ਮੁੱਖਵਾਕ - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ Arrow Right ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਵੀਰਵਾਰ, ੧ ਸਾਵਣ (ਸੰਮਤ ੫੫੮ ਨਾਨਕਸ਼ਾਹੀ) ੧੬ ਜੁਲਾਈ, ੨੦੨੬ (ਅੰਗ: ੬੯੬)

ਅੰਮ੍ਰਿਤਸਰ 2 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਜੋ ਮੁਲਤਵੀ ਕੀਤੀ ਗਈ ਸੀ, ਹੁਣ 7 ਅਤੇ 8 ਫ਼ਰਵਰੀ 2023 ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 7 ਅਤੇ 8 ਫ਼ਰਵਰੀ ਨੂੰ ਹੋਣ ਵਾਲੀ ਇਹ ਧਾਰਮਿਕ ਪ੍ਰੀਖਿਆ ਸਵੇਰੇ 10:00 ਵਜੇ ਤੋਂ ਦੁਪਹਿਰ 1:00 ਵਜੇ ਤੱਕ ਹੋਵੇਗੀ। ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਨਾਲ ਸੰਪਰਕ ਕਰ ਸਕਦੇ ਹਨ।