ਸ. ਸੁਖਬੀਰ ਸਿੰਘ ਬਾਦਲ, ਪ੍ਰੋ: ਕਿਰਪਾਲ ਸਿੰਘ ਬਡੂੰਗਰ ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ, ੬ ਮਾਰਚ-  ਪਿਛਲੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਵਿਚ ਜੇਤੂ ਰਹੇ ਮੈਂਬਰਾਂ ਨੇ ਅੱਜ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਦੀ ਅਗਵਾਈ ਵਿਚ ਪੁੱਜੇ ਮੈਂਬਰਾਂ ਦੇ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨਾ ਕਰਨ ਲਈ ਪਹੁੰਚੇ, ਜਿਥੇ ਉਨ੍ਹਾਂ ਨੂੰ ਭਾਈ ਕੁਲਵਿੰਦਰ ਸਿੰਘ ਅਰਦਾਸੀਆ ਨੇ ਸਿਰੋਪਾਉ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਸ਼ੁਕਰਾਨਾ ਕਰਨ ਲਈ ਪੁੱਜੇ ਮੈਂਬਰਾਂ ਵਿਚ ਸ. ਮਨਜਿੰਦਰ ਸਿੰਘ ਸਿਰਸਾ, ਸ. ਅਵਤਾਰ ਸਿੰਘ ਹਿੱਤ, ਸ. ਵਿਕਰਮ ਸਿੰਘ, ਸ. ਜਸਬੀਰ ਸਿੰਘ ਜੱਸੀ, ਸ. ਮੋਹਿੰਦਰ ਪਾਲ ਸਿੰਘ ਚੱਡਾ, ਸ. ਹਰਵਿੰਦਰ ਸਿੰਘ (ਕੇ.ਪੀ.), ਸ. ਸਵਰਨ ਸਿੰਘ ਬਰਾੜ, ਸ. ਨਿਸ਼ਾਨ ਸਿੰਘ ਮਾਨ, ਸ. ਪਰਮਜੀਤ ਸਿੰਘ ਰਾਣਾ, ਸ. ਪਰਮਜੀਤ ਸਿੰਘ ਚੰਡੋਕ, ਸ. ਅਮਰਜੀਤ ਸਿੰਘ ਪਿੰਕੀ, ਸ. ਸਤਿੰਦਰ ਪਾਲ ਸਿੰਘ ਨਾਗੀ, ਸ. ਹਰਮਨਜੀਤ ਸਿੰਘ, ਸ. ਅਮਰਜੀਤ ਸਿੰਘ ਪੱਪੂ, ਸ. ਹਰਜੀਤ ਸਿੰਘ ਪੱਪਾ, ਸ. ਮਨਜੀਤ ਸਿੰਘ ਔਲਖ, ਸ. ਗੁਰਮੀਤ ਸਿੰਘ ਬਿੱਲੂ, ਸ. ਦਲਜੀਤ ਸਿੰਘ ਸਰਨਾ, ਸ. ਚਮਨ ਸਿੰਘ, ਸ. ਆਤਮਾ ਸਿੰਘ ਲੁਬਾਣਾ, ਸ. ਰਮਿੰਦਰ ਸਿੰਘ, ਸ. ਜਗਦੀਪ ਸਿੰਘ, ਸ. ਮਨਮੋਹਨ ਸਿੰਘ, ਸ. ਗੁਰਮੀਤ ਸਿੰਘ ਮੀਤਾ, ਸ. ਓਂਕਾਰ ਸਿੰਘ ਥਾਪਰ, ਸ. ਹਰਜੀਤ ਸਿੰਘ ਜੀ.ਕੇ., ਸ. ਕੁਲਦੀਪ ਸਿੰਘ ਸਾਹਨੀ, ਸ. ਓਂਕਾਰ ਸਿੰਘ ਰਾਜਾ, ਸ. ਕੁਲਵੰਤ ਸਿੰਘ ਬਾਠ, ਸ. ਜਸਮੀਨ ਸਿੰਘ ਨੋਨੀ, ਸ. ਜਤਿੰਦਰਪਾਲ ਸਿੰਘ ਗੋਲਡੀ, ਸ. ਭੁਪਿੰਦਰ ਸਿੰਘ ਭੁੱਲਰ, ਸ. ਰਜਿੰਦਰ ਸਿੰਘ, ਸ. ਇਕਬਾਲ ਸਿੰਘ ਸ਼ੇਰਾ, ਸ. ਜਸਵੰਤ ਸਿੰਘ ਬਿੱਟੂ, ਸ. ਰਵਿੰਦਰ ਸਿੰਘ ਲਵਲੀ, ਸ. ਗੁਰਦੇਵ ਸਿੰਘ ਭੋਲਾ, ਸ. ਗੁਰਵਿੰਦਰ ਪਾਲ ਸਿੰਘ, ਸ. ਤਨਵੰਤ ਸਿੰਘ, ਸ. ਸਤਪਾਲ ਸਿੰਘ, ਸ. ਕੁਲਦੀਪ ਸਿੰਘ ਭੋਗਲ, ਸ. ਸਮਰਦੀਪ ਸਿੰਘ ਸੰਧੂ, ਸ. ਕੁਲਮੋਹਨ ਸਿੰਘ, ਸ. ਰਵੇਲ ਸਿੰਘ ਤੇ ਸ. ਸੰਤਾ ਸਿੰਘ ਉਮੈਦਪੁਰੀ ਸ਼ਾਮਲ ਸਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਮੂਹ ਮੈਂਬਰਾਨ ਤੇ ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।  
ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤੀ ਸ਼ਬਦਾਂ ਵਿਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਿੱਲੀ ਕਮੇਟੀ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵੱਡੀ ਜਿੱਤ ਪੰਥਕ ਸੋਚ ਵਾਲੇ ਸੇਵਾਦਾਰਾਂ ਦੀ ਜਿੱਤ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਜਥੇਦਾਰ ਸੰਤੋਖ ਸਿੰਘ ਦੇ ਨਕਸ਼ੇ ਕਦਮਾਂ ‘ਤੇ ਚੱਲ ਕੇ ਗੁਰੂ-ਘਰਾਂ ਦੀ ਬੇਮਿਸਾਲ ਸੇਵਾ ਵਿਚ ਜੋ ਵਡਮੁੱਲਾ ਯੋਗਦਾਨ ਸ. ਮਨਜੀਤ ਸਿੰਘ ਜੀ.ਕੇ. ਤੇ ਉਨ੍ਹਾਂ ਦੇ ਸਾਥੀਆਂ ਨੇ ਪਾਇਆ ਹੈ ਉਸਦੇ ਮੱਦੇਨਜ਼ਰ ਹੀ ਦਿੱਲੀ ਦੀਆਂ ਸੰਗਤਾਂ ਨੇ ਉਨ੍ਹਾਂ ਨੂੰ ਮੁੜ ਸੇਵਾ ਬਖਸ਼ੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਪਸ ਵਿਚ ਗੂੜ੍ਹਾ ਰਿਸ਼ਤਾ ਹੈ ਤੇ ਇਸ ਰਿਸ਼ਤੇ ਨੂੰ ਬਰਕਰਾਰ ਰੱਖਦਿਆਂ ਭਵਿੱਖ ਵਿਚ ਰਲ਼ ਕੇ ਧਰਮ ਪ੍ਰਚਾਰ ਦੇ ਕਾਰਜਾਂ ਲਈ ਵੱਡੇ ਯਤਨ ਕੀਤੇ ਜਾਣਗੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ. ਤੇ ਸਮੂਹ ਮੈਂਬਰਾਨ ਨੂੰ ਜਿਥੇ ਵਧਾਈ ਦਿੱਤੀ, ਉਥੇ ਨਾਲ ਹੀ ਦਿੱਲੀ ਵਿਚ ਹੋਈ ਸ਼ਾਨਦਾਰ ਜਿੱਤ ਨੂੰ ਪੰਥਕ ਜਿੱਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਇਹ ਪਹਿਲ ਰਹੀ ਹੈ ਕਿ ਸਿੱਖ ਵਿਰਸੇ ਤੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕੀਤੀ ਜਾਵੇ। ਉਨ੍ਹਾਂ ਦਿੱਲੀ ਕਮੇਟੀ ਦੀਆਂ ਚੋਣਾਂ ਵਿਚ ਪੰਥ ਵਿਰੋਧੀ ਤਾਕਤਾਂ ਨੂੰ ਸੰਗਤਾਂ ਵੱਲੋਂ ਨਕਾਰਨ ਦੀ ਗੱਲ ਕਰਦਿਆਂ ਕਿਹਾ ਕਿ ਵਿਚ ਜਿੱਤ ਹਮੇਸ਼ਾ ਗੁਰੂ-ਘਰ ਦੇ ਸੱਚੇ ਸੇਵਾਦਾਰਾਂ ਦੀ ਹੀ ਹੁੰਦੀ ਹੈ। ਉਨ੍ਹਾਂ ਨੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਦਿੱਲੀ ਗੁਰਦੁਆਰਾ ਚੋਣਾਂ ਜਿੱਤਣ ਵਿਚ ਇਨ੍ਹਾਂ ਦਾ ਵੱਡਾ ਯੋਗਦਾਨ ਰਿਹਾ ਹੈ।
