ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਮੁਖੀਆਂ ਵਲੋਂ ਸਿਰੋਪਾਓ ਭੇਟ
ਗਿਆਨੀ ਰਘਬੀਰ ਸਿੰਘ ਗੁਰਮਤਿ ਵਿਚ ਪ੍ਰਪੱਕ ਅਤੇ ਸਿਰੜੀ ਗੁਰਸਿੱਖ –ਪ੍ਰੋ. ਬਡੂੰਗਰ


ਸ੍ਰੀ ਅਨੰਦਪੁਰ ਸਾਹਿਬ, ੨੫ ਅਗਸਤ ੨੦੧੭- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਤਖਤ ਸਾਹਿਬ ਵਿਖੇ ਸੇਵਾ ਸੰਭਾਲ ਲਈ।  ਬੀਤੇ ਕੱਲ੍ਹ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਅੰਤਿਮ ਅਰਦਾਸ ਸਮਾਗਮ ਤੋਂ ਬਾਅਦ ਤਖਤ ਸਾਹਿਬ ਵਿਖੇ ਕੀਤੇ ਗਏ ਸੇਵਾ ਸੰਭਾਲ ਸਮਾਗਮ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਅਰਦਾਸ ਕੀਤੀ, ਜਿਸ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸਿਰੋਪਾਓ ਭੇਟ ਕੀਤੇ ਗਏ। ਉਨ੍ਹਾਂ ਦੇ ਸੇਵਾ ਸੰਭਾਲਣ ਸਮੇਂ ਸਿਰੋਪਾਓ ਭੇਟ ਕਰਨ ਵਾਲਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਭਾਈ ਰਾਮ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੁਰਦੇਵ ਸਿੰਘ ਤਰਨਾ ਦਲ ਬਜਵਾੜਾ, ਬਾਬਾ ਸਵਰਨਜੀਤ ਸਿੰਘ, ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ, ਭਾਈ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਅਮਰਜੀਤ ਸਿੰਘ ਗੰ੍ਰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਬਾਬਾ ਤੀਰਥ ਸਿੰਘ, ਬਾਬਾ ਜਰਨੈਲ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਨਾਜਰ ਸਿੰਘ ਬੁੱਢਾ ਦਲ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਬਾਬਾ ਹਰਦੇਵ ਸਿੰਘ ਤਲਵੰਡੀ ਸਮੇਤ ਵੱਖ-ਵੱਖ ਸੰਪਰਦਾਵਾਂ, ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਸ਼ਾਮਲ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਗੁਰਮਤਿ ਵਿਚ ਪ੍ਰਪੱਕ ਅਤੇ ਸਿਰੜੀ ਗੁਰਸਿੱਖ ਹਨ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਦੇ ਨਾਲ-ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੇ ਅੱਜ ਸੇਵਾ ਸੰਭਾਲ ਲਈ ਹੈ।
ਇਸ ਮੌਕੇ ਅਕਾਲੀ ਦਲ ਵੱਲੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ, ਡਾ. ਦਲਜੀਤ ਸਿੰਘ ਚੀਮਾ, ਭਾਈ ਰਾਮ ਸਿੰਘ, ਸ. ਕੁਲਵੰਤ ਸਿੰਘ ਮੰਨਣ, ਪ੍ਰਿੰਸੀਪਲ ਸੁਰਿੰਦਰ ਸਿੰਘ, ਬੀਬੀ ਕਿਰਨਜੋਤ ਕੌਰ, ਸ. ਪਰਮਜੀਤ ਸਿੰਘ ਖਾਲਸਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਬਲਦੇਵ ਸਿੰਘ ਚੂੰਘਾਂ, ਸ. ਅਜਮੇਰ ਸਿੰਘ ਖੇੜਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਦਲਜੀਤ ਸਿੰਘ ਭਿੰਡਰ, ਸ. ਰਣਜੀਤ ਸਿੰਘ ਕਾਹਲੋਂ, ਸ. ਬਲਦੇਵ ਸਿੰਘ ਕਲਿਆਣ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਕਿਰਨਜੋਤ ਕੌਰ, ਸ. ਮਨਜੀਤ ਸਿੰਘ ਬਪੀਆਣਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਰਣਜੀਤ ਸਿੰਘ ਮੈਨੇਜਰ, ਸ. ਹਰਦੇਵ ਸਿੰਘ, ਪ੍ਰੋ. ਸੁਖਦੇਵ ਸਿੰਘ ਆਦਿ ਮੌਜੂਦ ਸਨ।