21-03-2016-2ਅੰਮ੍ਰਿਤਸਰ 21 ਮਾਰਚ (   ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸ੍ਰੀ ਅੰਮ੍ਰਿਤਸਰ ਦੇ ਐਮ.ਏ (ਇਕਨਾਮਿਕਸ) ਭਾਗ ਪਹਿਲੇ ਅਤੇ ਤੀਜੇ ਦੇ ਸ਼ਾਨਦਾਰ ਨਤੀਜੇ ਆਏ ਹਨ।
ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ, ਸ. ਅਮਰ ਸਿੰਘ ਸੁਪ੍ਰਿੰਟੈਂਡੈਂਟ, ਡਾ. ਹਰਜੀਵ ਕੌਰ ਮੁੱਖੀ ਪੋਸਟ ਗ੍ਰੈਜੂਏਟ ਵਿਭਾਗ ਇਕਨਾਮਿਕਸ, ਪ੍ਰੋ. ਰਨਦੀਪ ਕੌਰ ਤੇ ਡਾ. ਗੁਰਸ਼ਰਨ ਕੌਰ ਨੇ ਸਾਂਝੇ ਤੌਰ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਕਾਲਜ ਦੀ ਵਿਦਿਆਰਥਣ ਸਿਮਰਜੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ‘ਚੋਂ ਐਮ ਏ (ਇਕਨਾਮਿਕਸ) ਪਹਿਲੇ ਸਮੈਸਟਰ ‘ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਚੰਗਾ ਨਤੀਜਾ ਵਿਭਾਗ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦਾ ਸਿੱਟਾ ਹੈ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਅੱਗੇ ਤੋਂ ਇਸੇ ਤਰ੍ਹਾਂ ਹੋਰ ਮਿਹਨਤ ਕਰਕੇ ਮਾਪਿਆਂ ਤੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣ।