ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਬੁੱਧਵਾਰ, ੩੧ ਹਾੜ (ਸੰਮਤ ੫੫੮ ਨਾਨਕਸ਼ਾਹੀ) ੧੫ ਜੁਲਾਈ, ੨੦੨੬ (ਅੰਗ: ੭੦੯)

ਅੰਮ੍ਰਿਤਸਰ, 15 ਜੂਨ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਪੁਜੀਆਂ ਸ਼ਕਾਇਤਾਂ ਦੀ ਗੰਭੀਰਤਾ ਨੂੰ ਵੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਦੇਸ਼ ਦੀਆਂ ਨਾਮੀ ਲੈਬ ਤੋਂ ਕਰਵਾਈ ਜਾਂਚ ਵਿਚ ਵੀਡੀਓ ਅਸਲ ਸਾਬਤ ਹੋਣ ਮਗਰੋਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁੱਖ ਮੰਤਰੀ ਸਬੰਧੀ ਆਏ ਆਦੇਸ਼ ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਮਰਯਾਦਾ ਵਾਲਾ ਹੈ। ਹੁਣ ਜਦੋਂ ਜਾਂਚ ਦੌਰਾਨ ਇਹ ਵੀਡੀਓ ਅਸਲ ਅਤੇ ਪ੍ਰਮਾਣਿਕ ਸਾਬਤ ਹੋਈ ਹੈ ਤਾਂ ਨੈਤਿਕਤਾ ਦੇ ਆਧਾਰ ’ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਅਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਰੰਗਤ ਦੇਣ ਦੀ ਬਜਾਏ ਸੱਚਾਈ ਅਤੇ ਜਵਾਬਦੇਹੀ ਦੇ ਅਸੂਲਾਂ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਜਨਤਕ ਅਹੁਦਿਆਂ ’ਤੇ ਬੈਠੇ ਵਿਅਕਤੀਆਂ ਤੋਂ ਉੱਚ ਨੈਤਿਕ ਮਾਪਦੰਡਾਂ ਦੀ ਉਮੀਦ ਕੀਤੀ ਜਾਂਦੀ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਪੰਥਕ ਮਰਯਾਦਾ ਅਨੁਸਾਰ ਆਪਣੀ ਜ਼ਿੰਮੇਵਾਰੀ ਨਿਭਾਉਂਦੀ ਰਹੇਗੀ ਅਤੇ ਹਰ ਆਦੇਸ਼ ਤੇ ਡੱਟ ਕੇ ਪਹਿਰਾ ਦੇਵੇਗੀ।