1-copy 4-copyਅੰਮ੍ਰਿਤਸਰ 17 ਸਤੰਬਰ (      ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਗਈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਅਤੇ ਬੀਬੀ ਸੁਪਰੀਤ ਕੌਰ ਸੇਰੋਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅਰਦਾਸ ਭਾਈ ਸੁਲਤਾਨ ਸਿੰਘ ਅਰਦਾਸੀਏ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।
ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਇਹ ਉਹ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਪਾਣੀ ਦੀ ਲੋੜ ਨੂੰ ਮਹਿਸੂਸ ਕਰਦਿਆਂ ਆਪਣੇ ਹਸਤ ਕਮਲਾਂ ਨਾਲ ਇੱਕ ਪਾਵਨ ਸਰੋਵਰ ਤਿਆਰ ਕਰਵਾਇਆ ਜਿਸ ਦਾ ਨਾਂ ਰਾਮਸਰ ਸਾਹਿਬ ਰੱਖਿਆ। ਇਸ ਸਰੋਵਰ ਦੇ ਆਸੇ ਪਾਸੇ ਦੇ ਸ਼ਾਂਤ ਮਈ ਮਾਹੌਲ ਨੂੰ ਦੇਖਦੇ ਹੋਏ ਸਰੋਵਰ ਦੇ ਲਹਿੰਦੇ ਪਾਸੇ ਕੰਢੇ ਤੇ ਤੰਬੂ ਲਗਾ ਕੇ ਕਲਜੁਗ ਦੇ ਲੋਕਾਂ ਨੂੰ ਤਾਰਨ ਹਿੱਤ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬੀੜ ਭਾਈ ਗੁਰਦਾਸ ਜੀ ਤੋਂ ਲਿਖਵਾਈ। ਜਿਸ ਵਿੱਚ ਆਪਣੇ ਸਮੇਤ ਪਹਿਲੇ ਚੋਹਾਂ ਸਤਿਗੁਰਾਂ ਦੀ ਪਵਿੱਤਰ ਬਾਣੀ ਅਤੇ ਭਗਤ ਸਾਹਿਬਾਨ ਦੀ ਰਚਨਾ ਸ਼ਾਮਿਲ ਕੀਤੀ। ਉਨ੍ਹਾਂ ਕਿਹਾ ਕਿ ਬੀੜ ਤਿਆਰ ਹੋਣ ਉਪਰੰਤ ੧੬੦੪ ਈਸਵੀ  ਨੂੰ ਇਸ ਦਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ। ਇਸ ਦੇ ਇਲਾਵਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈਡ ਪ੍ਰਚਾਰਕ ਨੇ ਨਿਭਾਈ।
ਇਸ ਉਪਰੰਤ ਸੇਵਾ ਵਿੱਚ ਸ਼ਾਮਿਲ ਸਮੂਹ ਸੰਤਾਂ ਮਹਾਂਪੁਰਸ਼ਾਂ ਤੇ ਪ੍ਰਤਿਸ਼ਟ ਸਖਸ਼ੀਅਤਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸੇਵਾ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ, ਗਿਆਨੀ ਰਘਬੀਰ ਸਿੰਘ ਗ੍ਰੰਥੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ ਅਤੇ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਅਤੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਲਗਾਇਆ। ਬਾਟਿਆਂ ਦੀ ਸੇਵਾ ਬਾਬਾ ਅਨੂਪ ਸਿੰਘ ਹਜੂਰ ਸਾਹਿਬ,ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਰਣਜੀਤ ਸਿੰਘ ਸੇਵਾ ਪੰਥੀ ਅਤੇ ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ ਵਾਲਿਆਂ ਨੇ ਕੀਤੀ। ਇਸਦੇ ਇਲਾਵਾ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੁਖਦੇਵ ਸਿੰਘ ਨਗਰਾਸੂ, ਬਾਬਾ ਪ੍ਰਿਤਪਾਲ ਸਿੰਘ,  ਬਾਬਾ ਅਜੀਤ ਸਿੰਘ ਮਿੱਠਾ ਟਿਵਾਣਾ,ਬਾਬਾ ਸਾਧ ਜੀ , ਸ੍ਰ: ਬਾਵਾ ਸਿੰਘ ਗੁਮਾਨਪੁਰਾ ਤੇ ਸ੍ਰ: ਮਗਵਿੰਦਰ ਸਿੰਘ ਖਾਪੜਖੇੜੀ ਮੈਂਬਰ ਸ਼੍ਰੋਮਣੀ ਕਮੇਟੀ ਸ੍ਰ: ਮਨਜੀਤ ਸਿੰਘ ਸਕੱਤਰ ਤੇ ਸ੍ਰ: ਦਿਲਜੀਤ ਸਿੰਘ ਬੇਦੀ ਅਤੇ ਸਮੁੱਚੀਆਂ ਸੰਗਤਾਂ ਨੇ ਸੇਵਾ ਵਿੱਚ ਹਿੱਸਾ ਪਾਇਆ।
ਇਸ ਮੌਕੇ ਸ੍ਰ: ਕੇਵਲ ਸਿੰਘ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਮਹਿੰਦਰ ਸਿੰਘ ਆਹਲੀ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ੍ਰ: ਸਕੱਤਰ ਸਿੰਘ ਤੇ ਸ੍ਰ: ਬਲਵਿੰਦਰ ਸਿੰਘ ਮੀਤ ਸਕੱਤਰ, ਸ੍ਰ: ਸੁਲੱਖਣ ਸਿੰਘ ਤੇ ਸ੍ਰ: ਗੁਰਵਿੰਦਰ ਸਿੰਘ ਮੈਨੇਜਰ, ਸ੍ਰ: ਹਰਜਿੰਦਰ ਸਿੰਘ ਤੇ ਸ੍ਰ: ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ੍ਰ: ਗੁਰਵਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਰਾਮ ਸਿੰਘ ਸਾਬਕਾ ਮੀਤ ਸਕੱਤਰ, ਪ੍ਰੋ: ਸਰਦਾਰਾ ਸਿੰਘ, ਬਾਬਾ ਗੁਰਨਾਮ ਸਿੰਘ, ਬਾਬਾ ਜੱਗਾ ਸਿੰਘ, ਬਾਬਾ ਪ੍ਰੇਮ ਸਿੰਘ, ਬਾਬਾ ਫਤਿਹ ਸਿੰਘ, ਭਾਈ ਅਮਰੀਕ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਆਤਮਾ ਸਿੰਘ ਤੇ ਬਾਬਾ ਰਾਣਾ ਸਿੰਘ, ਸ੍ਰ: ਅਵਤਾਰ ਸਿੰਘ ਟਰੱਕਾਂ ਵਾਲੇ ਸੀਨੀਅਰ ਡਿਪਟੀ ਮੇਅਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।