ਅੰਮ੍ਰਿਤਸਰ, 31 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਸ੍ਰੀ ਰਤਨ ਚੰਦ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਸ੍ਰੀ ਰਤਨ ਚੰਦ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਿਥੇ ਸੇਵਾ ਮੁਕਤ ਹੋਏ ਸ੍ਰੀ ਰਤਨ ਚੰਦ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਉਥੇ ਹੀ ਉਸ ਦੇ ਚੰਗੇ ਭਵਿੱਖ ਦੀ ਵੀ ਕਾਮਨਾ ਕੀਤੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਕੇਵਲ ਸਿੰਘ ਗਿੱਲ ਤੇ ਸ. ਮਹਿੰਦਰ ਸਿੰਘ ਆਹਲੀ ਨੇ ਵੀ ਰਤਨ ਚੰਦ ਨਾਲ ਜੁੜੇ ਆਪਣੇ ਅਨੁਭਵਾਂ ਨੂੰ ਸਾਂਝਾ ਕੀਤਾ। ਇਸ ਮੌਕੇ ਹੋਰਨਾਂ ਤੋਂ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸ. ਸਤਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਗੁਰਿੰਦਰਪਾਲ ਸਿੰਘ ਠਰੂ, ਸ. ਸ਼ਾਹਬਾਜ਼ ਸਿਸੰਘ, ਸ. ਕਰਤਾਰ ਸਿੰਘ, ਸ. ਹਰਜਿੰਦਰ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਸ. ਜਤਿੰਦਰਪਾਲ ਸਿੰਘ ਚੀਫ਼, ਸ. ਮਲਕੀਤ ਸਿੰਘ ਬਹਿੜਵਾਲ, ਸ੍ਰੀ ਵਿਜੈ ਕੁਮਾਰ, ਸ੍ਰੀ ਰੂਬੀ ਕੁਮਾਰ, ਸ੍ਰੀ ਰਵੀ ਕੁਮਾਰ, ਸ੍ਰੀ ਪਰਸ ਰਾਮ, ਸ੍ਰੀ ਮਨੋਜ ਕੁਮਾਰ ਸਮੇਤ ਹੋਰ ਮੌਜੂਦ ਸਨ।