ਸਨਮਾਨ ਸਮਾਗਮ ਦੌਰਾਨ ਇਕੱਤਰ ਹੋਈਆਂ ਪੰਥਕ ਸ਼ਖਸੀਅਤਾਂ ਨੂੰ ਸੰਬੋਧਨ ਕਰਦਿਆਂ ਸ. ਮਨਜੀਤ ਸਿੰਘ ਜੀ.ਕੇ. ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਲਈ ਹਮੇਸ਼ਾ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਨੇ ਜਿਥੇ ਸਿੱਖ ਮਸਲਿਆਂ ਦੇ ਸਰਲੀਕਰਨ ਲਈ ਹਮੇਸ਼ਾਂ ਕੋਸ਼ਿਸ਼ ਕੀਤੀ ਹੈ, ਉਥੇ ਸਿੱਖ ਵਿਰਾਸਤ ਦੀ ਸੰਭਾਲ ਲਈ ਵੀ ਵੱਡੇ ਯਤਨ ਕੀਤੇ ਹਨ। ਉਨ੍ਹਾਂ ਇਸ ਵੱਡੀ ਜਿੱਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਸਿੱਖ ਸੁਸਾਇਟੀਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਚ ਦੀ ਸੇਵਾ ਨਿਭਾਈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਚੁਣੇ ਗਏ ਮੈਂਬਰਾਂ ਦਾ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ, ਸ. ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸ. ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਸਨਮਾਨ ਕੀਤਾ ਗਿਆ।
ਇਸ ਮੌਕੇ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਮਹਿਤਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਕੁਲਵੰਤ ਸਿੰਘ ਮੰਨਣ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਜੈਪਾਲ ਸਿੰਘ ਮੰਡੀਆਂ ਤੇ ਸ. ਸਤਪਾਲ ਸਿੰਘ ਤਲਵੰਡੀ ਭਾਈ, ਮੈਂਬਰ ਸ਼੍ਰੋਮਣੀ ਕਮੇਟੀ ਸ. ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਸ. ਅਮਰਜੀਤ ਸਿੰਘ ਬੰਡਾਲਾ ਤੇ ਸ. ਮਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ ਤੇ ਸ. ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਐਡੀ: ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ, ਸ. ਪ੍ਰਤਾਪ ਸਿੰਘ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਜਗਜੀਤ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਪਰਮਜੀਤ ਸਿੰਘ ਮੁੰਡਾਪਿੰਡ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸਤਿੰਦਰ ਸਿੰਘ ਤੇ ਸ. ਗੁਰਮੀਤ ਸਿੰਘ, ਅਕਾਲੀ ਆਗੂ ਸ. ਵੀਰ ਸਿੰਘ ਲੋਪੋਕੇ, ਬਾਬਾ ਦਲਜੀਤ ਸਿੰਘ ਸ਼ਿਕਾਗੋ, ਸ. ਸੰਤਾ ਸਿੰਘ ਉਮੈਦਪੁਰੀ, ਸ. ਵਰਦੇਵ ਸਿੰਘ ਨੋਨੀ ਮਾਨ, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਕਸ਼ਮੀਰ ਸਿੰਘ ਫਤਿਆਬਾਦ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।