ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ॥ ੧॥ ਸੋਮਵਾਰ, ੯ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੧ ਅਪ੍ਰੈਲ, ੨੦੨੫ (ਅੰਗ: ੬੧੯)

ਅੰਮ੍ਰਿਤਸਰ, 3 ਜੂਨ- ਵਿਸ਼ਵ ਪ੍ਰਸਿੱਧ ਸਿੱਖ ਆਰਟਿਸਟ ਸ. ਸਤਪਾਲ ਸਿੰਘ ਦਾਨਿਸ਼ ਦੇ ਭਰਾ ਤੇ ਗੋਲਡਨ ਆਫ਼ਸੈੱਟ ਪ੍ਰੈਸ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਨੇਜਰ ਸ. ਸੁਰਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਫ਼ਸੋਸ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ ਸ. ਸੁਰਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ ਵਿਖੇ ਮੀਨਾਕਾਰੀ ਕਰਨ ਵਾਲੇ ਸ. ਜੀਐਸ ਸੋਹਣ ਸਿੰਘ ਦੇ ਸਪੁੱਤਰ ਸਨ। ਇਹ ਸਾਰਾ ਪਰਿਵਾਰ ਸਿੱਖ ਵਿਰਾਸਤ ਨਾਲ ਜੁੜਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਸੁਰਿੰਦਰ ਸਿੰਘ ਦਾ ਚਲਾਣਾ ਸਿੱਖ ਵਿਰਾਸਤ ਦੀ ਸਾਂਭ-ਸੰਭਾਲ ਕਰਨ ਵਾਲੇ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਪਰਿਵਾਰ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਸੁਰਿੰਦਰ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਗੋਲਡਨ ਆਫ਼ਸੈੱਟ ਪ੍ਰੈੱਸ ਦੇ ਪਹਿਲੇ ਮੈਨੇਜਰ ਸਨ। ਉਨ੍ਹਾਂ ਸ. ਸੁਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।