ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਵੀਰਵਾਰ, ੮ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੨੩ ਜੁਲਾਈ, ੨੦੨੬ (ਅੰਗ: ੬੯੪)

ਅੰਮ੍ਰਿਤਸਰ 16 ਨਵੰਬਰ –  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਸਾਲ ਪੂਰੇ ਭਾਰਤ ਦੇ ਸਕੂਲਾਂ/ਕਾਲਜਾਂ ਦੇ ਤਕਰੀਬਨ 50 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਲਈ ਦਾਖ਼ਲਾ ਪ੍ਰਾਪਤ ਕੀਤਾ ਹੈ। ਦੇਸ਼ ਭਰ ਵਿਚ ਦਰਜਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ 21 ਅਤੇ 22 ਨਵੰਬਰ 2023 ਨੂੰ ਹੋ ਰਹੀ ਹੈ, ਜਿਸ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਸੈਂਟਰ ਨਿਰਧਾਰਤ ਕਰਕੇ ਸਟਾਫ਼ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸ. ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ, ਰੋਲ ਨੰਬਰ/ਡੇਟਸ਼ੀਟ ਨਾ ਮਿਲਣ ਦੀ ਸੂਰਤ ਵਿਚ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਵਿਦਿਆਰਥੀਆਂ ਵੱਲੋਂ ਦਫ਼ਤਰ ਦੇ ਨੰਬਰ 0183-2553956,57,58 ਐਕਸਟੈਨਸ਼ਨ 305 ਅਤੇ ਮੋਬਾਈਲ ਨੰ: 99142-41138, 62841-17221 ’ਤੇ ਸੰਪਰਕ ਕੀਤਾ ਜਾ ਸਕਦਾ ਹੈ।