ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ੧੦੦ ਕਮਰਿਆਂ ਦੀ ਸਰਾਂ ਬਣਾਈ ਜਾਵੇਗੀ-ਜਥੇਦਾਰ ਅਵਤਾਰ ਸਿੰਘ

‘ਤੇਰੇ ਦਰ ਤੇ ਵਗਦੀ ਕਾਵਿ ਨਦੀ (੫੨ ਕਵੀ ਰਚਨਾਵਾਂ) ਪੁਸਤਕ ਲੋਕ ਅਰਪਣ

2

1ਅੰਮ੍ਰਿਤਸਰ : 18 ਅਗਸਤ (        ) ਸਰਬੰਸ ਦਾਨੀ, ਸਾਹਿਬੇ ਕਮਾਲ, ਬਾਦਸ਼ਾਹ ਦਰਵੇਸ਼, ਮਹਾਨ ਕਾਵਿ ਰਚੈਤਾ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂੱ ੫੨ ਕਵੀਆਂ ਦੀ ਯਾਦ ਵਿੱਚ ਕਵੀ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਥ ਪ੍ਰਸਿੱਧ ਅਤੇ ਵੱਖ-ਵੱਖ ਧਰਮਾਂ ਤੇ ਭਾਸ਼ਾਵਾਂ ਦੇ ਕਵੀਆਂ ਨੇ ਸ਼ਿਰਕਤ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਧਰਤੀ ਤੇ ਆਪਣੀਆਂ-ਆਪਣੀਆਂ ਰਚਨਾਵਾਂ ਰਾਹੀਂ ਇਤਹਾਸ ਨੂੰ ਰੂਪਮਾਨ ਕੀਤਾ। ਜਿਨ੍ਹਾਂ ਵਿੱਚ ਡਾ: ਗੁਰਭਜਨ ਸਿੰਘ ਗਿੱਲ, ਡਾ: ਅਰਾਬਿੰਦਰ ਸਿੰਘ ਮਸਰੂਰ, ਬੀਬਾ ਸੁਖਵਿੰਦਰ ਕੌਰ ਅੰਮ੍ਰਿਤ, ਡਾ: ਨਾਸਰ ਨਕਵੀ, ਬੀਬੀ ਤਰੰਨਮ ਰਿਆਜ, ਸ੍ਰ: ਜਸਵੰਤ ਸਿੰਘ ਜਫਰ, ਡਾ: ਸਤੀਸ਼ ਕੁਮਾਰ ਵਰਮਾ, ਡਾ: ਧਰਮਿੰਦਰ ਸਿੰਘ ਉਭਾ, ਡਾ: ਵਰਿੰਦਰ ਅਲੰਕਾਰ, ਸ੍ਰੀ ਫਕੀਰ ਚੰਦ ਤੁਲੀ, ਸ੍ਰੀ ਕਸ਼ਿਸ਼ ਹੁਸ਼ਿਆਰਪੁਰੀ, ਬੀਬੀ ਜਗਜੀਤ ਕੌਰ ਭੋਲੀ, ਬੀਬੀ ਪਰਮਜੀਤ ਕੌਰ ਸਰਹੰਦ, ਸ੍ਰ: ਕੁਲਵੰਤ ਸਿੰਘ ਚੌਧਰੀ, ਸ੍ਰ: ਹਰਵਿੰਦਰ ਸਿੰਘ ਵੀਰ, ਸ੍ਰ: ਤ੍ਰਿਲੋਕ ਸਿੰਘ ਦੀਵਾਨਾ, ਡਾ: ਹਰੀ ਸਿੰਘ ਜਾਚਕ, ਬੀਬੀ ਰੁਖਸਾਨਾ ਬੇਗਮ, ਡਾ: ਦਰਸ਼ਨ ਸਿੰਘ ਆਸ਼ਟ, ਡਾ: ਦਰਸ਼ਨ ਸਿੰਘ ਬੁੱਟਰ, ਸ੍ਰ:ਕਰਨੈਲ ਸਿੰਘ ਸਰਦਾਰ ਪੰਛੀ, ਜ਼ਮੀਰ ਅਲੀ ਜ਼ਮੀਰ ਆਦਿ ਨਾਮਵਰ ਕਵੀਆਂ ਨੇ ਸ਼ਿਰਕਤ ਕੀਤੀ।
ਇਸ ਕਵੀ ਦਰਬਾਰ ਦੇ ਆਰੰਭ ਸਮੇਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆ ਰਹੇ ੩੫੦ ਸਾਲਾ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਉਲੀਕੇ ਗਏ ਸਮਾਗਮਾਂ ਵਿੱਚ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਦਸਮ ਪਿਤਾ ਵੱਲੋਂ ਸਥਾਪਿਤ ੫੨ ਕਵੀਆਂ ਦੀ ਯਾਦ ਵਿੱਚ ਕਾਵਿ ਸੰਮੇਲਨ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਖੇਤਰਾਂ ਦੇ ੫੨ ਨਾਮਵਰ ਕਵੀ ਭਾਗ ਲੈਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੇ ਦੂਸਰੇ ਪੜਾਅ ਵਿੱਚ ੨੯ ਅਗਸਤ ਨੂਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ ਤੇ ਇਸੇ ਕੜੀ ਵਿੱਚ ਤੀਜਾ ਗੁਰਮਤਿ ਸਮਾਗਮ ੧੬ ਸਤੰਬਰ ਨੁੰ ਗੁਰਦੁਆਰਾ ਲੋਹਗੜ੍ਹ ਸਾਹਿਬ ਪਾਤਸ਼ਾਹੀ ਦਸਵੀਂ, ਪਿੰਡ ਦੀਨਾ ਕਾਂਗੜ, ਜ਼ਫਰਨਾਮਾ, ਮੋਗਾ ਵਿਖੇ ਅਤੇ ਚੌਥਾ ਗੁਰਮਤਿ ਸਮਾਗਮ ੯ ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸ਼ੁਭ ਦਿਹਾੜੇ ਨੂੰ ਸਮਰਪਿਤ ਪੰਜ ਸੈਮੀਨਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ (ਸ੍ਰੀ ਫਤਿਹਗੜ੍ਹ ਸਾਹਿਬ), ਪੰਜਾਬੀ ਯੂਨੀਵਰਸਿਟੀ ਪਟਿਆਲਾ, ਖਾਲਸਾ ਕਾਲਜ ਮਤੰਗਾ (ਮੁੰਬਈ), ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ (ਸ੍ਰੀ ਅੰਮ੍ਰਿਤਸਰ) ਅਤੇ ਕੋਲਕਾਤਾ ਵਿਖੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਸੰਦਰਭ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਜੋ ੨੦ ਨਵੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਤੋਂ ਚੱਲ ਕੇ ੧ ਦਸੰਬਰ ਨੂੰ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿਖੇ ਪੁੱਜੇਗਾ।
 ਉਨ੍ਹਾਂ ਕਿਹਾ ਕਿ ਜੇਕਰ ਦਸਮ ਪਾਤਸ਼ਾਹ ਜੀ ਦੇ ਜੀਵਨ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਸਮੁੱਚਾ ਜੀਵਨ ਹੀ ਮਨੁੱਖਤਾਵਾਦੀ ਸੀ। ਉਨ੍ਹਾਂ ਨੇ ਆਪਣੀ ਬਾਣੀ ਅੰਦਰ ਇਸ ਸੰਸਾਰ ਵਿਚ ਧਰਮ ਦੀ ਸਥਾਪਨਾ ਨੁੰ ਆਪਣਾ ਜੀਵਨ ਉਦੇਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਤਿਆਰੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੇਕਾਂ ਬੀਰ ਰਸੀ ਅਤੇ ਅਧਿਆਤਮਿਕ ਰਚਨਾਵਾਂ ਦੀ ਸਿਰਜਣਾ ਕੀਤੀ ਤਾਂ ਜੋ ਦੱਬੀ-ਕੁਚਲੀ ਲੋਕਾਈ ਨੂੰ ਆਤਮਿਕ ਤੌਰ ਤੇ ਬਲਵਾਨ ਕੀਤਾ ਜਾ ਸਕੇ। ਇਸ ਕੰਮ ਲਈ ਉਨ੍ਹਾਂ ਯਮੁਨਾ ਦਰਿਆ ਦੇ ਕੰਢੇ ਉੱਪਰ ਸਥਿਤ ਇਸ ਰਮਣੀਕ ਅਸਥਾਨ ਨੂੰ ਚੁਣਿਆਂ, ਜਿਸ ਨੂੰ ਪਾਉਂਟਾ ਸਾਹਿਬ ਦੇ ਨਾਮ ਨਾਲ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਥੇ ਗੁਰੂ ਸਾਹਿਬ ਨੇ ਆਪਣੇ ਨਾਲ ਭਾਰਤ ਦੇ ਨਾਮਵਰ ਬਵੰਜਾ ਕਵੀਆਂ ਨੂੰ ਵੀ ਸ਼ਾਮਿਲ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਜਿਸ ਸਾਹਿਤ ਦੀ ਰਚਨਾ ਕੀਤੀ ਉਸ ਵਿਚ ਜਾਪੁ ਸਾਹਿਬ, ਸਵੱਈਏ, ਚੌਪਈ, ਚੰਡੀ ਦੀ ਵਾਰ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਕਵੀਆਂ ਦੀਆਂ ਰਚਨਾਵਾਂ ਨੂੰ ਸੁਣਕੇ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੀ ਦਿੰਦੇ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਚਲਾਈ ਰੀਤ ਨੂੰ ਫਿਰ ਤੋਂ ਦੁਹਰਾਉਣ ਲਈ ਉਨ੍ਹਾਂ ਦੀਆਂ ਲੀਹਾਂ ਤੇ ਚੱਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਉਂਟਾ ਸਾਹਿਬ ਦੀ ਪਵਿੱਤਰ ਧਰਤੀ ਤੇ ੫੨ ਵੱਖ-ਵੱਖ ਧਰਮਾਂ, ਭਾਸ਼ਾਵਾਂ ਤੇ ਖੇਤਰਾਂ ਤੋਂ ਆਏ ਕਵੀਆਂ ਦੀਆਂ ਕਾਵਿ ਰਚਨਾਵਾਂ ਰਾਹੀਂ ਗੁਰ-ਇਤਹਾਸ ਦੁਆਰਾ ਸੰਗਤਾਂ ਦੇ ਰੂ-ਬਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਵੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ੨੧-੨੧ ਹਜ਼ਾਰ ਰੁਪਏ ਅਤੇ ਸਨਮਾਨ ਚਿੰਨ੍ਹਾਂ ਦੁਆਰਾ ਨਿਵਾਜਿਆ ਜਾਵੇਗਾ।
ਜਥੇਦਾਰ ਅਵਤਾਰ ਸਿੰਘ ਨੇ ਇਸ ਸ਼ੁਭ ਦਿਹਾੜੇ ਤੇ ਐਲਾਨ ਕਰਦਿਆਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਕਮੇਟੀ ਵੱਲੋਂ ਬੇਨਤੀ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਇਕ ੧੦੦ ਕਮਰਿਆਂ ਵਾਲੀ ਸਰਾਂ ਬਣਾ ਕੇ ਦਿੱਤੀ ਜਾਵੇਗੀ। ਉਨ੍ਹਾਂ ਇਕ ਵਿਸ਼ੇਸ਼ ਐਲਾਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਦਸਮ ਪਿਤਾ ਵੱਲੋਂ ਸਾਜੇ ੫੨ ਕਵੀਆਂ ਦੀ ਯਾਦ ਵਿੱਚ ਕਵੀ ਸੰਮੇਲਨ ਕਰਵਾਇਆ ਜਾਇਆ ਕਰੇਗਾ, ਜਿਸ ਵਿਚੋਂ ਅੱਵਲ ਆਉਣ ਵਾਲੇ ਕਵੀ ਨੂੰ ੨ ਲੱਖ ਰੁਪਏ ਦੀ ਰਾਸ਼ੀ ਦੇ ਨਾਲ ਸਨਮਾਨਿਤ ਕੀਤਾ ਜਾਇਆ ਕਰੇਗਾ। ਉਨ੍ਹਾਂ ਇਸ ਸ਼ੁਭ ਦਿਹਾੜੇ ਤੇ ਅੱਜ ਦੇ ਸਮਾਗਮ ਵਿੱਚ ਸ਼ਾਮਿਲ ਨਾਮਵਰ ੫੨ ਕਵੀਆਂ ਵੱਲੋਂ ਪੜ੍ਹੀਆਂ ਜਾਣ ਵਾਲੀਆਂ ਕਵੀਤਾਵਾਂ ਦੀ ਕਾਵਿ ਪੁਸਤਕ ‘ਤੇਰੇ ਦਰ ‘ਤੇ ਵਗਦੀ ਕਾਵਿ-ਨਦੀ’ ਲੋਕ ਅਰਪਣ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ੍ਰ: ਹਰਭਜਨ ਸਿੰਘ ਵੱਲੋਂ ਲੋਈ ਤੇ ਸਿਰੋਪਾਓ ਦੇ ਕੇ ਜਥੇਦਾਰ ਅਵਤਾਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਵਿੱਚ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਦਸਮ ਪਿਤਾ ਨੇ ਜਿੱਥੇ ਜ਼ਬਰ ਤੇ ਜ਼ੁਲਮ ਵਿਰੁੱਧ ਤਲਵਾਰ ਉਠਾ ਕੇ ਆਪਣਾ ਸਰਬੰਸ ਵਾਰਿਆ ਤੇ ਮਜ਼ਲੂਮਾ ਦੀ ਰਾਖੀ ਕੀਤੀ ਓਥੇ ਕਾਵਿ ਰੂਪ ਵਿੱਚ ਮਹਾਨ ਬਾਣੀ ਰਚੀ ਅਤੇ ਗੁਰਦੁਆਰਾ ਸ੍ਰੀ ਕਵੀ ਅਸਥਾਨ ਵਿਖੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਤੇ ਖੇਤਰਾਂ ਦੇ ੫੨ ਕਵੀਆਂ ਨੂੰ ਸਨਮਾਨ ਬਖਸ਼ਿਆ। ਉਨ੍ਹਾਂ ਕਿਹਾ ਕਿ ਕਵੀ ਆਪਣੀਆਂ ਕਵਿਤਾਵਾਂ ਰਾਹੀਂ ਮੁਰਦਿਆਂ ਵਿੱਚ ਵੀ ਜਾਨ ਪਾ ਦੇਂਦੇ ਹਨ।
