caption1 caption2*ਧਰਮ ਪ੍ਰਚਾਰ ਕਮੇਟੀ ਨੇ ਦੂਸਰਾ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ
*ਜੇਤੂ ਵਿਦਿਆਰਥੀਆਂ ਦਾ ਕੀਤਾ ਗਿਆ ਸਨਮਾਨ
ਅੰਮ੍ਰਿਤਸਰ : 11 ਫਰਵਰੀ (       )  ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਏ ਆਦੇਸ਼ਾਂ ਅਨੁਸਾਰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਅੱਜ ਅੰਮ੍ਰਿਤਸਰ ਜੋਨ ਦੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ, ਰਾਮਸਰ ਰੋਡ, ਸ੍ਰੀ ਗੁਰੂ ਰਾਮਦਾਸ ਪਬਲਿਕ ਸਕੂਲ, ਸੁਲਤਾਨਵਿੰਡ ਰੋਡ, ਸ੍ਰੀ ਗੁਰੂ ਨਾਨਕ ਦੇਵ ਗਰਲਜ਼ ਸੀਨੀ: ਸੈਕੰ: ਸਕੂਲ, ਘਿਉ ਮੰਡੀ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਸੀਨੀ: ਸੈਕੰ: ਸਕੂਲ, ਬਾਬਾ ਬਕਾਲਾ, ਮਾਤਾ ਗੰਗਾ ਜੀ ਗਰਲਜ਼ ਸੀਨੀ: ਸੈਕੰ: ਸਕੂਲ, ਬਾਬਾ ਬਕਾਲਾ, ਖਾਲਸਾ ਸੀਨੀ: ਸੈਕੰ: ਸਕੂਲ, ਗੁਰੂ ਕਾ ਬਾਗ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਪਬਲਿਕ ਸਕੂਲ, ਗੁਰੂ ਕਾ ਬਾਗ ਤਹਿ: ਅਜਨਾਲਾ ਅਤੇ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਗੁਰੂਸਰ ਸਤਲਾਣੀ ਸਾਹਿਬ ਕੁੱਲ ਅੱਠ ਸਕੂਲਾਂ ਦੇ ਵਿਦਿਆਰਥੀਆਂ ਦਰਮਿਆਨ “ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਤੇ ਗੁਰਬਾਣੀ ਕੰਠ ਲਹਿਰ ਮੁਕਾਬਲੇ” ਕਰਵਾਏ ਗਏ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੁਰੂ ਕੀਤੀ ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਤੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜੋੜੀ ਰੱਖਣ ਲਈ ਇਹ ਗੁਰਬਾਣੀ ਕੰਠ ਲਹਿਰ ਅੱਗੋਂ ਲਗਾਤਾਰ ਜਾਰੀ ਰੱਖੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਜਿੱਥੇ ਸਾਡੀ ਨਵੀਂ ਪੀੜ੍ਹੀ ਆਪਣੇ ਧਰਮ ਨਾਲ ਜੁੜਦੀ ਹੈ ਉੱਥੇ ਮਾਰੂ ਨਸ਼ਿਆਂ ਤੋਂ ਵੀ ਦੂਰ ਹੁੰਦੀ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਸਮਾਗਮ ਦੀ ਸਫਲਤਾ ਲਈ ਮੈਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ, ਡਾ. ਰੂਪ ਸਿੰਘ ਸਕੱਤਰ ਤੇ ਸ. ਸੁਖਦੇਵ ਸਿੰਘ ਭੂਰਾ ਕੋਹਨਾ ਐਡੀ: ਸਕੱਤਰ ਧਰਮ ਪ੍ਰਚਾਰ ਕਮੇਟੀ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੰਦਾ ਹਾਂ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤਿੰ੍ਰਗ ਮੈਂਬਰ ਸ਼੍ਰੋਮਣੀ ਕਮੇਟੀ, ਸ. ਰਾਮ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ,  ਡਾ. ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਅਤੇ ਸ. ਮਨਜੀਤ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਨਵੀਂ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜੀ ਰੱਖਣ ਲਈ ਸਿੱਖ ਇਤਿਹਾਸ, ਸਿੱਖ ਰਹਿਤ ਮਰਯਾਦਾ ਤੇ ਗੁਰਬਾਣੀ ਕੰਠ ਲਹਿਰ ਮੁਕਾਬਲੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਪੰਜਾਬ ਭਰ ‘ਚ ੬੩ ਸਕੂਲਾਂ ਵਿਚ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਨੂੰ ਦੋ ਭਾਗਾਂ ਵਿਚ ਵੰਡਿਆ ਗਿਆ ਸੀ। ਭਾਗ ਪਹਿਲੇ ਵਿਚ ਪਹਿਲੀ ਤੋਂ ੮ਵੀਂ ਤੱਕ ਅਤੇ ਭਾਗ ਦੂਜੇ ੯ਵੀਂ ਤੋਂ ੧੨ਵੀਂ ਤੱਕ ਦੇ ੨੦-੨੦ ਵਿਦਿਆਰਥੀਆਂ ਨੂੰ ਸ਼ਾਮਲ ਕੀਤਾ ਗਿਆ। ਜਿਹੜੇ ਵਿਦਿਆਰਥੀ ਇਨ੍ਹਾਂ ਮੁਕਾਬਲਿਆਂ ਦੌਰਾਨ ਪਹਿਲੇ, ਦੂਜੇ ਅਤੇ ਤੀਜੇ ਸਥਾਨ ਵਿਚ ਆਏ ਉਨ੍ਹਾਂ ਨੂੰ ਜੋਨ ਪੱਧਰ ਦੇ ਮੁਕਾਬਲਿਆਂ ਵਿਚ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁੱਲ ੯ ਜੋਨ ਬਣਾਏ ਗਏ ਹਨ ਤੇ ਅੱਜ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਦੂਸਰਾ ਜੋਨ ਮੁਕਾਬਲਾ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਪੰਜਾਬ ਦੇ ੯ ਜੋਨਾਂ ਵਿਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰਨਗੇ ਉਨ੍ਹਾਂ ਨੂੰ ਰਾਜ ਪੱਧਰੀ ਸਮਾਗਮ ਵਿਚ ਸ਼ਾਮਲ ਕੀਤਾ ਜਾਵੇਗਾ ਤੇ ਇਸ ਰਾਜ ਪੱਧਰੀ ਸਮਾਗਮ ਦੌਰਾਨ ਜਿਹੜੇ ਵਿਦਿਆਰਥੀ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨਗੇ ਉਨ੍ਹਾਂ ਨੂੰ ਕ੍ਰਮਵਾਰ ੫੧ ਹਜ਼ਾਰ, ੪੧ ਹਜ਼ਾਰ ਤੇ ੩੧ ਹਜ਼ਾਰ ਰੁਪਏ ਨਕਦ ਇਨਾਮ ਦੇ ਨਾਲ-ਨਾਲ ਸਨਮਾਨ ਚਿੰਨ੍ਹ ਦੇ ਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਤ ਕਰਨਗੇ। ਅੱਜ ਦੇ ਮੁਕਾਬਲਿਆਂ ਦੌਰਾਨ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਵਲੋਂ ਵਿਦਿਆਰਥੀਆਂ ਨੂੰ ਸਵਾਲ ਕੀਤੇ ਗਏ ਅਤੇ ਪ੍ਰਿੰਸੀਪਲ ਬਲਦੇਵ ਸਿੰਘ ਤੇ ਬੀਬੀ ਰਜਵੰਤ ਕੌਰ ਪ੍ਰੋਫੈਸਰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਸ. ਰਾਜਪਾਲ ਸਿੰਘ ਇੰਚਾਰਜ ਸੰਤ ਕਰਤਾਰ ਸਿੰਘ ਖਾਲਸਾ ਸਿੱਖ ਮਿਸ਼ਨਰੀ ਕਾਲਜ ਭੂਰਾ ਕੋਹਨਾ ਤਰਨ ਤਾਰਨ, ਡਾ. ਅਮਰਜੀਤ ਸਿੰਘ ਪ੍ਰੋ. ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਸ. ਕੁਲਰਾਜ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਭਾਗ ਪਹਿਲੇ ਵਿਚੋਂ ਪਹਿਲਾ ਸਥਾਨ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਅੰਮ੍ਰਿਤਸਰ, ਦੂਸਰਾ ਸਥਾਨ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ: ਸੈਕੰ: ਸਕੂਲ ਘਿਉ ਮੰਡੀ ਅੰਮ੍ਰਿਤਸਰ ਅਤੇ ਤੀਸਰਾ ਸਥਾਨ ਖਾਲਸਾ ਸੀਨੀ: ਸੈਕੰ: ਸਕੂਲ ਗੁਰੂ ਕਾ ਬਾਗ (ਘੁੱਕੇਵਾਲੀ) ਤੇ ਰਹੇ ਭਾਗ ਦੂਜੇ ਵਿਚ ਪਹਿਲੇ ਸਥਾਨ ਤੇ ਸ੍ਰੀ ਗੁਰੂ ਨਾਨਕ ਗਰਲਜ਼ ਸੀਨੀ: ਸੈਕੰ: ਸਕੂਲ ਘਿਉ ਮੰਡੀ, ਦੂਜੇ ਸਥਾਨ ਤੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਅੰਮ੍ਰਿਤਸਰ ਅਤੇ ਤੀਸਰ ਸਥਾਨ ਤੇ ਮਾਤਾ ਗੰਗਾ ਜੀ ਗਰਲਜ਼ ਸੀਨੀ: ਸੈਕੰ: ਸਕੂਲ ਬਾਬਾ ਬਕਾਲਾ ਰਹੇ। ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੰ੍ਰਥੀ ਸਿੰਘ ਸਾਹਿਬ ਗਿ: ਜਗਤਾਰ ਸਿੰਘ, ਭਾਈ ਰਾਮ ਸਿੰਘ ਤੇ ਸ. ਬਲਵਿੰਦਰ ਸਿੰਘ  ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਸਕੱਤਰ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਰਣਜੀਤ ਸਿੰਘ ਤੇ ਸ. ਪ੍ਰਤਾਪ ਸਿੰਘ ਵਧੀਕ ਸਕੱਤਰ, ਸ. ਸਤਬੀਰ ਸਿੰਘ ਓ.ਐਸ.ਡੀ., ਸ. ਕੁਲਵਿੰਦਰ ਸਿੰਘ ਰਮਦਾਸ, ਸ. ਚਾਨਣ ਸਿੰਘ, ਸ. ਜਗਜੀਤ ਸਿੰਘ, ਸ. ਸਿਮਰਜੀਤ ਸਿੰਘ ਮੀਤ ਸਕੱਤਰ ਨੇ ਸਿਰੋਪਾਓ, ਧਾਰਮਿਕ ਪੁਸਤਕਾਂ, ਸਨਮਾਨ ਚਿੰਨ੍ਹ ਤੇ ਕ੍ਰਮਵਾਰ ੫੧੦੦/-, ੩੧੦੦/- ਤੇ ੨੧੦੦/- ਰੁਪਏ ਨਕਦ ਇਨਾਮ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ. ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ ਸ. ਬਲਵਿੰਦਰ ਸਿੰਘ ਜੌੜਾਸਿੰਘਾ ਐਡੀ: ਸਕੱਤਰ, ਪ੍ਰਚਾਰਕ ਸ. ਸਰਵਨ ਸਿੰਘ, ਸ. ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਇੰਚਾਰਜ ਸ. ਸਤਨਾਮ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਦਰਸ਼ਨ ਸਿੰਘ ਤੇ ਸ. ਮੇਜਰ ਸਿੰਘ ਆਦਿ ਮੌਜੂਦ ਸਨ।