ਅੰਮ੍ਰਿਤਸਰ, 19 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਈਵਨਿੰਗ ਕਾਲਜ, ਨਵੀਂ ਦਿੱਲੀ ਦਾ ਨਾਂ ਬਦਲ ਕੇ ਵੰਦੇ ਮਾਤਰਮ ਮਹਾਵਿਦਿਆਲਾ ਰੱਖਣ ‘ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕਾਲਜ ਦੀ ਇਤਿਹਾਸਿਕ ਵਿਰਾਸਤ ਬਰਕਰਾਰ ਰਹੇਗੀ, ਉਥੇ ਹੀ ਸਿੱਖਾਂ ਅੰਦਰ ਪਾਈ ਜਾ ਰਹੀ ਰੋਸ ਦੀ ਭਵਾਨਾ ਵੀ ਖਤਮ ਹੋਵੇਗੀ। ਇਹ ਪ੍ਰਗਟਾਵਾ ਭਾਈ ਲੌਂਗੋਵਾਲ ਨੇ ਸੰਸਦ ਵਿਚ ਕੇਂਦਰੀ ਐੱਚ.ਆਰ.ਡੀ. ਮੰਤਰੀ ਸ੍ਰੀ ਪ੍ਰਕਾਸ਼ ਜਾਵੇਡਕਰ ਵੱਲੋਂ ਕਾਲਜ ਦੇ ਨਾਲ ਵਿਚ ਕੋਈ ਤਬਦੀਲੀ ਨਾ ਕੀਤੇ ਜਾਣ ਦੇ ਬਿਆਨ ਤੋਂ ਬਾਅਦ ਕੀਤਾ ਹੈ।
ਦੱਸਣਾ ਬਣਦਾ ਹੈ ਕਿ ਕਾਲਜ ਦੀ ਗਵਰਨਿੰਗ ਬਾਡੀ ਵੱਲੋਂ ਕਾਲਜ ਦਾ ਨਾਂ ਤਬਦੀਲ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਖਾਂ ਪਰਤੀਕਰਮ ਪ੍ਰਗਟ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸੰਸਾਰ ਭਰ ਦੇ ਸਿੱਖਾਂ ਵਿਚ ਵੀ ਕਾਲਜ ਦਾ ਨਾਂ ਬਦਲਣ ਤੋਂ ਬਾਅਦ ਤਿੱਖਾਂ ਰੋਸ ਤੇ ਰੋਹ ਪਾਇਆ ਜਾ ਰਿਹਾ ਸੀ।