ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਸੋਮਵਾਰ, ੨੭ ਜੇਠ (ਸੰਮਤ ੫੫੭ ਨਾਨਕਸ਼ਾਹੀ) ੯ ਜੂਨ, ੨੦੨੫ (ਅੰਗ: ੬੦੪)

ਅੰਮ੍ਰਿਤਸਰ, 8 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 10:00 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤ ਸ਼ਾਮਲ ਹੋਵੇਗੀ। ਸ. ਪ੍ਰਤਾਪ ਸਿੰਘ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸਮੂਹ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬ ਅਤੇ ਪੰਥਕ ਜਥੇਬੰਦੀਆਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ।