਼ ਕਿਸੇ ਮੁਸੀਬਤ ਵਿੱਚ ਹੁੰਦਾ ਹੈ ਤਾਂ ਮੈਂ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ-ਘਰ ਤੋਂ ਇਸ ਦੀ ਖੁਸ਼ਹਾਲੀ ਲਈ ਅਰਦਾਸ ਕਰਕੇ ਜਾਂਦਾ ਹਾਂ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ ਤੇ ਮੁੱਖ ਦੁਆਰ ਨੂੰ ਬਹੁਤ ਸੁੰਦਰ ਤਰੀਕੇ ਨਾਲ ਸੰਵਾਰਿਆ ਜਾ ਰਿਹਾ ਹੈ, ਇਹ ਬਹੁਤ ਚੰਗਾ ਕਾਰਜ ਹੈ। ਜੋ ਵੀ ਸ਼ਰਧਾਲੂ ਏਥੇ ਦਰਸ਼ਨਾ ਲਈ ਆਵੇਗਾ ਉਹ ਖੁਸ਼ੀ ਮਹਿਸੂਸ ਕਰੇਗਾ।
ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ੍ਰ: ਹਰਚਰਨ ਸਿੰਘ ਨੇ ਜਨਾਬ ਫਾਰੁਖ਼ ਅਬਦੁੱਲਾ ਨੂੰ ਸਿਰੋਪਾਓ, ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ੍ਰ: ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਤੇ ਸ੍ਰ: ਅੰਮ੍ਰਿਤਪਾਲ ਸਿੰਘ ਸਹਾਇਕ ਸੂਚਨਾ ਅਧਿਕਾਰੀ ਵੀ ਮੌਜੂਦ ਸਨ।