ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।


ਅੰਮ੍ਰਿਤਸਰ 12 ਅਪ੍ਰੈਲ (        )
ਇਤਿਹਾਸਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਪਾਰਟੀ ਲੀਡਰ ਤੇ ਸ. ਹਰਦੇਵ ਸਿੰਘ ਰੋਗਲਾ ਮੈਂਬਰ ਸ਼੍ਰੋਮਣੀ ਕਮੇਟੀ ਡਿਪਟੀ ਪਾਰਟੀ ਲੀਡਰ ਦੀ ਅਗਵਾਈ ‘ਚ ਸਥਾਨਕ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਫੁੱਲਾਂ ਦੇ ਸਿਹਰੇ ‘ਤੇ ਸਿਰੋਪਾਓ ਪਾ ਕੇ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਜੈਕਾਰਿਆਂ ਦੀ ਗੂੰਜ ਨਾਲ ਜਥੇ ਨੂੰ ਰਵਾਨਾ ਕੀਤਾ।ਇਸ ਜਥੇ ਵਿੱਚ ਡਾ. ਗੁਰਬਚਨ ਸਿੰਘ ਬਚਨ ਸਾਬਕਾ ਸਕੱਤਰ ਸ਼੍ਰੋਮਣੀ ਕਮੇਟੀ ਤੇ ਸ. ਗੁਰਵਿੰਦਰਪਾਲ ਸਿੰਘ ਠਰੂ ਇੰਚਾਰਜ ਸਪੋਰਟਸ ਪ੍ਰਬੰਧਕ ਦੇ ਤੌਰ ਤੇ ਸ਼ਾਮਲ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਵਿਸਾਖੀ ਦਾ ਦਿਹਾੜਾ ਮਨਾਉਣ ਤੇ ਸਿੱਖ ਗੁਰਧਾਮਾਂ ਦੀ ਯਾਤਰਾ ਲਈ ਜਥੇ ਦੀ ਅਗਵਾਈ ਕਰ ਰਹੇ ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਆਪ ਨੂੰ ਵੱਡਭਾਗੇ ਸਮਝਦੇ ਹਨ ਕਿ ਦੇਸ਼ ਦੀ ਵੰਡ ਸਮੇਂ ਜਿਹੜੇ ਗੁਰਧਾਮ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਰਹਿ ਗਏ ਹਨ ਉਨ੍ਹਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਇਹ ਜਥਾ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਸ੍ਰੀ ਅੰਮ੍ਰਿਤਸਰ ਤੋਂ ਰਵਾਨਾ ਹੋ ਕੇ ੧੩ ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜੇਗਾ।ਉਨ੍ਹਾਂ ਕਿਹਾ ਕਿ ਖ਼ਾਲਸੇ ਦੇ ਜਨਮ ਦਿਹਾੜੇ ਸਬੰਧੀ ੧੨ ਅਪ੍ਰੈਲ ਤੋਂ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ੧੪ ਅਪ੍ਰੈਲ ਨੂੰ ਪਾਏ ਜਾਣਗੇ।ਉਨ੍ਹਾਂ ਕਿਹਾ ਕਿ ੧੫ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਜਾਵੇਗਾ ਜੋ ੧੬ ਅਪ੍ਰੈਲ ਨੂੰ ਇਸੇ ਅਸਥਾਨ ਪੁਰ ਰਾਤ ਵਿਸ਼ਰਾਮ ਕਰੇਗਾ।੧੭ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਸੱਚਾ ਸੌਦਾ (ਫਾਰੂਕਾਬਾਦ) ਲਈ ਰਵਾਨਾ ਹੋਵੇਗਾ ਇਥੋਂ ਵਾਪਸ ਨਨਕਾਣਾ ਸਾਹਿਬ ਆਵੇਗਾ ਜਿਥੋਂ ੧੮ ਅਪ੍ਰੈਲ ਨੂੰ ਜਥਾ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਜਾਵੇਗਾ।ਉਨ੍ਹਾਂ ਦੱਸਿਆ ਕਿ ੧੯ ਅਪ੍ਰੈਲ ਨੂੰ ਇਹ ਜਥਾ ਗੁਰਦੁਆਰਾ ਰੌੜੀ ਸਾਹਿਬ ਏਮਨਾਬਾਦ ਜ਼ਿਲ੍ਹਾ ਗੁਜ਼ਰਾਵਾਲਾ ਅਤੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨਾਰੋਵਾਲ ਜਾਵੇਗਾ ਜਿਥੋਂ ਵਾਪਸ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਆਵੇਗਾ।੨੦ ਅਪ੍ਰੈਲ ਨੂੰ ਇਸ ਅਸਥਾਨ ਪੁਰ ਰਹਿਣ ਉਪਰੰਤ ੨੧ ਅਪ੍ਰੈਲ ਨੂੰ ਜਥਾ ਵਾਹਗਾ ਅਟਾਰੀ ਰਾਹੀਂ ਭਾਰਤ ਵਾਪਸ ਪਰਤੇਗਾ।ਉਨ੍ਹਾਂ ਕਿਹਾ ਕਿ ਇਸ ਵਾਰ ਕੇਂਦਰ ਤੇ ਪਾਕਿਸਤਾਨ ਸਫਾਰਤਖਾਨੇ ਨੂੰ ੮੯੪ ਯਾਤਰੂਆਂ ਦੇ ਵੀਜ਼ੇ ਲੱਗਣ ਲਈ ਭੇਜੇ ਗਏ ਸਨ ਜਿਨ੍ਹਾਂ ਵਿਚੋਂ ੬੦ ਯਾਤਰੂਆਂ ਦੇ ਵੀਜ਼ੇ ਕੱਟੇ ਗਏ ਹਨ ਤੇ ੮੩੪ ਯਾਤਰੂਆਂ ਦੇ ਵੀਜ਼ੇ ਲੱਗੇ ਹਨ।ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀਜ਼ਾ ਪ੍ਰਣਾਲੀ ਨੂੰ ਸਰਲ ਕਰਨ ਕਿਉਂਕਿ ਜਦੋਂ ਕਿਸੇ ਯਾਤਰੂ ਦਾ ਵੀਜ਼ਾ ਨਹੀਂ ਲੱਗਦਾ ਤਾਂ ਉਸ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ।

ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।aੁਨ੍ਹਾਂ ਦੋਵਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਸਿੱਖ ਗੁਰਧਾਮਾਂ ਨਾਲ ਯਾਤਰੂਆਂ ਦੀ ਆਸਥਾ ਬੱਝੀ ਹੋਈ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਯਾਤਰਾ ਸਬੰਧੀ ਭੇਜੇ ਜਾਂਦੇ ਵੱਧ ਤੋਂ ਵੱਧ ਨਾਵਾਂ ਨੂੰ ਵੀਜ਼ੇ ਜਾਰੀ ਕੀਤੇ ਜਾਣੇ ਚਾਹੀਦੇ ਹਨ।

ਇਸ ਸਮੇਂ ਡਾ. ਰੂਪ ਸਿੰਘ ਸਕੱਤਰ, ਸ. ਰਣਜੀਤ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਬਿਜੈ ਸਿੰਘ ਐਡੀਸ਼ਨਲ ਸਕੱਤਰ, ਸ. ਮਹਿੰਦਰ ਸਿੰਘ ਭਿੰਡੀ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ ਤੇ ਸ. ਕੁਲਵਿੰਦਰ ਸਿੰਘ ਮੀਤ ਸਕੱਤਰ, ਸ. ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਸ/ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਕਰਮਬੀਰ ਸਿੰਘ ਤੇ ਸ. ਕਰਨਜੀਤ ਸਿੰਘ ਇੰਚਾਰਜ, ਸ. ਜਤਿੰਦਰ ਸਿੰਘ ਮੈਨੇਜਰ ਸ੍ਰੀ ਗੁਰੂ ਰਾਮਦਾਸ ਲੰਗਰ ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀ ਮੌਜੂਦ ਸਨ।