ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਸੋਮਵਾਰ, ੧੫ ਹਾੜ (ਸੰਮਤ ੫੫੮ ਨਾਨਕਸ਼ਾਹੀ) ੨੯ ਜੂਨ, ੨੦੨੬ (ਅੰਗ: ੬੯੬)

ਅੰਮ੍ਰਿਤਸਰ, 23 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੇ ਮਾਮਲੇ ਨੂੰ ਮੁੜ ਵਿਚਾਰਨ ਲਈ ਇਸ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮ ਰਾਏ ਬਣਨੀ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕੀਤਾ ਜਾਵੇਗਾ।