ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਅੰਮ੍ਰਿਤਸਰ, ੧੨ ਜੁਲਾਈ-  ਬੀਤੇ ਦਿਨੀਂ ਪਾਸਿਕਤਾਨ ਅੰਦਰ ਰੇਲ-ਬੱਸ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਸ਼ਰਧਾਂਜਲੀ ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਇਸ ਦੁਖਮਈ ਸਮੇਂ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਨਾਲ ਹਮਦਰਦੀ ਰੱਖਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਸਿੱਖਾਂ ਦੇ ਪਰਿਵਾਰਾਂ ਨੂੰ ੧-੧ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ੫੦-੫੦ ਹਜ਼ਾਰ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਗਿਆ ਹੈ, ਜਿਸ ਨੂੰ ਭੇਜਣ ਲਈ ਜਲਦ ਕਾਰਵਾਈ ਕੀਤੀ ਜਾਵੇਗੀ। ਭਾਈ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ਦੀ ਕਰੰਸੀ ਅਨੁਸਾਰ ਇਹ ਰਾਸ਼ੀ ਦੁਗਣੀ ਬਣੇਗੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਵੀ ਪੀੜਤ ਸਿੱਖ ਪਰਿਵਾਰਾਂ ਦੀ ਮੱਦਦ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਰਕਾਰ ਦੋਸ਼ੀ ਰੇਲਵੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਵੀ ਅੰਜ਼ਾਮ ਦੇਵੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਿੰਦਰ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਮੀਤ ਸਿੰਘ ਬੁੱਟਰ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ, ਸ. ਸੁਖਰਾਜ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਦਰਸ਼ਨ ਸਿੰਘ ਲੌਂਗੋਵਾਲ ਪੀ.ਏ., ਸ. ਨਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਸ. ਲਖਬੀਰ ਸਿੰਘ ਡੋਗਰ, ਸ. ਗੁਰਮੀਤ ਸਿੰਘ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ ਆਦਿ ਮੌਜੂਦ ਸਨ।