9-01-2016-2ਅੰਮ੍ਰਿਤਸਰ 9 ਜਨਵਰੀ (        ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇੰਟਰ ਕਾਲਜ ਹਾਕੀ ਟੂਰਨਾਮੈਂਟ ‘ਚੋਂ ਦੂਸਰਾ ਸਥਾਨ ਹਾਸਿਲ ਕੀਤਾ।ਹਾਕੀ ਟੀਮ ਦੇ ਕਾਲਜ ਪਹੁੰਚਣ ਤੇ ਕਾਲਜ ਦੀ ਪ੍ਰਿੰਸੀਪਲ ਬੀਬੀ ਜਤਿੰਦਰ ਕੌਰ ਨੇ ਖਿਡਾਰੀਆਂ ਨੂੰ ਇਸ ਸ਼ਾਨਦਾਰ ਜਿੱਤ ਦੀ ਵਧਾਈ ਦਿੱਤੀ ਤੇ ਸਨਮਾਨਿਤ ਕੀਤਾ।
ਪ੍ਰਿੰਸੀਪਲ ਜਤਿੰਦਰ ਕੌਰ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਅਗਵਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਾਏ ਜਾ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਸਟਾਫ਼ ਤੇ ਹਾਕੀ ਟੀਮ ਦੀ ਦਿਨ ਰਾਤ ਦੀ ਮਿਹਨਤ ਸਦਕਾ ਹੀ ਇੰਟਰ ਕਾਲਜ ਹਾਕੀ ਟੂਰਨਾਮੈਂਟ ‘ਚੋਂ ਦੂਸਰਾ ਸਥਾਨ ਪ੍ਰਾਪਤ ਹੋ ਸਕਿਆ ਹੈ।ਉਨ੍ਹਾਂ ਕਿਹਾ ਕਿ ਇਸ ਕਾਲਜ ਵਿੱਚ ਉੱਚ ਵਿਦਿਆ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਬਾਣੀ ਤੇ ਬਾਣੇ ਨਾਲ ਜੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕਾਲਜ ਦੇ ਮਿਹਨਤੀ ਦੇ ਤਜਰਬੇਕਾਰ ਸਟਾਫ਼ ਅਤੇ ਵਿਦਿਆਰਥੀਆਂ ਦੀ ਲਗਨ ਸਦਕਾ ਇਸ ਕਾਲਜ ਨੇ ਸੱਭਿਆਚਾਰ ਤੇ ਖੇਡਾਂ ਦੇ ਖੇਤਰ ਵਿੱਚ ਵੀ ਵੱਡਮੁੱਲਾ ਯੋਗਦਾਨ ਪਾ ਕੇ ਨਾਮਨਾ ਖੱਟਿਆ ਹੈ।ਉਨ੍ਹਾਂ ਕਿਹਾ ਕਿ ਕਾਲਜ ਦੇ ਵਿਦਿਆਰਥੀਆਂ ਵੱੱਲੋਂ ਹਾਕੀ ਵਿੱਚ ਦੂਸਰਾ ਸਥਾਨ ਹਾਸਿਲ ਕਰਨ ਦੇ ਨਾਲ-ਨਾਲ ਬੈਡਮਿੰਟਨ ਵਿੱਚ ਤੀਸਰਾ, ਬਾਲ ਬੈਡਮਿੰਟਨ ਵਿੱਚ ਦੂਸਰਾ, ਫੁੱਟਬਾਲ ਵਿੱਚ ਪੰਜਵਾਂ ਤੇ ਟੇਬਲ ਟੈਨਿਸ ਵਿੱਚ ਪੰਜਵਾਂ ਸਥਾਨ ਹਾਸਿਲ ਕੀਤਾ ਹੈ।
ਖਿਡਾਰੀਆਂ ਨੂੰ ਸਨਮਾਨਿਤ ਕਰਨ ਮੌਕੇ ਪ੍ਰਿੰਸੀਪਲ ਜਤਿੰਦਰ ਕੌਰ ਦੇ ਨਾਲ ਪ੍ਰੋ. ਗੁਰਜੀਤ ਸਿੰਘ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ ਤੇ ਸ. ਸੁਖਦੀਪ ਸਿੰਘ ਡੀ ਪੀ ਈ ਮੌਜੂਦ ਸਨ।