dpc_4547-copy dpc_4567-copyਅੰਮ੍ਰਿਤਸਰ : 1 ਜਨਵਰੀ (        )  ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ (ਬਿਹਾਰ) ਵਿਖੇ ਗੁਰਮਤਿ ਸਮਾਗਮਾਂ ਦੀ ਅਰੰਭਤਾ ਹੋਈ। ਇਹ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਗਿਆ। ਪਹਿਲੇ ਦਿਨ ਦੇ ਸਮਾਗਮ ਵਿੱਚ ਵਿਸ਼ੇਸ਼ ਪੰਡਾਲ ਵਿਖੇ ਭਾਈ ਬਿਕਰਮਜੀਤ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਆਸਾ ਜੀ ਦੀ ਵਾਰ ਦੇ ਕੀਰਤਨ ਕੀਤੇ ਗਏ। ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਵਿੱਚ ਭਾਈ ਸਾਹਿਬ ਸਿੰਘ, ਹਜ਼ੂਰੀ ਰਾਗੀ ਤਖ਼ਤ ਸ੍ਰੀ ਹਜ਼ੂਰ ਜੀ, ਅਬਿਚਲ ਨਗਰ ਸਾਹਿਬ, ਨਾਂਦੇੜ, ਭਾਈ ਸਤਿੰਦਰਬੀਰ ਸਿੰਘ, ਭਾਈ ਕਰਨੈਲ ਸਿੰਘ ਤੇ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸ੍ਰੀ ਅੰਮ੍ਰਿਤਸਰ, ਭਾਈ ਜੋਗਿੰਦਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਜਰਨੈਲ ਸਿੰਘ ਖੁੰਡਾ ਢਾਡੀ ਜਥਾ ਅਤੇ ਭਾਈ ਸਤਨਾਮ ਸਿੰਘ ਦਾ ਕਵੀਸ਼ਰੀ ਜਥਾ ਧਰਮ ਪ੍ਰਚਾਰ ਕਮੇਟੀ ਨੇ ਸੰਗਤਾਂ ਨੂੰ ਦਸਮ ਪਾਤਸ਼ਾਹ ਦੇ ਜੀਵਨ ਅਤੇ ਗੁਰ ਇਤਿਹਾਸ ਨਾਲ ਜੋੜਿਆ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ, (ਬਿਹਾਰ), ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਜਥਾ ਭਿੰਡਰਾਂ, ਮਹਿਤਾ (ਪ੍ਰਧਾਨ ਸੰਤ ਸਮਾਜ), ਭਾਈ ਚਰਨਜੀਤ ਸਿੰਘ ਕਥਾ ਵਾਚਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਸ੍ਰ: ਹਰਭਨਜ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਸ੍ਰ: ਸਿੰਘ ਵਧੀਕ ਸਕੱਤਰ, ਸ੍ਰ: ਸਕੱਤਰ ਸਿੰਘ ਤੇ ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਤੋਂ ਇਲਾਵਾ ਸੰਤ ਮਹਾਂਪੁਰਸ਼, ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਸ਼ਬਦ ਕੀਰਤਨੀ ਜਥੇ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪਟਨਾ ਸਾਹਿਬ ਦੇ ਸਟਾਫ਼ ਦੇ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।