ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਬੁੱਧਵਾਰ, ੧੮ ਹਾੜ (ਸੰਮਤ ੫੫੭ ਨਾਨਕਸ਼ਾਹੀ) ੨ ਜੁਲਾਈ, ੨੦੨੫ (ਅੰਗ: ੬੧੨)

ਅੰਮ੍ਰਿਤਸਰ, 3 ਮਈ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਅੰਮ੍ਰਿਤਸਰ ਨੂੰ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਗਿਆ। ਇਹ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਨੂੰ ਸੌਂਪਿਆ। ਇਸ ਸਬੰਧੀ ਗੱਲ ਕਰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਲੋੜਵੰਦਾਂ ਦੀ ਮੱਦਦ ਲਈ ਸ਼ਲਾਘਾਯੋਗ ਕਾਰਜ ਕਰ ਰਹੀ ਹੈ। ਇਸ ਸੰਸਥਾ ਵੱਲੋਂ ਕੀਤੇ ਕਾਰਜਾਂ ਵਿਚ ਸਹਿਯੋਗ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ।
ਇਸ ਮੌਕੇ ਭਾਈ ਅਜਾਇਬ ਸਿੰਘ ਅਭਿਆਸੀ ਤੋਂ ਇਲਾਵਾ ਭਾਈ ਘਨਈਆ ਜੀ ਮਿਸ਼ਨ ਸੁਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ, ਸ. ਜਗਮੋਹਨ ਸਿੰਘ ਦੂਆ, ਸ. ਜੋਗਿੰਦਰ ਸਿੰਘ ਟੰਡਨ, ਸ. ਗੁਰਬਖ਼ਸ਼ ਸਿੰਘ ਬੱਗਾ, ਸ. ਜਸਬੀਰ ਸਿੰਘ ਸੇਠੀ, ਸ. ਡੀ.ਪੀ. ਸਿੰਘ ਅਤੇ ਸ. ਚਰਨ ਸਿੰਘ ਆਦਿ ਮੌਜੂਦ ਸਨ।