3-08-2016-1
ਅੰਮ੍ਰਿਤਸਰ 3 ਅਗਸਤ (   ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ਐਮ.ਏ. ਇਕਨਾਮਿਕਸ ਸਮੈਸਟਰ ਦੂਜੇ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ, ਪ੍ਰੋ. ਰਣਦੀਪ ਕੌਰ, ਡਾ. ਗੁਰਸ਼ਰਨ ਕੌਰ ਤੇ ਸ. ਗੁਰਜਿੰਦਰ ਸਿੰਘ ਨੇ ਸਾਂਝੇ ਤੌਰ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ ੮੨ ਫੀਸਦੀ ਅੰਕ ਪ੍ਰਾਪਤ ਕਰਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਪਹਿਲੀ ਪੁਜੀਸ਼ਨ ਅਤੇ ਪੂਰੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਚੰਗਾ ਨਤੀਜਾ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥਣ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਵਿਦਿਆਰਥਣ ਨੂੰ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ ਦੀ ਪ੍ਰੇਰਨਾ ਦਿੱਤੀ ।