ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ

unnamed (1)ਅੰਮ੍ਰਿਤਸਰ 2 ਸਤੰਬਰ (      ) ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ-ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਵੱਲੋਂ ਕੀਤੀ ਗਈ।ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਚੱਲ ਕੇ ਚੌਂਕ ਕਰੋੜੀ ਤੇ ਚੌਂਕ ਬਾਬਾ ਸਾਹਿਬ ਤੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਸ਼ਾਮਲ ਸ਼ਬਦ ਕੀਰਤਨੀ ਜਥਿਆਂ ਵੱਲੋਂ ਧੁਰ ਕੀ ਬਾਣੀ ਦੇ ਕੀਰਤਨ ਕੀਤੇ ਗਏ। ਗੱਤਕਾ ਪਾਰਟੀਆਂ ਵੱਲੋਂ ਥਾਂ-ਥਾਂ ਗਤਕੇ ਦੇ ਜੌਹਰ ਦਿਖਾਏ ਗਏ ਤੇ ਸਕੂਲੀ ਬੈਂਡ ਅਤੇ ਬੈਂਡ ਪਾਰਟੀਆਂ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ।ਸੰਗਤਾਂ ਵੱਲੋਂ ਨਗਰ ਕੀਰਤਨ ਦਾ ਸਵਾਗਤ ਕਰਦਿਆਂ ਜਗ੍ਹਾ-ਜਗ੍ਹਾ ਲੰਗਰ ਲਗਾ ਕੇ ਸੇਵਾ ਕੀਤੀ ਗਈ।

ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ  ਦੀ ਬੀੜ ਭਾਈ ਗੁਰਦਾਸ ਜੀ ਤੋਂ ਲਿਖਵਾ ਕੇ ਇਸ ਦਾ ਪਹਿਲਾ ਪ੍ਰਕਾਸ਼ 1604 ਈ: ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ।ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਅਸਥਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਗੁਰੂ-ਘਰ ਦੇ ਮਹਾਨ ਸੇਵਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਬਾਬਾ ਬੁੱਢਾ ਜੀ ਦੇ ਸੀਸ ‘ਤੇ ਸੁਸ਼ੋਭਿਤ ਕਰਕੇ ਪੰਚਮ ਪਾਤਸ਼ਾਹ ਸੰਗਤਾਂ ਨਾਲ ਆਪ ਚੌਰ ਸਾਹਿਬ ਦੀ ਸੇਵਾ ਨਿਭਾਉਂਦੇ ਹੋਏ ਨਗਰ ਕੀਰਤਨ ਦੇ ਰੂਪ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ ਸਨ। ਇਸ ਪਾਵਨ ਦਿਹਾੜੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ।

unnamedਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਸਵੇਰੇ 8:30 ਤੋਂ 12:00 ਵਜੇ ਤੀਕ ਸੁੰਦਰ ਜਲੌ ਸਜਾਏ ਗਏ।ਰਾਤ ਨੂੰ ਦੀਪਮਾਲਾ ਤੇ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲੇਗੀ।

ਨਗਰ ਕੀਰਤਨ ਵਿੱਚ ਸ. ਹਰਜਾਪ ਸਿੰਘ ਤੇ ਬਾਬਾ ਚਰਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੰਤੋਖ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਣਜੀਤ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਸੁਲੱਖਣ ਸਿੰਘ, ਸ. ਗੁਰਿੰਦਰ ਸਿੰਘ, ਸ. ਮਨਜਿੰਦਰ ਸਿੰਘ ਮੰਡ ਤੇ ਸ. ਰਘੁਬੀਰ ਸਿੰਘ ਮੈਨੇਜਰ, ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ, ਸ. ਸਤਿੰਦਰ ਸਿੰਘ, ਸ. ਕੁਲਵਿੰਦਰ ਸਿੰਘ ‘ਰਮਦਾਸ’, ਸ. ਤਰਵਿੰਦਰ ਸਿੰਘ, ਸ. ਹਰਿੰਦਰਪਾਲ ਸਿੰਘ ਤੇ ਸ. ਗੁਰਮੀਤ ਸਿੰਘ ਬੁੱਟਰ ਮੀਤ ਸਕੱਤਰ, ਸ. ਲਖਬੀਰ ਸਿੰਘ ਡੋਗਰ, ਸ. ਇਕਬਾਲ ਸਿੰਘ ਮੁਖੀ, ਸ. ਹਰਪ੍ਰੀਤ ਸਿੰਘ ਤੇ ਸ. ਸੁਖਬੀਰ ਸਿੰਘ ਵਧੀਕ ਮੈਨੇਜਰ, ਸ. ਦਰਸ਼ਨ ਸਿੰਘ ਮੀਤ ਮੈਨੇਜਰ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ. ਹਰਜਿੰਦਰ ਸਿੰਘ ਤੇ ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ,  ਬਾਬਾ ਹਰੀਦੇਵ ਸਿੰਘ ਈਸਾਪੁਰ ਨਿਰਮਲੇ, ਬਾਬਾ ਮੇਜਰ ਸਿੰਘ, ਬਾਬਾ ਹਰਭਜਨ ਸਿੰਘ ਜੌਲਵਾਂ, ਬਾਬਾ ਹਰਦੀਪ ਸਿੰਘ, ਬਾਬਾ ਗੁਰਰਾਜਪਾਲ ਸਿੰਘ, ਬਾਬਾ ਹਰਭਜਨ ਸਿੰਘ ਭਲਵਾਨ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ, ਸ. ਕਰਮਬੀਰ ਸਿੰਘ, ਸ. ਮਨਿੰਦਰ ਮੋਹਣ ਸਿੰਘ, ਸ. ਨਿਰਮੈਲ ਸਿੰਘ, ਸ. ਜਸਵਿੰਦਰ ਸਿੰਘ ਦੀਪ, ਸ. ਕਰਨਜੀਤ ਸਿੰਘ, ਸ. ਲਖਵਿੰਦਰ ਸਿੰਘ ਬਦੋਬਾਲ ਤੇ ਸ. ਗੁਰਮੀਤ ਸਿੰਘ ਇੰਚਾਰਜ, ਤ੍ਰੈ-ਸ਼ਤਾਬਦੀ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਅਤੇ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ ਮੈਂਬਰ, ਸ. ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ, ਸ. ਅਮਰਬੀਰ ਸਿੰਘ ਢੋਟ ਕੌਂਸਲਰ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਸਨ।