ਅੰਮ੍ਰਿਤਸਰ 4 ਅਪ੍ਰੈਲ ( ) ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਪਿੰਡ ਸਾਹਨੀ ਤਹਿਸੀਲ ਫਗਵਾੜਾ (ਕਪੂਰਥਲਾ), ਗੁਰਦੁਆਰਾ ਹਰੀਸਰ ਸਾਹਿਬ ਪਿੰਡ ਬਹਾਵਵਾਲਾ ਜ਼ਿਲ੍ਹਾ (ਅਬੋਹਰ) ਤੇ ਗੁਰਦੁਆਰਾ ਸਾਹਿਬ ਸਿੱਧੂ ਪੱਤੀ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।
ਗੁਰਮਤਿ ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਤੇ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਦੀ ਪ੍ਰੇਰਨਾ ਦਿੱਤੀ।ਇਸ ਮੌਕੇ ਭਾਈ ਕੁਲਵਿੰਦਰ ਸਿੰਘ ਤੇ ਭਾਈ ਬਲਦੇਵ ਸਿੰਘ ਸਭਰਾ ਦੇ ਕਵੀਸ਼ਰੀ ਜੱਥਿਆ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ।ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ੨੨੭ ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਇਸ ਮੌਕੇ ਸ. ਸਤਪਾਲ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ. ਮਨਜੀਤ ਸਿੰਘ, ਭਾਈ ਮਲਕੀਤ ਸਿੰਘ, ਭਾਈ ਸੁਖਬੀਰ ਸਿੰਘ, ਭਾਈ ਅਮਰਜੀਤ ਸਿੰਘ ਤੇ ਭਾਈ ਪਰਵਿੰਦਰ ਸਿੰਘ ਪ੍ਰਚਾਰਕ, ਭਾਈ ਜੁਗਰਾਜ ਸਿੰਘ ਤੇ ਭਾਈ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।