ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਬੁੱਧਵਾਰ, ੧੧ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੨੩ ਅਪ੍ਰੈਲ, ੨੦੨੫ (ਅੰਗ: ੮੧੯)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 30 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 19 ਮਾਰਚ-
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ. ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ. ਸਿਰਸਾ ਸਮੇਤ ਹੋਰਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਗੱਲਬਾਤ ਦੌਰਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਨਾਲ ਹੀ ਉਨ੍ਹਾਂ ਨੂੰ ਸਿੱਖ ਕੌਮ ਦੀ ਇਹ ਸੇਵਾ ਮਿਲੀ ਹੈ ਅਤੇ ਉਨ੍ਹਾਂ ਦਾ ਯਤਨ ਹੋਵੇਗਾ ਕਿ ਉਹ ਗੁਰੂ ਘਰ ਦੇ ਪ੍ਰਬੰਧਾਂ ਨੂੰ ਬੇਹਤਰ ਬਣਾਉਣ ਲਈ ਕਾਰਜ ਕਰਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਸਾਲਾ ਪ੍ਰਕਾਸ਼ ਪੁਰਬ ਇਸ ਸਾਲ ਨਵੰਬਰ ਮਹੀਨੇ ਵਿਚ ਕੌਮ ਵੱਲੋਂ ਖ਼ਾਲਸਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਵੱਧ ਤੋਂ ਵੱਧ ਸੰਗਤ ਤੱਕ ਪਹੁੰਚਾਉਣ ਲਈ ਕਾਰਜ ਕਰੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਪ੍ਰਤਾਪ ਸਿੰਘ ਟਿੱਕਾ ਜ਼ਿਲ੍ਹਾ ਪ੍ਰਧਾਨ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਸ. ਰਜਿੰਦਰ ਸਿੰਘ ਮਰਵਾਹ, ਸ. ਹਰਿੰਦਰ ਸਿੰਘ ਰੋਮੀ, ਸ. ਅੰਮ੍ਰਿਤਪਾਲ ਸਿੰਘ ਆਦਿ ਮੌਜੂਦ ਸਨ।