ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਸ਼ੁੱਕਰਵਾਰ, ੨੭ ਵੈਸਾਖ (ਸੰਮਤ ੫੫੭ ਨਾਨਕਸ਼ਾਹੀ) ੯ ਮਈ, ੨੦੨੫ (ਅੰਗ: ੬੯੪)

** ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ। ** ਇਸ ਲਈ 20 ਮਈ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ** ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ [email protected] ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਅੰਮ੍ਰਿਤਸਰ 9 ਮਈ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁ:ਪ੍ਰ:ਕਮੇਟੀ) ਵੱਲੋਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਕੇਸਾਂ ਦੀ ਮਹੱਤਤਾ ਤੇ ਸਾਂਭ ਸੰਭਾਲ ਸਬੰਧੀ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਆਰੰਭਤਾ ਤੋਂ ਪਹਿਲਾਂ ਜਥੇਦਾਰ ਹਰਪਾਲ ਸਿੰਘ ਜੱਲਾਂ ਮੈਂਬਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਹੇਠ ਹਲਕਾ ਦੋਰਾਹਾ ਦੇ ਆਉਂਦੇ ਪਿੰਡਾਂ ਤੇ ਸ਼ਹਿਰਾਂ ਦੇ ਸ਼੍ਰੋਮਣੀ ਕਮੇਟੀ ਦੇ ਅਧੀਨ ਆਉਂਦੇ ਸਕੂਲਾਂ ਦੇ ਬੱਚਿਆਂ ਦਰਮਿਆਨ ਕੰਠ ਗੁਰਬਾਣੀ ਤੇ ਕੇਸਾਂ ਦੀ ਸੰਭਾਲ ਸਬੰਧੀ ਮੁਕਾਬਲਾ ਕਰਵਾਇਆ ਗਿਆ। ਜਿਸ ਵਿਚ ਪਹਿਲੀ ਤੋਂ ੧੨ਵੀਂ ਕਲਾਸ ਦੇ ਇੱਕ ਹਜ਼ਾਰ ਬੱਚਿਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਕ੍ਰਮਵਾਰ ੧੫੦੦/-, ੧੨੦੦/-, ੧੦੦੦/- ਤੇ ੮੦੦/- ਰੁਪਏ ਦੀ ਰਾਸ਼ੀ, ਸਰਟੀਫਿਕੇਟ, ਮੈਡਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਾਕੀ ਬੱਚਿਆਂ ਨੂੰ ਮੁਕਾਬਲੇ ਵਿਚ ਹਿੱਸਾ ਲੈਣ ‘ਤੇ ਸਰਟੀਫਿਕੇਟ ਤੇ ਮੈਡਲ ਦੇ ਕੇ ਨਿਵਾਜਿਆ ਗਿਆ।

ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਨੇ ਬੱਚਿਆਂ ਨੂੰ ਕੇਸਾਂ ਦੀ ਸੰਭਾਲ ਸਬੰਧੀ ਕਰਵਾਏ ਗਏ ਮੁਕਾਬਲੇ ਵਿਚ ਹਿੱਸਾ ਲੈਣ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਨ੍ਹਾਂ ਸਮਾਗਮਾਂ ਨੂੰ ਕਰਾਉਣ ਦਾ ਮੁੱਖ ਮਕਸਦ ਸਿੱਖੀ ਨੂੰ ਪ੍ਰਫੁੱਲਿਤ ਕਰਕੇ ਗੁਰਬਾਣੀ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਹੈ। ਉਨ੍ਹਾਂ ਬੱਚਿਆਂ ਨਾਲ ਆਏ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਘਰ ਤੋਂ ਹੀ ਅਜਿਹਾ ਮਾਹੌਲ ਸਿਰਜਣ ਜਿਸ ਨਾਲ ਬੱਚਿਆਂ ਦਾ ਮਨ ਭਟਕਣ ਦੀ ਥਾਂ ਬਾਣੀ ਨਾਲ ਜੁੜਿਆ ਰਹੇ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆ ਦੇ ਨਾਲ ਨਾਲ ਬੱਚਿਆਂ ਦਾ ਆਪਣੇ ਧਰਮ ਵਿਚ ਪ੍ਰਪੱਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਲੋੜ ਹੈ ਸਾਹਿਬ ਏ ਕਮਾਲ ਦਸਮੇਸ਼ ਪਿਤਾ ਵੱਲੋਂ ਸਿੱਖ ਕੌਮ ਨੂੰ ਦਿੱਤੇ ਸੰਦੇਸ਼ ‘ਤੇ ਪਹਿਰਾ ਦੇਣ ਦੀ ਤਾਂ ਹੀ ਅਸੀਂ ਸਾਬਤ ਸੂਰਤ ਸਿੱਖ ਦੀ ਪਹਿਚਾਣ ਨੂੰ ਕਾਇਮ ਰੱਖ ਸਕਦੇ ਹਾਂ। ਇਸ ਮੌਕੇ ਡਾ. ਪਰਮਜੀਤ ਸਿੰਘ ਸਰੋਆ, ਜਥੇਦਾਰ ਹਰਪਾਲ ਸਿੰਘ ਜੱਲਾਂ ਨੇ ਵੀ ਕੇਸਾਂ ਦੀ ਮਹਾਨਤਾ ਤੇ ਕੰਠ ਗੁਰਬਾਣੀ ਦੇ ਮਨੋਰਥ ਬਾਰੇ ਚਾਨਣਾ ਪਾਇਆ।

ਇਸ ਸਮੇਂ ਜਥੇ. ਹਰਪਾਲ ਸਿੰਘ ਜੱਲਾਂ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੈਮੀਨਾਰ ਵਿਚ ਸ਼ਾਮਲ ਹੋਏ ਸ਼੍ਰੋਮਣੀ ਕਮੇਟੀ ਸਕੱਤਰਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਪ੍ਰਚਾਰਕਾਂ ਤੇ ਪ੍ਰਬੰਧਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਸੈਮੀਨਾਰ ਉਪਰੰਤ ਸ. ਦਿਲਜੀਤ ਸਿੰਘ ਬੇਦੀ ਤੇ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ. ਸਿਮਰਜੀਤ ਸਿੰਘ ਮੀਤ ਸਕੱਤਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸਹੂਰ ਸੀਨੀ:ਪ੍ਰਚਾਰਕ, ਸਕੂਲ ਮੁਖੀਆਂ, ਪ੍ਰਚਾਰਕਾਂ ਤੇ ਪ੍ਰਬੰਧਕਾਂ ਨੂੰ ਸਨਮਾਨ ਚਿੰਨ੍ਹ ਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਗੁਰਭਾਗ ਸਿੰਘ ਇੰਚਾਰਜ ਗੁਰਮਤਿ ਵਿਦਿਆਲਾ ਗੁਰਦੁਆਰਾ ਮੰਜੀ ਸਾਹਿਬ, ਆਲਮਗੀਰ, ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ, ਭਾਈ ਜਸਵਿੰਦਰ ਸਿੰਘ ਸਰੂਰ ਪ੍ਰਚਾਰਕ, ਸ. ਭਗਵੰਤ ਸਿੰਘ ਪ੍ਰਧਾਨ ਅਤੇ ਸ. ਦਰਸ਼ਨ ਸਿੰਘ ਮੈਨੇਜਰ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਨੌਵੀਂ ਦੋਰਾਹਾ ਆਦਿ ਹਾਜ਼ਰ ਸਨ।