ਸਮਾਗਮ ਵਿੱਚ ਉਕਤ ਸਖਸ਼ੀਅਤਾਂ ਦੇ ਇਲਾਵਾ ਦਿੱਲੀ ਗੁਰਦੁਆਰਾ ਮੈਨੇਜਮੇਂਟ ਕਮੇਟੀ ਦੇ ਪ੍ਰਧਾਨ ਸ੍ਰ: ਮਨਜੀਤ ਸਿੰਘ ਜੀ ਕੇ, ਡਾ: ਜਸਪਾਲ ਸਿੰਘ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਸ੍ਰ: ਮਨਜਿੰਦਰ ਸਿੰਘ ਸਿਰਸਾ ਜਨਰਲ ਸਕੱਤਰ ਦਿੱਲੀ ਕਮੇਟੀ ਨੇ  ਵੀ ਸੰਬੋਧਨ ਕੀਤਾ। ਸਟੇਜ ਸਕੱਤਰ ਦੀ ਸੇਵਾ ਮਹਾਨ ਵਿਦਵਾਨ ਤੇ ਦੂਰ ਦਰਸਨ ਕੇਂਦਰ ਜਲੰਧਰ ਦੇ ਨਿਊਜ਼ ਡਾਇਰੈਕਟਰ ਸ੍ਰ: ਤੀਰਥ ਸਿੰਘ ਨੇ ਬਾਖੂਬੀ ਨਿਭਾਈ।
 ਇਸ ਉਪਰੰਤ ਸਮਾਗਮ ਵਿੱਚ ਸ਼ਾਮਿਲ ੫੨ ਕਵੀਆਂ ਦੇ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( ਧਰਮ ਪ੍ਰਚਾਰ ਕਮੇਟੀ) ਵੱਲੋਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰ: ਮਨਜੀਤ ਸਿੰਘ ਜੀ ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ, ਸ੍ਰ: ਮਨਜਿੰਦਰ ਸਿੰਘ ਸਿਰਸਾ, ਸ੍ਰ: ਪਰਮਜੀਤ ਸਿੰਘ ਰਾਣਾ, ਸ੍ਰ: ਰਾਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ, ਡਾ: ਰੂਪ ਸਿੰਘ ਸਕੱਤਰ, ਸ੍ਰ: ਦਿਲਜੀਤ ਸਿੰਘ ਬੇਦੀ , ਸ੍ਰ: ਹਰਭਜਨ ਸਿੰਘ ਮਨਾਵਾਂ ਤੇ ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਜਗਜੀਤ ਸਿੰਘ ਤੇ ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਮੀਤ ਸਕੱਤਰ, ਸਟੇਜ ਸੰਚਾਲਕ ਸ੍ਰ: ਤੀਰਥ ਸਿੰਘ ਢਿੱਲੋਂ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ ਗਿਆ।  
ਇਸ ਮੌਕੇ ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਸ੍ਰ: ਮਨਜੀਤ ਸਿੰਘ ਇੰਚਾਰਜ, ਸ੍ਰ: ਬਿਕਰਮਜੀਤ ਸਿੰਘ, ਸ੍ਰ: ਰਣਜੀਤ ਸਿੰਘ ਇੰਸਪੈਕਟਰ, ਸ੍ਰ: ਜਗਰੂਪ ਸਿੰਘ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਟਾਫ ਦੇ ਇਲਾਵਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਜਨਰਲ ਸਕੱਤਰ  ਸ੍ਰ: ਰਾਜਿੰਦਰ ਸਿੰਘ ਰਾਜਨ, ਸ੍ਰ: ਹਰਪ੍ਰੀਤ ਸਿੰਘ, ਸ੍ਰ: ਸਿਮਰਤ ਸਿੰਘ, ਸ੍ਰ: ਜੋਗਾ ਸਿੰਘ, ਸ੍ਰ: ਹਰਜਿੰਦਰ ਸਿੰਘ ਮੈਂਬਰ ਤੇ ਸ੍ਰ: ਹਰਬਖਸ਼ ਸਿੰਘ, ਸੰਤ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।